August 8, 2026, 5:46 am
----------- Advertisement -----------
HomeNewsLatest Newsਲੰਬੇ ਸਮੇਂ ਤੋਂ ਸਪੇਸ 'ਚ ਫਸੀ Sunita Williams ਦੀ ਵਧੀ ਮੁਸੀਬਤ, ਅੱਖਾਂ...

ਲੰਬੇ ਸਮੇਂ ਤੋਂ ਸਪੇਸ ‘ਚ ਫਸੀ Sunita Williams ਦੀ ਵਧੀ ਮੁਸੀਬਤ, ਅੱਖਾਂ ਚ ਹੋਈ ਪਰੇਸ਼ਾਨੀ

Published on

----------- Advertisement -----------

ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ISS) ‘ਤੇ ਮੌਜੂਦ ਭਾਰਤੀ-ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਸ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੀ ਹੈ। ਤਾਜ਼ਾ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ 58 ਸਾਲਾ ਸੁਨੀਤਾ ਨੂੰ ਲੰਬੇ ਸਮੇਂ ਤੋਂ ਮਾਈਕ੍ਰੋਗ੍ਰੈਵਿਟੀ ‘ਚ ਰਹਿਣ ਕਾਰਨ ਅੱਖਾਂ ‘ਚ ਸਮੱਸਿਆਵਾਂ ਆ ਰਹੀਆਂ ਹਨ। ਇਸ ਨੂੰ ਸਪੇਸਫਲਾਈਟ ਨਾਲ ਸਬੰਧਤ ਨਿਊਰੋ-ਓਕੂਲਰ ਸਿੰਡਰੋਮ (SANS) ਵੀ ਕਿਹਾ ਜਾਂਦਾ ਹੈ। ਇਸ ‘ਚ ਸਰੀਰ ‘ਚ ਤਰਲ ਦੀ ਵੰਡ ਪ੍ਰਭਾਵਿਤ ਹੁੰਦੀ ਹੈ, ਜਿਸ ਨਾਲ ਅੱਖਾਂ ਦੀ ਰੌਸ਼ਨੀ ‘ਚ ਸਮੱਸਿਆ ਹੋ ਸਕਦੀ ਹੈ। ਧੁੰਦਲਾ ਹੋਣਾ ਅਤੇ ਅੱਖਾਂ ਦੀ ਬਣਤਰ ਵਿੱਚ ਤਬਦੀਲੀਆਂ ਵੀ SANS ਵਿੱਚ ਸੰਭਵ ਹਨ।

ਸਥਿਤੀ ਦੀ ਗੰਭੀਰਤਾ ਦਾ ਮੁਲਾਂਕਣ ਕਰਨ ਲਈ ਵਿਲੀਅਮਜ਼ ਦੀ ਅੱਖ ਦੇ ਕੋਰਨੀਆ, ਰੈਟੀਨਾ ਅਤੇ ਲੈਂਸ ਦੀ ਜਾਂਚ ਕੀਤੀ ਗਈ ਹੈ। ਜੂਨ ਦੇ ਪਹਿਲੇ ਹਫ਼ਤੇ 8 ਦਿਨਾਂ ਲਈ ਆਈਐਸਐਸ ਵਿੱਚ ਗਈ ਸੁਨੀਤਾ ਅਤੇ ਉਸ ਦੇ ਸਾਥੀ ਬੁਚ ਵਿਲਮੋਰ ਦੀ ਵਾਪਸੀ ਸਟਾਰਲਾਈਨਰ ਵਿੱਚ ਗੜਬੜੀ ਕਾਰਨ ਲਗਾਤਾਰ ਮੁਲਤਵੀ ਹੋਈ ਹੈ ਅਤੇ ਹੁਣ ਅਗਲੇ ਸਾਲ ਫਰਵਰੀ ਵਿੱਚ ਉਨ੍ਹਾਂ ਦੀ ਵਾਪਸੀ ਦੀ ਸੰਭਾਵਨਾ ਹੈ। ਨਾਸਾ ਹੁਣ ਸਪੇਸਐਕਸ ਦੇ ਕਰੂ ਡਰੈਗਨ ਵਰਗੇ ਵਿਕਲਪਾਂ ‘ਤੇ ਵਿਚਾਰ ਕਰ ਰਿਹਾ ਹੈ।

