September 20, 2026, 6:43 am
----------- Advertisement -----------
HomeNewsBreaking Newsਉਮਾ ਸ਼ੰਕਰ ਗੁਪਤਾ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਜੋਂ ਅਹੁਦਾ ਸੰਭਾਲਿਆ

ਉਮਾ ਸ਼ੰਕਰ ਗੁਪਤਾ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਜੋਂ ਅਹੁਦਾ ਸੰਭਾਲਿਆ

Published on

----------- Advertisement -----------

ਗੁਰਦਾਸਪੁਰ, 16 ਅਗਸਤ – 2015 ਬੈਚ ਦੇ ਆਈ.ਏ.ਐੱਸ. ਅਧਿਕਾਰੀ ਉਮਾ ਸ਼ੰਕਰ ਗੁਪਤਾ ਨੇ ਅੱਜ ਦੁਪਹਿਰ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਣ ਮੌਕੇ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਗੁਰਦਾਸਪੁਰ ਜ਼ਿਲ੍ਹੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਲੋਕ ਹਿਤ ਦੇ ਮਸਲਿਆਂ ਅਤੇ ਵਿਕਾਸ ਕਾਰਜਾਂ ਉੱਪਰ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖ਼ੁਆਰ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਤੇ ਲੋੜਵੰਦ ਨੂੰ ਮਿਲੇ। ਉਨ੍ਹਾਂ ਕਿਹਾ ਕਿ ਇਸ ਸਰਹੱਦੀ ਜ਼ਿਲ੍ਹੇ ਦੀਆਂ ਮੁਸ਼ਕਲਾਂ/ਸਮੱਸਿਆਵਾਂ ਨੂੰ ਸਮਝ ਕੇ ਅਧਿਕਾਰੀਆਂ ਦੀ ਟੀਮ ਦੇ ਸਹਿਯੋਗ ਨਾਲ ਉਨ੍ਹਾਂ ਦਾ ਯੋਗ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੇੜ ਭਵਿੱਖ ਵਿੱਚ ਹੋਣ ਵਾਲੀ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੂਰੀ ਤਰ੍ਹਾਂ ਨਿਰਪੱਖ ਤੇ ਸ਼ਾਂਤਮਈ ਮਹੌਲ ਵਿੱਚ ਕਰਵਾਇਆ ਜਾਵੇਗਾ।

ਉਮਾ ਸ਼ੰਕਰ ਗੁਪਤਾ ਇਸ ਤੋਂ ਪਹਿਲਾਂ ਸਥਾਨਕ ਸਰਕਾਰਾਂ ਵਿੱਚ ਬਤੌਰ ਡਾਇਰੈਕਟਰ ਸੇਵਾਵਾਂ ਨਿਭਾ ਰਹੇ ਸਨ। ਇਸ ਤੋਂ ਇਲਾਵਾ ਉਹ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਕੇਂਦਰੀ ਸ਼ਾਸਤ ਪ੍ਰਦੇਸ ਚੰਡੀਗੜ੍ਹ ਵਿਖੇ ਵੀ ਸੇਵਾਵਾਂ ਨਿਭਾ ਚੁੱਕੇ ਹਨ। ਇੱਥੇ ਇਹ ਵੀ ਦੱਸਣਯੋਗ ਹੈ ਕਿ ਉਮਾ ਸ਼ੰਕਰ ਗੁਪਤਾ ਸਾਲ 2005 ਜ਼ਿਲ੍ਹਾ ਗੁਰਦਾਸਪੁਰ ਵਿਖੇ ਬਤੌਰ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ।

ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਉਮਾ ਸ਼ੰਕਰ ਗੁਪਤਾ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਪਹੁੰਚਣ ‘ਤੇ ਗਾਰਡ ਆਫ਼ ਆਨਰ ਦਿੱਤਾ ਗਿਆ। ਐੱਸ.ਡੀ.ਐੱਮ. ਗੁਰਦਾਸਪੁਰ ਡਾ. ਕਰਮਜੀਤ ਸਿੰਘ, ਐੱਸ.ਡੀ.ਐੱਮ. ਬਟਾਲਾ ਸ਼ਾਇਰੀ ਭੰਡਾਰੀ, ਸਹਾਇਕ ਕਮਿਸ਼ਨਰ (ਜ) ਅਸ਼ਵਨੀ ਅਰੋੜਾ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਜਸਕਰਨ ਸਿੰਘ, ਡੀ.ਡੀ.ਪੀ.ਓ. ਸਤੀਸ਼ ਕੁਮਾਰ ਸਮੇਤ ਹੋਰ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਟਾਫ਼ ਵੱਲੋਂ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਦਾ ਨਿੱਘਾ ਸਵਾਗਤ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...