October 17, 2026, 8:09 am
----------- Advertisement -----------
HomeNewsEntertainmentਸਾਊਥ ਸੁਪਰਸਟਾਰ ਮੋਹਨ ਲਾਲ ਹਸਪਤਾਲ 'ਚ ਭਰਤੀ, ਪ੍ਰਸ਼ੰਸਕ ਸਿਹਤਯਾਬੀ ਲਈ ਕਰ ਰਹੇ...

ਸਾਊਥ ਸੁਪਰਸਟਾਰ ਮੋਹਨ ਲਾਲ ਹਸਪਤਾਲ ‘ਚ ਭਰਤੀ, ਪ੍ਰਸ਼ੰਸਕ ਸਿਹਤਯਾਬੀ ਲਈ ਕਰ ਰਹੇ ਅਰਦਾਸਾਂ

Published on

----------- Advertisement -----------

ਮਲਿਆਲਮ ਫਿਲਮਾਂ ਦੇ ਸੁਪਰਸਟਾਰ ਮੋਹਨ ਲਾਲ ਨੂੰ ਕੋਚੀ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। 64 ਸਾਲਾ ਅਦਾਕਾਰ ਅੰਮ੍ਰਿਤਾ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਹਸਪਤਾਲ ਵਿੱਚ ਦਾਖ਼ਲ ਹੈ। ਮੋਹਨ ਲਾਲ ਦੀ ਵਿਗੜਦੀ ਸਿਹਤ ਬਾਰੇ ਜਾਣ ਕੇ ਉਨ੍ਹਾਂ ਦੇ ਹਜ਼ਾਰਾਂ ਪ੍ਰਸ਼ੰਸਕ ਚਿੰਤਤ ਹੋ ਗਏ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਵੀ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਨੀ ਸ਼ੁਰੂ ਕਰ ਦਿੱਤੀ ਹੈ।
ਮੋਹਨਲਾਲ ਹਾਲ ਹੀ ਵਿੱਚ ਗੁਜਰਾਤ ਤੋਂ ਵਾਪਸ ਆਏ ਹਨ। ਉਹ ਉੱਥੇ ਆਪਣੀ ਆਉਣ ਵਾਲੀ ਫਿਲਮ ਦੀ ਸ਼ੂਟਿੰਗ ਕਰ ਰਹੇ ਸਨ। ਉਹ ਆਪਣੀ ਪਹਿਲੀ ਨਿਰਦੇਸ਼ਕ ਫਿਲਮ ‘ਬੈਰੋਜ਼’ ਦੇ ਪੋਸਟ ਪ੍ਰੋਡਕਸ਼ਨ ਦਾ ਕੰਮ ਵੀ ਪੂਰਾ ਕਰ ਚੁੱਕੇ ਹਨ। ਨਿਰਦੇਸ਼ਕ ਦੇ ਤੌਰ ‘ਤੇ ਉਨ੍ਹਾਂ ਦੀ ਡੈਬਿਊ ਫਿਲਮ ਨੂੰ ਲੈ ਕੇ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਸਨ ਪਰ ਇਸ ਦੌਰਾਨ ਉਹ ਸਾਰੇ ਅਦਾਕਾਰ ਦੀ ਸਿਹਤ ਨੂੰ ਲੈ ਕੇ ਚਿੰਤਤ ਹੋ ਗਏ।
ਅੰਮ੍ਰਿਤਾ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਹਸਪਤਾਲ ਨੇ ਅਧਿਕਾਰਤ ਬਿਆਨ ਜਾਰੀ ਕੀਤਾ ਹੈ। ਜਿੱਥੇ ਮੋਹਨ ਲਾਲ ਦੀ ਸਿਹਤ ਖਰਾਬ ਦੱਸੀ ਗਈ ਹੈ। ਦੱਸਿਆ ਗਿਆ ਹੈ ਕਿ ਅਭਿਨੇਤਾ ਵਾਇਰਲ ਇਨਫੈਕਸ਼ਨ ਤੋਂ ਪੀੜਤ ਹਨ। ਉਹ ਮਾਇਲਜੀਆ (ਮਾਸਪੇਸ਼ੀਆਂ ਦੇ ਦਰਦ) ਤੋਂ ਵੀ ਪੀੜਤ ਹੈ। ਇਸ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਡਾਕਟਰਾਂ ਨੇ ਮੋਹਨ ਲਾਲ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਮੋਹਨ ਲਾਲ ਨੂੰ ਹਸਪਤਾਲ ਨੇ ਕਰੀਬ 5 ਦਿਨ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਇਹ ਵੀ ਕਿਹਾ ਗਿਆ ਹੈ ਕਿ ਉਹ ਭੀੜ ਵਾਲੀਆਂ ਥਾਵਾਂ ‘ਤੇ ਜਾਣ ਤੋਂ ਗੁਰੇਜ਼ ਕਰੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...