September 19, 2026, 11:33 am
----------- Advertisement -----------
HomeNewsBreaking Newsਹਰਿਆਣਾ 'ਚ ਵਿਨੇਸ਼ ਦਾ ਚੈਂਪੀਅਨ ਵਾਂਗ ਨਹੀਂ ਹੋਵੇਗਾ ਸਵਾਗਤ: ਚੋਣ ਜ਼ਾਬਤਾ ਲੱਗਦੇ...

ਹਰਿਆਣਾ ‘ਚ ਵਿਨੇਸ਼ ਦਾ ਚੈਂਪੀਅਨ ਵਾਂਗ ਨਹੀਂ ਹੋਵੇਗਾ ਸਵਾਗਤ: ਚੋਣ ਜ਼ਾਬਤਾ ਲੱਗਦੇ ਹੀ ਸਨਮਾਨ ਸਮਾਰੋਹ ਕੀਤਾ ਗਿਆ ਰੱਦ

Published on

----------- Advertisement -----------
  • ਸੀਐਮ ਨੇ 4 ਕਰੋੜ ਦੇਣ ਦਾ ਐਲਾਨ ਕੀਤਾ ਸੀ

ਚੰਡੀਗੜ੍ਹ, 17 ਅਗਸਤ 2024 – ਪੈਰਿਸ ਓਲੰਪਿਕ (2024) ਵਿਚ ਆਪਣੇ ਭਾਰ ਕਾਰਨ ਸੋਨ ਅਤੇ ਚਾਂਦੀ ਦੇ ਤਗਮੇ ਦੀ ਦੌੜ ਤੋਂ ਬਾਹਰ ਹੋ ਚੁੱਕੀ ਵਿਨੇਸ਼ ਫੋਗਾਟ ਦਾ ਚੈਂਪੀਅਨ ਵਾਂਗ ਸਵਾਗਤ ਨਹੀਂ ਕੀਤਾ ਜਾਵੇਗਾ। ਇਸ ਦਾ ਕਾਰਨ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਲਈ ਲਗਾਇਆ ਗਿਆ ਚੋਣ ਜ਼ਾਬਤਾ ਹੈ। ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਵੱਲੋਂ ਚੋਣਾਂ ਦੇ ਐਲਾਨ ਕਾਰਨ ਲਗਾਏ ਗਏ ਚੋਣ ਜ਼ਾਬਤੇ ਕਾਰਨ ਅੱਜ ਪੰਚਕੂਲਾ ਵਿੱਚ ਹੋਣ ਵਾਲਾ ਸਨਮਾਨ ਸਮਾਰੋਹ ਨਹੀਂ ਹੋ ਸਕੇਗਾ। ਇਸ ਸਬੰਧੀ ਸਰਕਾਰ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਮੈਡਲ ਲਈ ਵਿਨੇਸ਼ ਦੀ ਲੜਾਈ ਦੇ ਵਿਚਕਾਰ, 9 ਦਿਨ ਪਹਿਲਾਂ ਮੁੱਖ ਮੰਤਰੀ ਨਾਇਬ ਸੈਣੀ ਨੇ ਵਿਨੇਸ਼ ਨੂੰ 4 ਕਰੋੜ ਰੁਪਏ ਅਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਸੀ। ਸੀਐਮ ਸੈਣੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਲਿਖਿਆ ‘ਸੀ ਇਜ਼ ਦਿ ਚੈਂਪੀਅਨ’ ਸਾਡੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਵਿਨੇਸ਼ ਫੋਗਾਟ ਦਾ ਤਗਮਾ ਜੇਤੂ ਵਾਂਗ ਸਵਾਗਤ ਅਤੇ ਸਨਮਾਨ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਸੀ ਕਿ ਹਰਿਆਣਾ ਸਰਕਾਰ ਓਲੰਪਿਕ ਚਾਂਦੀ ਦਾ ਤਗਮਾ ਜੇਤੂ ਨੂੰ ਜੋ ਵੀ ਸਨਮਾਨ, ਇਨਾਮ ਅਤੇ ਸਹੂਲਤਾਂ ਦਿੰਦੀ ਹੈ, ਉਹ ਵੀ ਵਿਨੇਸ਼ ਫੋਗਾਟ ਨੂੰ ਸਨਮਾਨ ਨਾਲ ਦਿੱਤੀ ਜਾਵੇਗੀ। ਹਰਿਆਣਾ ਸਰਕਾਰ ਚਾਂਦੀ ਦਾ ਤਗਮਾ ਜਿੱਤਣ ਵਾਲੇ ਖਿਡਾਰੀ ਨੂੰ 4 ਕਰੋੜ ਰੁਪਏ ਨਕਦ ਅਤੇ ਸਰਕਾਰੀ ਨੌਕਰੀ ਦਿੰਦੀ ਹੈ।

