November 24, 2026, 11:00 am
----------- Advertisement -----------
HomeNewsLatest Newsਸ਼ਿਮਲਾ ਦੇ IGMC ਗਰਲਜ਼ ਹੋਸਟਲ ਦੀ ਚੌਥੀ ਮੰਜ਼ਿਲ ਤੋਂ ਡਿੱਗਣ ਨਾਲ ਨੌਜਵਾਨ...

ਸ਼ਿਮਲਾ ਦੇ IGMC ਗਰਲਜ਼ ਹੋਸਟਲ ਦੀ ਚੌਥੀ ਮੰਜ਼ਿਲ ਤੋਂ ਡਿੱਗਣ ਨਾਲ ਨੌਜਵਾਨ ਦੀ ਮੌਤ

Published on

----------- Advertisement -----------

ਹਿਮਾਚਲ ਦੇ ਸਭ ਤੋਂ ਵੱਡੇ ਮੈਡੀਕਲ ਕਾਲਜ IGMC ਦੇ ਗਰਲਜ਼ ਹੋਸਟਲ ਦੀ ਚੌਥੀ ਮੰਜ਼ਿਲ ਤੋਂ ਡਿੱਗਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਨੌਜਵਾਨ ਦੀ ਪਛਾਣ ਕਰਨ ਪਟਿਆਲ ਵਜੋਂ ਹੋਈ ਹੈ, ਜੋ ਕਾਂਗੜਾ ਜ਼ਿਲ੍ਹੇ ਦੇ ਪਾਲਮਪੁਰ ਦਾ ਰਹਿਣ ਵਾਲਾ ਸੀ। ਪੁਲਸ ਹੁਣ ਇਸ ਗੱਲ ਦੀ ਜਾਂਚ ‘ਚ ਜੁਟੀ ਹੈ ਕਿ ਨੌਜਵਾਨ ਅੱਧੀ ਰਾਤ ਨੂੰ ਗਰਲਜ਼ ਹੋਸਟਲ ਦੀ ਚੌਥੀ ਮੰਜ਼ਿਲ ‘ਤੇ ਕਿਉਂ ਅਤੇ ਕਿਸ ਨੂੰ ਮਿਲਣ ਗਿਆ ਸੀ।

ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਨੀਵਾਰ ਅੱਧੀ ਰਾਤ ਨੂੰ ਗਰਲਜ਼ ਮੈਡੀਕਲ ਹੋਸਟਲ ਵਿੱਚ ਇੱਕ ਨੌਜਵਾਨ ਡਿੱਗ ਗਿਆ ਸੀ, ਜਿਸ ਨੂੰ ਐਂਬੂਲੈਂਸ ਵਿੱਚ ਇਲਾਜ ਲਈ ਆਈਜੀਐਮਸੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਹੋਸਟਲ ਦੇ ਬਾਹਰ ਕੁਝ ਡਿੱਗਣ ਦੀ ਆਵਾਜ਼ ਆਈ ਤਾਂ ਹੋਸਟਲ ‘ਚ ਰਹਿਣ ਵਾਲੀਆਂ ਕੁਝ ਵਿਦਿਆਰਥਣਾਂ ਬਾਹਰ ਆਈਆਂ ਅਤੇ ਦੇਖਿਆ ਕਿ ਇਕ ਨੌਜਵਾਨ ਕੰਧ ਨਾਲ ਡਿੱਗਿਆ ਹੋਇਆ ਸੀ। ਮੌਕੇ ‘ਤੇ ਮੌਜੂਦ ਵਿਦਿਆਰਥਣਾਂ ਅਤੇ ਹੋਸਟਲ ਦੇ ਸੁਰੱਖਿਆ ਕਰਮਚਾਰੀਆਂ ਨੇ 108 ਐਂਬੂਲੈਂਸ ਬੁਲਾ ਕੇ ਨੌਜਵਾਨ ਨੂੰ ਤੁਰੰਤ ਆਈਜੀਐਮਸੀ ਹਸਪਤਾਲ ਪਹੁੰਚਾਇਆ ਪਰ ਸਿਰ ‘ਤੇ ਸੱਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਚੁੱਕੀ ਸੀ।

ਨੌਜਵਾਨ ਦੀ ਪਛਾਣ ਕਰਨ ਪਟਿਆਲ ਉਮਰ 22 ਸਾਲ ਵਜੋਂ ਹੋਈ ਹੈ। ਮ੍ਰਿਤਕ ਹਿਮਾਚਲ ਦੇ ਕਾਂਗੜਾ ਜ਼ਿਲ੍ਹੇ ਦੇ ਪਾਲਮਪੁਰ ਦਾ ਰਹਿਣ ਵਾਲਾ ਸੀ ਅਤੇ ਇੱਕ ਪ੍ਰਾਈਵੇਟ ਯੂਨੀਵਰਸਿਟੀ ਵਿੱਚ ਪੜ੍ਹਦਾ ਸੀ। ਪਰ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਇਹ ਨੌਜਵਾਨ ਦੇਰ ਰਾਤ ਹਿਮਾਚਲ ਦੇ ਸਭ ਤੋਂ ਵੱਡੇ ਹਸਪਤਾਲ ਅਤੇ ਮੈਡੀਕਲ ਕਾਲਜ ਆਈਜੀਐਮਸੀ ਸ਼ਿਮਲਾ ਦੇ ਗਰਲਜ਼ ਹੋਸਟਲ ਦੀ ਚੌਥੀ ਮੰਜ਼ਿਲ ‘ਤੇ ਕਿਵੇਂ ਪਹੁੰਚਿਆ? ਪੁਲਿਸ ਮਾਮਲੇ ਦੀ ਤਹਿ ਤੱਕ ਜਾਂਚ ਕਰ ਰਹੀ ਹੈ। ਹੋਸਟਲ ਦੇ ਸੀਸੀਟੀਵੀ ਚੈੱਕ ਕੀਤੇ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...