November 14, 2026, 6:41 pm
----------- Advertisement -----------
HomeNewsBreaking Newsਪੰਜਾਬ ਪੁਲਿਸ ਵੱਲੋਂ 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਵੱਡਾ ਤਸਕਰ...

ਪੰਜਾਬ ਪੁਲਿਸ ਵੱਲੋਂ 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਵੱਡਾ ਤਸਕਰ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ/ ਫ਼ਰੀਦਕੋਟ, 17 ਅਗਸਤ: (ਬਲਜੀਤ ਮਰਵਾਹਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਫ਼ਰੀਦਕੋਟ ਪੁਲਿਸ ਨੇ ਗੁਲਾਬ ਸਿੰਘ, ਜੋ 77 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਮੁੱਖ ਮੁਲਜ਼ਮ ਹੈ, ਦੀ ਗ੍ਰਿਫਤਾਰੀ ਨਾਲ ਸਰਹੱਦ ਪਾਰੋਂ ਹੋਣ ਵਾਲੀ ਨਾਰਕੋ ਸਮੱਗਲਿੰਗ ਨੂੰ ਨੱਥ ਪਾਉਣ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।

ਇਹ ਕਾਰਵਾਈ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਵੱਲੋਂ 77.8 ਕਿਲੋਗ੍ਰਾਮ ਹੈਰੋਇਨ (41.8 ਕਿਲੋਗ੍ਰਾਮ +36 ਕਿਲੋਗ੍ਰਾਮ) ਅਤੇ ਤਿੰਨ ਪਿਸਤੌਲਾਂ ਦੀ ਬਰਾਮਦਗੀ ਸਮੇਤ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸੀਮਾ ਪਾਰ ਦੇ ਦੋ ਵੱਖ-ਵੱਖ ਨਸ਼ਾ ਤਸਕਰੀ ਰੈਕੇਟਾਂ ਦਾ ਪਰਦਾਫਾਸ਼ ਕਰਨ ਦੇ ਲਗਭਗ ਇੱਕ ਸਾਲ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਦੱਸਣਯੋਗ ਹੈ ਕਿ ਇਹ ਖੇਪ ਦਰਿਆਈ ਰਸਤੇ ਰਾਹੀਂ ਆਈ ਸੀ। ਇਸ ਸਬੰਧੀ ਦੋ ਵੱਖ-ਵੱਖ ਕੇਸ ਦਰਜ ਕੀਤੇ ਗਏ ਸਨ ਅਤੇ ਗ੍ਰਿਫ਼ਤਾਰ ਮੁਲਜ਼ਮ ਦੋਵਾਂ ਮਾਮਲਿਆਂ ਵਿੱਚ ਪੰਜਾਬ ਪੁਲੀਸ ਨੂੰ ਲੋੜੀਂਦਾ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੇ 36 ਕਿਲੋਗ੍ਰਾਮ ਨਸ਼ੀਲੇ ਪਦਾਰਥ ਦੀ ਡਿਲਿਵਰੀ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਸੀਅਤੇ ਪਾਕਿਸਤਾਨ ਅਧਾਰਤ ਤਸਕਰਾਂ ਨਾਲ ਵੀ ਇਸ ਦੇ ਸਬੰਧ ਸਨ। ਉਹਨਾਂ ਨੇ ਅੱਗੇ ਕਿਹਾ ਕਿ ਗੁਲਾਬ ਸਿੰਘ ਦੀ ਗ੍ਰਿਫਤਾਰੀ ਸਮੁੱਚੇ ਤਸਕਰੀ ਨੈਟਵਰਕ ਨੂੰ ਤੋੜਨ ਅਤੇ ਭਵਿੱਖ ਵਿੱਚ ਤਸਕਰੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਸਹਾਈ ਹੋਵੇਗੀ।

