September 5, 2026, 7:59 pm
----------- Advertisement -----------
HomeNewsBreaking Newsਅੰਮ੍ਰਿਤਸਰ 'ਚ ਅਣਪਛਾਤੇ ਵਾਹਨ ਨੇ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ

ਅੰਮ੍ਰਿਤਸਰ ‘ਚ ਅਣਪਛਾਤੇ ਵਾਹਨ ਨੇ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ

Published on

----------- Advertisement -----------

ਅੰਮ੍ਰਿਤਸਰ ‘ਚ ਬਾਈਕ ਸਵਾਰ ਨੌਜਵਾਨ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਅੰਮ੍ਰਿਤਸਰ ਤੋਂ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਿਹਾ ਸੀ। ਇਸ ਦੌਰਾਨ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਸਿਰ ‘ਤੇ ਸੱਟ ਲੱਗਣ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਨੌਜਵਾਨ 10 ਦਿਨਾਂ ‘ਚ ਨਿਊਜ਼ੀਲੈਂਡ ਜਾ ਰਿਹਾ ਸੀ।

ਦੱਸ ਦਈਏ ਕਿ ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਵਜੋਂ ਹੋਈ ਹੈ। ਇਹ ਨੌਜਵਾਨ ਅੰਮ੍ਰਿਤਸਰ ਦੀ ਇੱਕ ਪ੍ਰਾਈਵੇਟ ਫਰਮ ਵਿੱਚ ਕੰਮ ਕਰਦਾ ਸੀ। ਪਰ ਉਸ ਦਾ ਨਿਊਜ਼ੀਲੈਂਡ ਦਾ ਵੀਜ਼ਾ ਕੁਝ ਦਿਨ ਪਹਿਲਾਂ ਹੀ ਜਾਰੀ ਕੀਤਾ ਗਿਆ ਸੀ। ਇਹ ਨੌਜਵਾਨ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਣ ਲਈ ਬੁਲਟ ਸਾਈਕਲ ‘ਤੇ ਘਰੋਂ ਇਕੱਲਾ ਹੀ ਨਿਕਲਿਆ ਸੀ। ਪਰ ਜਿਵੇਂ ਹੀ ਉਹ ਗੋਲਡਨ ਗੇਟ ਤੋਂ ਅੱਗੇ ਪਹੁੰਚਿਆ ਤਾਂ ਉਸ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਘਟਨਾ ਤੋਂ ਬਾਅਦ ਏਡੀਸੀਪੀ ਹਰਪਾਲ ਸਿੰਘ ਮੌਕੇ ’ਤੇ ਪੁੱਜੇ। ਜਿਸ ਨੇ ਘਟਨਾ ਦੀ ਸੂਚਨਾ ਮ੍ਰਿਤਕ ਦੇ ਪਰਿਵਾਰ ਨੂੰ ਦਿੱਤੀ। ਬੇਟੇ ਦੀ ਲਾਸ਼ ਦੇਖ ਕੇ ਰੋਂਦੇ ਹੋਏ ਪਰਿਵਾਰ ਦਾ ਬੁਰਾ ਹਾਲ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਲਾਸ਼ ਨੂੰ ਮੁਰਦਾਘਰ ਭੇਜ ਦਿੱਤਾ ਗਿਆ ਹੈ।

ਏਡੀਸੀਪੀ ਹਰਪਾਲ ਸਿੰਘ ਦਾ ਕਹਿਣਾ ਹੈ ਕਿ ਮ੍ਰਿਤਕ ਮਨਪ੍ਰੀਤ ਦੇ ਬਾਈਕ ਨੂੰ ਟੱਕਰ ਮਾਰਨ ਵਾਲੇ ਵਾਹਨ ਦਾ ਪਤਾ ਲਗਾਉਣ ਲਈ ਸੀਸੀਟੀਵੀ ਦੀ ਜਾਂਚ ਕੀਤੀ ਜਾ ਰਹੀ ਹੈ। ਸ਼ਨਾਖ਼ਤ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...