ਹਰਿਆਣਾ ਸਰਕਾਰ ਨੇ ਪੈਰਿਸ ਓਲੰਪਿਕ ਵਿੱਚ ਤਮਗਾ ਜਿੱਤਣ ਵਾਲੇ ਖਿਡਾਰੀ ਬਾਰੇ ਪਹਿਲਾਂ ਹੀ ਐਲਾਨ ਕਰ ਦਿੱਤਾ ਸੀ। ਸਰਕਾਰ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਪੈਰਿਸ ਓਲੰਪਿਕ ‘ਚ ਸੋਨ ਤਮਗਾ ਜਿੱਤਣ ਵਾਲੇ ਖਿਡਾਰੀ ਨੂੰ 6 ਕਰੋੜ ਰੁਪਏ, ਚਾਂਦੀ ਦਾ ਤਗਮਾ ਜਿੱਤਣ ‘ਤੇ 4 ਕਰੋੜ ਰੁਪਏ ਅਤੇ ਜੇਕਰ ਕਾਂਸੀ ਦਾ ਤਗਮਾ ਜਿੱਤਿਆ ਤਾਂ ਉਸ ਨੂੰ 2.5 ਕਰੋੜ ਰੁਪਏ ਦਿੱਤੇ ਜਾਣਗੇ।

ਫੋਗਾਟ ਨੇ ਚਾਂਦੀ ਦਾ ਤਮਗਾ ਜਿੱਤਿਆ ਸੀ, ਇਸ ਲਈ ਸਰਕਾਰ ਵੱਲੋਂ ਉਸ ਨੂੰ 4 ਕਰੋੜ ਰੁਪਏ ਦਿੱਤੇ ਜਾਣਗੇ। ਇਸ ਤੋਂ ਇਲਾਵਾ ਸਰਕਾਰੀ ਨੌਕਰੀ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ।

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਨੇ ਵਿਨੇਸ਼ ਫੋਗਾਟ ਨੂੰ 25 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਸੀ। ਐਲਪੀਯੂ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਅਸ਼ੋਕ ਕੁਮਾਰ ਮਿੱਤਲ ਨੇ ਕਿਹਾ ਕਿ ਸਾਡੇ ਲਈ ਵਿਨੇਸ਼ ਅਜੇ ਵੀ ਮੈਡਲ ਜੇਤੂ ਹੈ। ਉਨ੍ਹਾਂ ਦੇ ਸਮਰਪਣ ਅਤੇ ਹੁਨਰ ਉਨ੍ਹਾਂ ਦੀ ਯਾਤਰਾ ਦੌਰਾਨ ਮਾਨਤਾ ਦੇ ਹੱਕਦਾਰ ਹਨ। ਅਸੀਂ ਉਨ੍ਹਾਂ ਨੂੰ 25 ਲੱਖ ਰੁਪਏ ਦੀ ਇਨਾਮੀ ਰਾਸ਼ੀ ਦੇ ਕੇ ਮਾਣ ਮਹਿਸੂਸ ਕਰ ਰਹੇ ਹਾਂ, ਜੋ ਚਾਂਦੀ ਦਾ ਤਗਮਾ ਜੇਤੂਆਂ ਲਈ ਰਾਖਵੀਂ ਸੀ।

ਵਿਨੇਸ਼ ਫੋਗਾਟ ਪੈਰਿਸ ਓਲੰਪਿਕ ‘ਚ 50 ਕਿਲੋਗ੍ਰਾਮ ਕੁਸ਼ਤੀ ਭਾਰ ਵਰਗ ‘ਚ ਸੋਨ ਤਗਮੇ ਲਈ ਫਾਈਨਲ ਮੁਕਾਬਲੇ ‘ਚ ਪਹੁੰਚੀ ਸੀ ਪਰ ਜ਼ਿਆਦਾ ਭਾਰ ਹੋਣ ਕਾਰਨ ਉਸ ਨੂੰ ਅਯੋਗ ਕਰਾਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਭਾਰੀ ਹੰਗਾਮਾ ਹੋਇਆ। ਇਸ ਦੇ ਨਾਲ ਹੀ ਵਿਨੇਸ਼ ਨੂੰ ਵੀ ਡੀਹਾਈਡ੍ਰੇਸ਼ਨ ਕਾਰਨ ਹਸਪਤਾਲ ‘ਚ ਭਰਤੀ ਕਰਵਾਉਣਾ ਪਿਆ। ਤੁਹਾਨੂੰ ਦੱਸ ਦੇਈਏ ਕਿ ਵਿਨੇਸ਼ ਫੋਗਾਟ ਹਰਿਆਣਾ ਦੇ ਚਰਖੀ ਦਾਦਰੀ ਦੀ ਰਹਿਣ ਵਾਲੀ ਹੈ ਅਤੇ ਉਸ ਦਾ ਵਿਆਹ ਸੋਨੀਪਤ ਦੇ ਖਰਖੋਦਾ ਵਿੱਚ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...