June 10, 2026, 10:38 pm
----------- Advertisement -----------
HomeNewsBreaking Newsਮੁੱਖ ਮੰਤਰੀ ਵੱਲੋਂ 14 ਅਤਿ-ਆਧੁਨਿਕ ਜਨਤਕ ਪੇਂਡੂ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ

ਮੁੱਖ ਮੰਤਰੀ ਵੱਲੋਂ 14 ਅਤਿ-ਆਧੁਨਿਕ ਜਨਤਕ ਪੇਂਡੂ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ

Published on

----------- Advertisement -----------

ਈਸੜੂ (ਲੁਧਿਆਣਾ), 15 ਅਗਸਤ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਭਾਈਵਾਲ ਬਣਾਉਣ ਦੇ ਉਦੇਸ਼ ਨਾਲ ਅੱਜ ਇਥੇ 14 ਅਤਿ ਆਧੁਨਿਕ ਪੇਂਡੂ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕੀਤੀਆਂ।

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਪੇਂਡੂ ਲਾਇਬ੍ਰੇਰੀਆਂ ਸੂਬੇ ਦੇ ਵਿਕਾਸ ਅਤੇ ਖ਼ੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨਗੀਆਂ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਵਿਕਸਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਨੌਜਵਾਨਾਂ ਦੇ ਸ਼ਕਤੀਕਰਨ ਅਤੇ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੇ ਭਾਈਵਾਲ ਬਣਾਉਣ ਵਿੱਚ ਅਹਿਮ ਸਾਬਤ ਹੋਵੇਗਾ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਦੀ ਕਿਸਮਤ ਬਦਲਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ, ਜੋ ਇੱਥੋਂ ਪੜ੍ਹ ਕੇ ਵੱਡੇ ਅਫ਼ਸਰ, ਵਿਗਿਆਨੀ, ਡਾਕਟਰ ਅਤੇ ਤਕਨੀਕੀ ਮਾਹਰ ਆਦਿ ਬਣਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਵਾਈ-ਫਾਈ, ਸੋਲਰ ਪਾਵਰ ਡਿਜੀਟਲ ਐਨਾਲਾਗ ਅਤੇ ਹੋਰ ਉੱਚ ਪੱਧਰੀ ਸਹੂਲਤਾਂ ਨਾਲ ਲੈਸ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਸਮਕਾਲੀ ਸਾਹਿਤ ਅਤੇ ਪਾਠਕ੍ਰਮ ਬਾਰੇ ਵਿਸ਼ਵ ਪੱਧਰੀ ਪੁਸਤਕਾਂ ਉਪਲਬਧ ਹੋਣਗੀਆਂ, ਜੋ ਸਿੱਖਣ ਲਈ ਅਨੁਕੂਲ ਤਜਰਬਾ ਪ੍ਰਦਾਨ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਗਿਆਨ ਅਤੇ ਸਾਹਿਤ ਦਾ ਸੱਚਾ ਭੰਡਾਰ ਹਨ ਅਤੇ ਇਹ ਸਾਡੇ ਸਾਰਿਆਂ ਲਈ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਅਤਿ-ਆਧੁਨਿਕ ਲਾਇਬ੍ਰੇਰੀਆਂ ਵਿੱਚ ਵੱਖ-ਵੱਖ ਵਿਸ਼ਿਆਂ ਤੇ ਅਧਾਰਤ ਮਿਆਰੀ ਪੁਸਤਕਾਂ ਮੌਜੂਦ ਹਨ, ਜੋ ਪੁਸਤਕ ਪ੍ਰੇਮੀਆਂ ਨੂੰ ਆਕਰਸ਼ਿਤ ਕਰਨਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਲਾਇਬ੍ਰੇਰੀਆਂ ਦੇ ਸੰਗ੍ਰਹਿ ਵਿੱਚ ਕੁਝ ਦੁਰਲੱਭ ਅਤੇ ਕੀਮਤੀ ਪੁਸਤਕਾਂ ਸ਼ਾਮਲ ਹਨ, ਜੋ ਪੁਸਤਕ ਪ੍ਰੇਮੀਆਂ ਲਈ ਵੱਡੀ ਜਾਇਦਾਦ ਹਨ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਲਾਇਬ੍ਰੇਰੀਆਂ ਵਿਦਿਆਰਥੀਆਂ ਦੀ ਕਿਸਮਤ ਬਦਲਣ ਲਈ ਵਰਦਾਨ ਸਿੱਧ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਹਰ ਖੇਤਰ ਵਿੱਚ ਮੱਲਾਂ ਮਾਰਨ ਅਤੇ ਇਹ ਵੱਖ-ਵੱਖ ਖੇਤਰਾਂ ਵਿੱਚ ਸੂਬੇ ਦੇ ਹੁਨਰ ਤੇ ਕਾਬਲੀਅਤ ਨੂੰ ਸਾਬਤ ਕਰਨ ਲਈ ਹੀਰੇ ਪੈਦਾ ਕਰਨਗੀਆਂ।

ਉਦਘਾਟਨੀ ਸਮਾਰੋਹ ਦੌਰਾਨ ਇੱਕ ਲੜਕੀ ਨੇ ਮੁੱਖ ਮੰਤਰੀ ਨੂੰ ਰੱਖੜੀ ਬੰਨ੍ਹੀ, ਜੋ ਸਰਕਾਰ ਅਤੇ ਲੋਕਾਂ ਦਰਮਿਆਨ ਮਜ਼ਬੂਤ ਰਿਸ਼ਤੇ ਦਾ ਪ੍ਰਤੀਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਲ ਉਨ੍ਹਾਂ ਨੂੰ ਸੂਬੇ ਅਤੇ ਇੱਥੋਂ ਦੇ ਲੋਕਾਂ ਲਈ ਜੋਸ਼ ਨਾਲ ਕੰਮ ਕਰਨ ਦੀ ਯਾਦ ਦਿਵਾਉਂਦਾ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੂਬੇ ਦੀ ਤਰੱਕੀ ਦੇ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...