ਸੁਨੀਤਾ ਵਿਲੀਅਮਜ਼ ਅਤੇ ਉਸ ਦੇ ਸਾਥੀ ਬੁਚ ਵਿਲਮੋਰ ਨੂੰ ਪੁਲਾੜ ਵਿੱਚ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਿਪੋਰਟਾਂ ਮੁਤਾਬਕ 58 ਸਾਲਾ ਸੁਨੀਤਾ ਅੱਖਾਂ ਨਾਲ ਜੁੜੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੀ ਹੈ। ਉਸ ਦੀਆਂ ਅੱਖਾਂ ਦੇ ਰੈਟੀਨਾ, ਕੋਰਨੀਆ ਅਤੇ ਲੈਂਸ ਨੂੰ ਸਕੈਨ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਦੀ ਮਿਲਣੀ ਨੇ ਮੁੜ ਸਿਆਸਤ ਗਰਮਾਈ

ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ...

ਵੜਿੰਗ-ਆਸ਼ੂ ਵਿਵਾਦ ਮੁੜ ਭਖਿਆ, ਬਿਆਨਬਾਜ਼ੀ ਤੋਂ ਬਾਅਦ ਪੰਜਾਬ ਕਾਂਗਰਸ ’ਚ ਧੜੇਬੰਦੀ ਚਰਚਾ ’ਚ

ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚੋਤਾਣ ਇੱਕ ਵਾਰ ਫਿਰ ਸਾਹਮਣੇ ਆ ਗਈ ਹੈ। ਪਾਰਟੀ ਦੇ...

 ਪੰਚਾਇਤੀ ਜ਼ਮੀਨਾਂ ’ਤੇ ਵੱਡੀ ਮੰਗ, ਸਪੀਕਰ ਸੰਧਵਾਂ ਨੇ CM ਮਾਨ ਅੱਗੇ ਰੱਖਿਆ ਮੁੱਦਾ

ਅੱਜ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਪੰਜਵਾਂ ਦਿਨ ਹੈ। ਸਪੀਕਰ ਕੁਲਤਾਰ ਸਿੰਘ...

ਅਦਾਕਾਰ ਰਾਜਪਾਲ ਯਾਦਵ ਦਾ ਘਰ ਹੋਵੇਗਾ ਕੁਰਕ

ਮੁੰਬਈ: ਬਾਲੀਵੁਡ ਅਦਾਕਾਰ ਰਾਜਪਾਲ ਯਾਦਵ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੈਂਟਰਲ ਬੈਂਕ ਆਫ਼...

2 ਬੱਚਿਆਂ ਸਣੇ ਮਾਂ ਨੇ ਕੀਤੀ ਖ਼ੁਦਕੁਸ਼ੀ, ਘਰ ਦਾ ਕਲੇਸ਼ ਬਣਿਆ ਮੌਤ ਦਾ ਕਾਰਨ

ਹਰਿਆਣਾ ਦੇ ਫਤਿਹਾਬਾਦ ਵਿੱਚ ਇੱਕ ਔਰਤ ਨੇ ਆਪਣੇ ਦੋ ਬੱਚਿਆਂ ਸਮੇਤ 10 ਫੁੱਟ ਡੂੰਘੀ...

Meta ਨੂੰ ਵੱਡਾ ਝਟਕਾ ! ਨਿਊ ਮੈਕਸੀਕੋ ਦੀ ਅਦਾਲਤ ਨੇ ਲਾਇਆ 5000 ਕਰੋੜ ਰੁਪਏ ਦਾ ਜੁਰਮਾਨਾ

  ਇੰਸਟਾਗ੍ਰਾਮ (Instagram) ਅਤੇ ਫੇਸਬੁੱਕ (Facebook) ਦੀ ਮੂਲ ਕੰਪਨੀ META ਨੂੰ ਨਿਊ ਮੈਕਸੀਕੋ ਦੀ ਇੱਕ ਅਦਾਲਤ ਨੇ ਵੱਡਾ ਝਟਕਾ...

Canada ‘ਚ ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦੀ ਤਲਵਾਰ ! ਡਾ. ਰਵਜੋਤ ਸਿੰਘ ਨੇ ਵਿਦੇਸ਼ ਮੰਤਰੀ ਤੋਂ ਮੰਗਿਆ ਮਿਲਣ ਲਈ ਸਮਾਂ

ਕੈਨੇਡਾ ਵਿੱਚ ਪੜ੍ਹਾਈ ਕਰ ਰਹੇ ਕਰੀਬ 500 ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦਾ ਖ਼ਤਰਾ...