June 8, 2026, 11:49 am
----------- Advertisement -----------
HomeNewsLatest Newsਭੋਪਾਲ ਏਅਰਪੋਰਟ 'ਤੇ ਬਨਾਰਸ-ਮੁੰਬਈ ਫਲਾਈਟ ਦੀ ਐਮਰਜੈਂਸੀ ਲੈਂਡਿੰਗ, ਸਫ਼ਰ ਕਰਦੇ ਸਮੇਂ ਯਾਤਰੀ...

ਭੋਪਾਲ ਏਅਰਪੋਰਟ ‘ਤੇ ਬਨਾਰਸ-ਮੁੰਬਈ ਫਲਾਈਟ ਦੀ ਐਮਰਜੈਂਸੀ ਲੈਂਡਿੰਗ, ਸਫ਼ਰ ਕਰਦੇ ਸਮੇਂ ਯਾਤਰੀ ਦੀ ਮੌ+ਤ

Published on

----------- Advertisement -----------

ਵੀਰਵਾਰ ਨੂੰ ਮੱਧ ਪ੍ਰਦੇਸ਼ ਦੇ ਭੋਪਾਲ ਹਵਾਈ ਅੱਡੇ ‘ਤੇ ਬਨਾਰਸ ਤੋਂ ਮੁੰਬਈ ਜਾ ਰਹੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਹੋਈ। ਅਸਲ ਵਿੱਚ ਫਲਾਈਟ ਵਿੱਚ ਸਫਰ ਕਰਦੇ ਸਮੇਂ ਇੱਕ ਯਾਤਰੀ ਦੀ ਮੌਤ ਹੋ ਗਈ। ਯਾਤਰੀ ਦੀ ਮੌਤ ਤੋਂ ਬਾਅਦ ਭੋਪਾਲ ‘ਚ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ ਹੈ। ਫਿਲਹਾਲ ਯਾਤਰੀ ਦੀ ਮੌਤ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਕਾਸਾ ਏਅਰਲਾਈਨਜ਼ ਦੀ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ ਹੈ। ਫਲਾਈਟ ਨੇ ਵੀਰਵਾਰ ਸਵੇਰੇ ਵਾਰਾਣਸੀ ਤੋਂ ਮੁੰਬਈ ਲਈ ਉਡਾਣ ਭਰੀ।

ਜਾਣਕਾਰੀ ਮੁਤਾਬਕ ਇਕ 82 ਸਾਲਾ ਯਾਤਰੀ ਇਲਾਜ ਲਈ ਬਨਾਰਸ ਤੋਂ ਮੁੰਬਈ ਜਾ ਰਿਹਾ ਸੀ। ਇਸ ਦੌਰਾਨ ਜਹਾਜ਼ ਵਿੱਚ ਹੀ ਉਨ੍ਹਾਂ ਦੀ ਸਿਹਤ ਵਿਗੜ ਗਈ। ਇਸ ਦੌਰਾਨ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਦੀ ਇਜਾਜ਼ਤ ਦਿੱਤੀ ਗਈ ਸੀ ਪਰ ਉਦੋਂ ਤੱਕ ਯਾਤਰੀ ਦੀ ਮੌਤ ਹੋ ਚੁੱਕੀ ਸੀ। ਯਾਤਰੀ ਦੀ ਮੌਤ ਦਾ ਕਾਰਨ ਅਜੇ ਤੱਕ ਸਪੱਸ਼ਟ ਨਹੀਂ ਹੋ ਸਕਿਆ ਹੈ। ਯਾਤਰੀ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੋ ਸਕਦੀ ਹੈ। ਐਮਰਜੈਂਸੀ ਲੈਂਡਿੰਗ ਤੋਂ ਬਾਅਦ ਯਾਤਰੀ ਨੂੰ ਤੁਰੰਤ ਹਮੀਦੀਆ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...