November 13, 2026, 3:01 pm
----------- Advertisement -----------
HomeNewsBreaking Newsਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ: ਹੱਥ 'ਚ ਹੀ ਲੱਗੀ ਮਿਲੀ...

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ: ਹੱਥ ‘ਚ ਹੀ ਲੱਗੀ ਮਿਲੀ ਸਰਿੰਜ

Published on

----------- Advertisement -----------

ਅੰਮ੍ਰਿਤਸਰ, 16 ਅਗਸਤ 2024 – ਅੰਮ੍ਰਿਤਸਰ ‘ਚ ਨਸ਼ੇ ਦੀ ਓਵਰਡੋਜ਼ ਨੇ ਇੱਕ ਹੋਰ ਨੌਜਵਾਨ ਦੀ ਜਾਨ ਲੈ ਲਈ ਜਦੋਂ ਪੁਲਿਸ ਨੇ ਲਾਸ਼ ਬਰਾਮਦ ਕੀਤੀ ਤਾਂ ਉਸ ਦੇ ਹੱਥ ਵਿੱਚ ਲੱਗੀ ਹੋਈ ਇੱਕ ਸਰਿੰਜ ਮਿਲੀ। ਫਿਲਹਾਲ ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਦੀ ਪਛਾਣ ਲਈ ਵੀ ਯਤਨ ਕੀਤੇ ਜਾ ਰਹੇ ਹਨ। ਇਹ ਘਟਨਾ ਅੰਮ੍ਰਿਤਸਰ ਦੇ ਅਜਨਾਲਾ ਸਥਿਤ ਆਈ.ਟੀ.ਆਈ ਰੋਡ ਨੇੜੇ ਸੂਏ ਸਾਹਮਣੇ ਆਈ ਹੈ।

ਥਾਣਾ ਅਜਨਾਲਾ ਦੇ ਐੱਸਐੱਚਓ ਅਵਤਾਰ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਦੀ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਇੱਥੇ ਇੱਕ ਲਾਸ਼ ਪਈ ਹੈ। ਸੂਚਨਾ ਤੋਂ ਬਾਅਦ ਉਹ ਆਪਣੀ ਟੀਮ ਨਾਲ ਮੌਕੇ ‘ਤੇ ਪਹੁੰਚੇ। ਲਾਸ਼ ਕੋਲ ਇੱਕ ਐਕਟਿਵਾ ਖੜ੍ਹੀ ਮਿਲੀ ਹੈ। ਇਸ ਦੇ ਨਾਲ ਹੀ ਨੌਜਵਾਨ ਦੇ ਸਰੀਰ ‘ਤੇ ਕਿਸੇ ਵੀ ਤਰ੍ਹਾਂ ਦੇ ਜ਼ਖ਼ਮ ਜਾਂ ਹਮਲੇ ਦਾ ਕੋਈ ਨਿਸ਼ਾਨ ਨਹੀਂ ਮਿਲਿਆ।

ਜਦੋਂ ਪੁਲਸ ਨੇ ਲਾਸ਼ ਨੂੰ ਬਰਾਮਦ ਕੀਤਾ ਤਾਂ ਉਸ ‘ਤੇ ਮੱਖੀਆਂ ਮੰਡਰਾ ਰਹੀਆਂ ਸਨ ਅਤੇ ਲਾਸ਼ ਦੇ ਕੁਝ ਹਿੱਸਿਆਂ ‘ਤੇ ਕੀੜੀਆਂ ਵੀ ਲੱਗ ਗਈਆਂ ਸਨ। ਇੰਨਾ ਹੀ ਨਹੀਂ ਨੌਜਵਾਨ ਦੇ ਹੱਥ ‘ਤੇ ਟੀਕਾ ਲੱਗਾ ਹੋਇਆ ਸੀ। ਉਹ ਇੰਨਾ ਨਸ਼ੇ ‘ਚ ਸੀ ਕਿ ਉਸ ਨੂੰ ਟੀਕਾ ਕੱਢਣ ਦਾ ਮੌਕਾ ਵੀ ਨਹੀਂ ਮਿਲਿਆ।

ਐੱਸਐੱਚਓ ਅਵਤਾਰ ਸਿੰਘ ਨੇ ਦੱਸਿਆ ਕਿ ਲਾਸ਼ ਨੇੜੇ ਤੋਂ ਨੌਜਵਾਨ ਦੀ ਕੋਈ ਵੀ ਸ਼ਨਾਖਤ ਨਹੀਂ ਮਿਲੀ ਹੈ। ਜਿਸ ਕਾਰਨ ਉਸ ਦੀ ਪਛਾਣ ਨਹੀਂ ਹੋ ਸਕੀ। ਐਕਟਿਵਾ ਵਿੱਚ ਇੱਕ ਪਰਚੀ ਮਿਲੀ ਹੈ। ਜਿਸ ਦੇ ਆਧਾਰ ‘ਤੇ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਲਾਸ਼ ਨੂੰ ਪਹਿਚਾਣ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਅਜਨਾਲਾ ਭੇਜ ਦਿੱਤਾ ਗਿਆ ਹੈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਲੱਗੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...

 ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ; 12 ਨਵੰਬਰ 2026:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ...