ਅੱਜ ਪੂਰੇ ਦੇਸ਼ ‘ਚ ਰੱਖੜੀ ਦਾ ਪਵਿੱਤਰ ਤਿਉਹਾਰ ਮਨਾਇਆ ਜਾ ਰਿਹਾ ਹੈ। ਰੱਖੜੀ ਦਾ ਤਿਉਹਾਰ ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਸ ਦਿਨ ਭੈਣਾਂ ਆਪਣੇ ਭਰਾਵਾਂ ਨੂੰ ਰੱਖੜੀ ਬੰਨ੍ਹਦੀਆਂ ਹਨ ਅਤੇ ਭਰਾ ਆਪਣੀਆਂ ਭੈਣਾਂ ਦੀ ਰੱਖਿਆ ਕਰਨ ਦਾ ਵਾਅਦਾ ਕਰਦੇ ਹਨ। ਭੈਣ ਭਰਾਵਾਂ ਦੇ ਪਿਆਰ ਦੇ ਪ੍ਰਤੀਕ ਰੱਖੜੀ ਦੇ ਤਿਉਹਾਰ ਦੀਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈਆਂ ਦਿੱਤੀਆਂ ਹਨ।
ਉਨ੍ਹਾਂ ਟਵੀਟ ਕੀਤਾ ਕਿ “ਸਾਡੇ ਸਮਾਜ ਵਿੱਚ ਹਰ ਰਿਸ਼ਤੇ ਦੀ ਆਪਣੀ ਅਹਿਮੀਅਤ ਹੈ, ਪਰ ਭੈਣ ਭਰਾਵਾਂ ਦਾ ਰਿਸ਼ਤਾ ਗੂੜੀ ਸਾਂਝ ਅਤੇ ਸਮਝਦਾਰੀ ਦੇ ਰੰਗ ‘ਚ ਰੰਗਿਆ ਹੁੰਦਾ ਹੈ, ਰੱਖੜੀ ਦੇ ਕੱਚੇ ਧਾਗੇ ਦੀ ਪੱਕੀ ਡੋਰ ਹਰ ਇੱਕ ਭੈਣ-ਭਰਾ ਲਈ ਇੱਕ ਅਹਿਸਾਸ ਹੈ, ਭੈਣ ਭਰਾਵਾਂ ਦੇ ਪਿਆਰ ਦੇ ਪ੍ਰਤੀਕ ਰੱਖੜੀ ਦੇ ਤਿਉਹਾਰ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ, ਪਰਮਾਤਮਾ ਸਭ ਭੈਣਾਂ ਭਰਾਵਾਂ ਦਾ ਆਪਸੀ ਪਿਆਰ ਅਤੇ ਵਿਸ਼ਵਾਸ ਹਮੇਸ਼ਾ ਬਰਕਰਾਰ ਰੱਖੇ।”
----------- Advertisement -----------
ਭੈਣ-ਭਰਾ ਦੇ ਪਿਆਰ ਦੇ ਪ੍ਰਤੀਕ ਰੱਖੜੀ ਦੇ ਤਿਉਹਾਰ ਦੀਆਂ CM ਮਾਨ ਨੇ ਦਿੱਤੀਆਂ ਵਧਾਈਆਂ
Published on
----------- Advertisement -----------
----------- Advertisement -----------