ਡੀਜੀਪੀ ਨੇ ਕਿਹਾ ਕਿ ਗੁਲਾਬ ਸਿੰਘ ਦੀ ਗ੍ਰਿਫਤਾਰੀ ਬਾਰੀਕੀ ਤੇ ਪੇਸ਼ੇਵਰ ਜਾਂਚ ਅਤੇ ਪਿਛਲੇ ਸਬੰਧਾਂ ਦੀ ਨਿਰੰਤਰ ਨਿਗਰਾਨੀ ਦੇ ਨਤੀਜੇ ਸਦਕਾ ਅਮਲ ਵਿੱਚ ਲਿਆਂਦੀ ਗਈ ਹੈ। ਉਹਨਾਂ ਨੇ ਅੱਗੇ ਕਿਹਾ ਕਿ ਗੈਰ-ਕਾਨੂੰਨੀ ਢੰਗ ਨਾਲ ਕੀਤੇ ਵਿੱਤੀ ਲੈਣ-ਦੇਣ ਦਾ ਪਤਾ ਲਗਾਉਣ ਅਤੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਰਾਹੀਂ ਹਾਸਲ ਕੀਤੀ ਜਾਇਦਾਦ ਨੂੰ ਜ਼ਬਤ ਕਰਨ ਲਈ ਹੋਰ ਵਿੱਤੀ ਜਾਂਚ ਜਾਰੀ ਹੈ।

ਇਸ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਕਪਤਾਨ (ਐੱਸ.ਐੱਸ.ਪੀ.) ਫ਼ਰੀਦਕੋਟ ਡਾ. ਪ੍ਰਗਿਆ ਜੈਨ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਤਕਨੀਕੀ ਅਤੇ ਮਨੁੱਖੀ ਸੂਝ-ਬੂਝ ਨਾਲ ਅਮਲ ਵਿੱਚ ਲਿਆਂਦੇ ਇਸ ਆਪ੍ਰੇਸ਼ਨ ਦੌਰਾਨ ਸੀ.ਆਈ.ਏ. ਫ਼ਰੀਦਕੋਟ, ਸਪੈਸ਼ਲ ਬ੍ਰਾਂਚ, ਐਸ.ਐਚ.ਓ ਸਾਦਿਕ ਅਤੇ ਟੈਕਨੀਕਲ ਸੈੱਲ ਦੀਆਂ ਪੁਲਿਸ ਟੀਮਾਂ ਨੇ ਐਸਪੀ ਇਨਵੈਸਟੀਗੇਸ਼ਨ ਜਸਮੀਤ ਸਿੰਘ ਦੀ ਨਿਗਰਾਨੀ ਹੇਠ ਸਾਂਝੇ ਆਪ੍ਰੇਸ਼ਨ ਦੌਰਾਨ ਪਿੰਡ ਰੁਪਿਆਂਵਾਲੀ ਦੇ ਬੱਸ ਸਟੈਂਡ ਤੋਂ ਮੁਲਜ਼ਮ ਗੁਲਾਬ ਸਿੰਘ ਨੂੰ ਕਾਬੂ ਕੀਤਾ, ਜੋ ਕਿ ਇੱਕ ਸਾਲ ਤੋਂ ਭਗੌੜਾ ਸੀ।

ਉਸ ਨੇ ਦੱਸਿਆ ਕਿ ਵੱਡੀਆਂ ਬਰਾਮਦਗੀਆਂ ਵਿੱਚ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਦੀ ਰਣਨੀਤੀ ਦੇ ਹਿੱਸੇ ਵਜੋਂ, ਪੁਲਿਸ ਟੀਮ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਸੀ ਅਤੇ ਪਿਛਲੇ 10 ਦਿਨਾਂ ਤੋਂ ਮੁਲਜ਼ਮ ਗੁਲਾਬ ਸਿੰਘ ਦੀ ਭਾਲ ਵਿੱਚ ਸੀ।

ਐਸਐਸਪੀ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਨੇ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਬਰਾਮਦ ਕਰਨ ਲਈ ਗੋਤਾਖੋਰਾਂ ਦਾ ਪ੍ਰਬੰਧ ਕੀਤਾ ਸੀ ਅਤੇ ਵੱਖ-ਵੱਖ ਐਪਾਂ ਰਾਹੀਂ ਪਾਕਿਸਤਾਨ ਸਥਿਤ ਸਮੱਗਲਰਾਂ ਦੇ ਸੰਪਰਕ ਵਿੱਚ ਸੀ। ਉਹਨਾਂ ਅੱਗੇ ਦੱਸਿਆ ਕਿ ਦੋਸ਼ੀ ਗੁਲਾਬ ਸਿੰਘ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਫਰੀਦਕੋਟ ਤੇ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਕਈ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...