ਫ਼ਤਹਿਗੜ੍ਹ ਸਾਹਿਬ ਦੀ ਮਾਤਾ ਗੁਜਰੀ ਕਲੋਨੀ ਵਿੱਚ ਸਹੁਰਿਆਂ ਨਾਲ ਝਗੜੇ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗਏ ਬਾਬਾ ਗੁਰਵਿੰਦਰ ਸਿੰਘ ਖੇੜੀ ਜੱਟਾਂ ਨੂੰ ਅਦਾਲਤ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਉਸ ਦੇ ਇਲਾਜ ਸਬੰਧੀ ਅਗਲਾ ਫੈਸਲਾ ਜੇਲ੍ਹ ਪ੍ਰਸ਼ਾਸਨ ਕਰੇਗਾ। ਉਸ ਦੇ ਰਿਸ਼ਤੇਦਾਰ ਪ੍ਰਭਦੀਪ ਸਿੰਘ ਨੂੰ ਵੀ ਜੇਲ੍ਹ ਭੇਜ ਦਿੱਤਾ ਗਿਆ ਹੈ।
ਦੱਸ ਦਈਏ ਇੱਕ ਦਿਨ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਪੁਲੀਸ ਨੇ ਅੱਜ ਬਾਅਦ ਦੁਪਹਿਰ ਗੁਰਵਿੰਦਰ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ। ਇਸ ਦੌਰਾਨ ਗੁਰਵਿੰਦਰ ਸਿੰਘ ਦੇ ਵਕੀਲ ਨੇ ਅਰਜ਼ੀ ਦਾਇਰ ਕਰਕੇ ਦੋਸ਼ ਲਾਇਆ ਕਿ ਉਸ ਦੇ ਮੁਵੱਕਿਲ ਦੀ ਡਾਕਟਰੀ ਜਾਂਚ ਸਹੀ ਢੰਗ ਨਾਲ ਨਹੀਂ ਹੋਈ। ਗੁਰਵਿੰਦਰ ਸਿੰਘ ਨੂੰ ਇਲਾਜ ਦੀ ਲੋੜ ਹੈ। ਮੁੜ ਗੁਰਵਿੰਦਰ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜੱਜ ਨੇ ਕਿਹਾ ਕਿ ਜੇਲ ਅਥਾਰਟੀ ਇਲਾਜ ਬਾਰੇ ਫੈਸਲਾ ਲਵੇਗੀ।
ਦੱਸ ਦਈਏ ਕਿ ਫਤਿਹਗੜ੍ਹ ਸਾਹਿਬ ਵਿੱਚ ਸਹੁਰਿਆਂ ਨਾਲ ਹੋਏ ਝਗੜੇ ਤੋਂ ਬਾਅਦ ਦਰਜ ਹੋਏ ਕਰਾਸ ਕੇਸ ਵਿੱਚ ਪੁਲੀਸ ਨੇ ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਖੇੜੀ ਜੱਟਾਂ ਦੇ ਰਹਿਣ ਵਾਲੇ ਬਾਬਾ ਗੁਰਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਗੁਰਵਿੰਦਰ ਨੂੰ 15 ਅਗਸਤ ਦੀ ਰਾਤ ਚੰਡੀਗੜ੍ਹ ਦੇ ਸੈਕਟਰ 32 ਦੇ ਸਰਕਾਰੀ ਹਸਪਤਾਲ ਤੋਂ ਫੜਿਆ ਗਿਆ ਸੀ। ਇਸ ਘਟਨਾ ਵਿੱਚ ਗੁਰਵਿੰਦਰ ਸਿੰਘ ਦੇ ਦੰਦ ਟੁੱਟ ਗਏ। ਉਸ ਦਾ ਚੰਡੀਗੜ੍ਹ ਵਿੱਚ ਇਲਾਜ ਚੱਲ ਰਿਹਾ ਸੀ। ਇਲਾਜ ਲੰਬਿਤ ਹੈ। ਇਸ ਦੌਰਾਨ ਪੁਲੀਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
