June 11, 2026, 6:51 am
----------- Advertisement -----------
HomeNewsBreaking Newsਤਾਇਵਾਨ ਵਿੱਚ ਇੱਕ ਅਧਿਆਪਕ ਨੂੰ 224 ਮਾਮਲਿਆਂ 'ਚ ਹੋਈ 28 ਸਾਲ ਦੀ...

ਤਾਇਵਾਨ ਵਿੱਚ ਇੱਕ ਅਧਿਆਪਕ ਨੂੰ 224 ਮਾਮਲਿਆਂ ‘ਚ ਹੋਈ 28 ਸਾਲ ਦੀ ਸਜ਼ਾ

Published on

----------- Advertisement -----------

ਤਾਇਵਾਨ ਵਿੱਚ ਇੱਕ ਅਧਿਆਪਕ ਨੂੰ ਛੇ ਕੁੜੀਆਂ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿੱਚ 28 ਸਾਲ ਦੀ ਸਜ਼ਾ ਸੁਣਾਈ ਗਈ ਹੈ। ਤਾਈਪੇ ਟਾਈਮਜ਼ ਦੇ ਅਨੁਸਾਰ, 30 ਸਾਲਾ ਕਿੰਡਰਗਾਰਟਨ ਅਧਿਆਪਕ ਮਾਓ ਚੁਨ ਸ਼ੇਨ ਨੂੰ ਛੇ ਲੜਕੀਆਂ ਦੇ ਬਲਾਤਕਾਰ ਦੇ 11, ਸ਼ੋਸ਼ਣ ਦੇ 207 ਅਤੇ ਅਸ਼ਲੀਲ ਫੋਟੋਆਂ ਅਤੇ ਵੀਡੀਓ ਬਣਾਉਣ ਦੇ ਛੇ ਮਾਮਲਿਆਂ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ।

ਤਾਈਪੇ ਦੀ ਅਦਾਲਤ ਨੇ ਕਿਹਾ ਕਿ ਮਾਓ ਨੂੰ ਕੁੱਲ 224 ਮਾਮਲਿਆਂ ‘ਤੇ ਦੋਸ਼ੀ ਪਾਇਆ ਗਿਆ, ਜਿਸ ‘ਚ ਕਾਨੂੰਨ ਮੁਤਾਬਕ ਉਸ ਦੀ ਕੁੱਲ ਸਜ਼ਾ 1252 ਸਾਲ 6 ਮਹੀਨੇ ਹੋਵੇਗੀ। ਹਾਲਾਂਕਿ ਉਸ ਨੂੰ 28 ਸਾਲ ਦੀ ਸਜ਼ਾ ਸੁਣਾਈ ਗਈ ਸੀ। ਮਾਓ ਅਜੇ ਵੀ ਇਸ ਵਿਰੁੱਧ ਅਪੀਲ ਕਰ ਸਕਦਾ ਹੈ।

ਮਾਓ ਨੂੰ ਪਿਛਲੇ ਸਾਲ ਜੁਲਾਈ ਵਿੱਚ ਤਾਈਪੇ ਦੇ ਪਿਰਾਮਿਡ ਸਕੂਲ ਵਿੱਚ ਬੱਚਿਆਂ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਖਿਲਾਫ 2022 ‘ਚ ਪਹਿਲਾ ਮਾਮਲਾ ਦਰਜ ਕੀਤਾ ਗਿਆ ਸੀ। ਹਾਲਾਂਕਿ ਸਬੂਤਾਂ ਦੀ ਘਾਟ ਕਾਰਨ ਜਾਂਚ ਬੰਦ ਕਰ ਦਿੱਤੀ ਗਈ ਸੀ। ਬਾਅਦ ‘ਚ ਕਈ ਮਾਮਲੇ ਸਾਹਮਣੇ ਆਉਣ ‘ਤੇ ਪਿਛਲੇ ਸਾਲ ਉਸ ਨੂੰ ਸਕੂਲਾਂ ‘ਚ ਪੜ੍ਹਾਉਣ ‘ਤੇ ਪਾਬੰਦੀ ਲਗਾ ਦਿੱਤੀ ਗਈ ਸੀ। ਖਾਸ ਗੱਲ ਇਹ ਹੈ ਕਿ ਮਾਓ ਤਾਈਪੇ ਪਿਰਾਮਿਡ ਸਕੂਲ ਦੇ ਮਾਲਕ ਦਾ ਬੇਟਾ ਹੈ।

ਮਾਓ ਨੇ ਸਮਾਜਿਕ ਕਾਰਜ ਵਿੱਚ ਕਾਲਜ ਦੀ ਡਿਗਰੀ ਪ੍ਰਾਪਤ ਕੀਤੀ ਹੈ ਅਤੇ ਸਤੰਬਰ 2021 ਵਿੱਚ ਤਾਈਪੇ ਦੇ ਸਕੂਲ ਵਿੱਚ ਪੜ੍ਹਾਉਣਾ ਸ਼ੁਰੂ ਕੀਤਾ। ਇੱਥੇ ਉਹ ਸੀਸੀਟੀਵੀ ਦਾ ਪ੍ਰਬੰਧਨ ਕਰਨ, ਦੁਪਹਿਰ ਦੇ ਖਾਣੇ ਦੀ ਛੁੱਟੀ ਦੌਰਾਨ ਬੱਚਿਆਂ ਦੀ ਦੇਖਭਾਲ ਕਰਨ, ਉਨ੍ਹਾਂ ਨੂੰ ਪੜ੍ਹਾਉਣ ਵਿੱਚ ਅਧਿਆਪਕਾਂ ਦੀ ਮਦਦ ਕਰਨ ਅਤੇ ਬੱਚਿਆਂ ਨੂੰ ਸਕੂਲ ਛੱਡਣ ਲਈ ਜ਼ਿੰਮੇਵਾਰ ਸੀ।

ਮਾਓ ‘ਤੇ ਅਜੇ ਵੀ ਕਈ ਦੋਸ਼ ਹਨ, ਜਿਨ੍ਹਾਂ ਦੀ ਜਾਂਚ ਚੱਲ ਰਹੀ ਹੈ। ਮਾਓ ਦੇ ਜੁਰਮ ਦਾ ਪੂਰਾ ਵੇਰਵਾ ਉਦੋਂ ਸਾਹਮਣੇ ਆਇਆ ਜਦੋਂ ਪੀੜਤ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੇ ਉਸ ਦਾ ਫੋਨ ਜ਼ਬਤ ਕਰਨ ਦੀ ਮੰਗ ਕੀਤੀ। ਉਸ ਦੇ ਫੋਨ ‘ਤੇ ਬੱਚਿਆਂ ਦੀਆਂ 600 ਤੋਂ ਵੱਧ ਅਸ਼ਲੀਲ ਵੀਡੀਓ ਅਤੇ ਤਸਵੀਰਾਂ ਸਨ। ਸਬੂਤ ਸਾਹਮਣੇ ਆਉਣ ਤੋਂ ਬਾਅਦ ਪਿਛਲੇ ਮਹੀਨੇ ਜੁਲਾਈ ‘ਚ ਤਾਈਪੇ ਦੇ ਮੇਅਰ ਚਿਆਂਗ ਵਾਨ-ਐਨ ਨੇ ਵੀ ਜਨਤਕ ਤੌਰ ‘ਤੇ ਮੁਆਫੀ ਮੰਗੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...