ਫਤਿਹਗੜ੍ਹ ਸਾਹਿਬ ‘ਚ ਗੁਰਵਿੰਦਰ ਸਿੰਘ ‘ਤੇ ਹਮਲੇ ਦੀ ਵੀਡੀਓ ਸਾਹਮਣੇ ਆਈ ਸੀ। ਵੀਡੀਓ ‘ਚ ਸਾਫ ਦਿਖਾਈ ਦੇ ਰਿਹਾ ਹੈ ਕਿ ਗੁਰਵਿੰਦਰ ਸਿੰਘ ਇਸ ਘਟਨਾ ‘ਚੋਂ ਕਿਵੇਂ ਬਚ ਗਿਆ। ਵੀਡੀਓ ਦੇ ਆਧਾਰ ‘ਤੇ ਫਤਿਹਗੜ੍ਹ ਸਾਹਿਬ ਪੁਲਸ ਨੇ ਗੁਰਵਿੰਦਰ ਦੇ ਸਹੁਰੇ ਖਿਲਾਫ ਕਰਾਸ ਕੇਸ ਦਰਜ ਕੀਤਾ ਸੀ। ਇਸ ਮਾਮਲੇ ‘ਚ ਦੋਵਾਂ ਧਿਰਾਂ ਦੇ ਤਿੰਨ ਜਣਿਆਂ ਨੂੰ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਫਤਹਿਗੜ੍ਹ ਸਾਹਿਬ ਦੀ ਮਾਤਾ ਗੁਜਰੀ ਕਲੋਨੀ ‘ਚ ਬਾਬਾ ਗੁਰਵਿੰਦਰ ਸਿੰਘ ਖੇੜੀ ਜੱਟਾਂ ਅਤੇ ਸਹੁਰਿਆਂ ਵਿਚਾਲੇ ਹੋਏ ਝਗੜੇ ‘ਚ ਜਿੱਥੇ ਗੁਰਵਿੰਦਰ ਸਿੰਘ ਦੀ ਸੱਸ ਗੁਰਜੀਤ ਕੌਰ ਦੇ ਬਿਆਨਾਂ ‘ਤੇ ਬਾਬਾ ਗੁਰਵਿੰਦਰ ਸਿੰਘ, ਉਸ ਦੇ ਰਿਸ਼ਤੇਦਾਰ ਪ੍ਰਭਦੀਪ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਨੇ ਜ਼ਖਮੀ ਬਾਬਾ ਗੁਰਵਿੰਦਰ ਸਿੰਘ ਦੇ ਬਿਆਨਾਂ ‘ਤੇ ਕਾਰਵਾਈ ਕਰਦੇ ਹੋਏ 5 ਅਣਪਛਾਤੇ ਵਿਅਕਤੀਆਂ ‘ਤੇ ਮਾਮਲਾ ਦਰਜ ਕਰ ਲਿਆ ਹੈ।
ਜਿਸ ਵਿੱਚ ਗੁਰਵਿੰਦਰ ਸਿੰਘ ਦੇ ਜੀਜਾ ਮਨਜੋਤ ਸਿੰਘ ਤੋਂ ਇਲਾਵਾ ਉਸਦੇ ਦੋਸਤਾਂ ਸਤਵੀਰ ਸਿੰਘ, ਜਸਪਾਲ ਸਿੰਘ ਅਤੇ ਕਈ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਡੀਐਸਪੀ ਫਤਹਿਗੜ੍ਹ ਸਾਹਿਬ ਸੁਖਨਾਜ਼ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਗੁਰਵਿੰਦਰ ਸਿੰਘ ਅਤੇ ਉਸ ਦੇ ਰਿਸ਼ਤੇਦਾਰ ਪ੍ਰਭਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਦੂਜੀ ਧਿਰ ਦੇ ਸਤਵੀਰ ਸਿੰਘ ਅਤੇ ਜਸਪਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਬਾਕੀ ਦੋਸ਼ੀਆਂ ਦੀ ਭਾਲ ਜਾਰੀ ਹੈ।












