October 5, 2026, 4:21 pm
----------- Advertisement -----------
HomeNewsBreaking Newsਲੁਧਿਆਣਾ ਪੁਲਿਸ ਨੇ 8 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, ਨਸ਼ੀਲੀਆਂ ਗੋਲੀਆਂ ਤੇ...

ਲੁਧਿਆਣਾ ਪੁਲਿਸ ਨੇ 8 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, ਨਸ਼ੀਲੀਆਂ ਗੋਲੀਆਂ ਤੇ ਮੋਬਾਈਲ ਫੋਨ ਬਰਾਮਦ

Published on

----------- Advertisement -----------

ਲੁਧਿਆਣਾ ਪੁਲਿਸ ਨੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਡੀ.ਸੀ.ਪੀ ਜਸਕਰਨ ਸਿੰਘ ਤੇਜਾ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ 8 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਇੱਕ ਹੋਰ ਮਾਮਲੇ ਵਿੱਚ ਪੁਲੀਸ ਨੇ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਦਰਜਨ ਚੋਰੀ ਦੇ ਵਾਹਨ ਬਰਾਮਦ ਕੀਤੇ ਹਨ।

ਜਾਣਕਾਰੀ ਦਿੰਦਿਆਂ ਏਡੀਸੀਪੀ ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਪੁਲੀਸ ਨੇ ਜਸਜੋਤ ਸਿੰਘ ਉਰਫ਼ ਜੋਤ ਵਾਸੀ ਲੁਧਿਆਣਾ ਅਤੇ ਖੁਸ਼ਮੰਦਰ ਸਿੰਘ ਵਾਸੀ ਲੁਧਿਆਣਾ ਨੂੰ ਐਕਟਿਵਾ ਸਮੇਤ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਪੁੱਛਗਿੱਛ ਕੀਤੀ। ਪੁੱਛਗਿੱਛ ਦੌਰਾਨ ਦੋਵਾਂ ਮੁਲਜ਼ਮਾਂ ਨੇ ਆਪਣੇ ਬਾਕੀ ਸਾਥੀਆਂ ਦੀਪਕ ਗਰਗ, ਸੰਦੀਪ ਸਿੰਘ, ਰਾਹੁਲ ਹੰਸ, ਵਿਕਾਸ ਹਰੀਸ਼ ਅਤੇ ਸਵਿਤਾ ਗਰਗ ਬਾਰੇ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਸਾਥੀਆਂ ਨੂੰ ਵੀ ਕਾਬੂ ਕਰ ਲਿਆ ਗਿਆ।

ਦੱਸ ਦਈਏ ਮੁਲਜ਼ਮਾਂ ਦੇ ਕਬਜ਼ੇ ’ਚੋਂ 36 ਹਜ਼ਾਰ ਨਸ਼ੀਲੀਆਂ ਗੋਲੀਆਂ, 6 ਮੋਬਾਈਲ ਫੋਨਾਂ ਤੋਂ ਇਲਾਵਾ ਪੁਲੀਸ ਨੇ ਦੋ ਲੱਖ ਰੁਪਏ ਤੋਂ ਵੱਧ ਦੀ ਨਸ਼ੀਲੀਆਂ ਗੋਲੀਆਂ ਵੀ ਬਰਾਮਦ ਕੀਤੀਆਂ ਹਨ। ਇੱਕ ਹੋਰ ਮਾਮਲੇ ਵਿੱਚ ਪੁਲੀਸ ਨੇ ਰਾਜਵੰਤ ਸਿੰਘ ਨੂੰ ਵੀ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ ਨਸ਼ੀਲੇ ਪਦਾਰਥ ਬਰਾਮਦ ਕਰਕੇ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਲੁਧਿਆਣਾ ਪੁਲਿਸ ਨੇ ਇੱਕ ਹੋਰ ਮਾਮਲੇ ਵਿੱਚ ਲੁਟੇਰਾ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਸਾਹਿਲ ਉਰਫ਼ ਟੀਟੀ ਵਾਸੀ ਲੁਧਿਆਣਾ ਅਤੇ ਅਸ਼ੋਕ ਕੁਮਾਰ ਵਾਸੀ ਟਰਾਂਸਪੋਰਟ ਨਗਰ, ਲੁਧਿਆਣਾ ਨੂੰ ਗ੍ਰਿਫ਼ਤਾਰ ਕਰਕੇ ਸ਼ਹਿਰ ਵਿੱਚ ਲੁੱਟੇ ਗਏ 8 ਬਾਈਕ ਅਤੇ ਤਿੰਨ ਐਕਟਿਵਾ ਬਰਾਮਦ ਕੀਤੀਆਂ ਹਨ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...

ਨਵਾਂਸ਼ਹਿਰ ‘ਚ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ; ਕੰਡਕਟਰ ਸਣੇ 3 ਦੀ ਮੌਤ

ਨਵਾਂਸ਼ਹਿਰ ਦੇ ਬੰਗਾ ਵਿਚ ਮੋਹਾਲੀ ਤੋਂ ਅੰਮ੍ਰਿਤਸਰ ਜਾ ਰਹੀ ਯਾਤਰੀਆਂ ਦੇ ਨਾਲ ਭਰੀ ਬੱਸ...

ਬਠਿੰਡਾ ‘ਚ ਭਰੇ ਬਾਜ਼ਾਰ ਸਾਬਕਾ ਸਰਪੰਚ ਦਾ ਕਤਲ, ਵਾਰਦਾਤ ਮਗਰੋਂ ਇਲਾਕੇ ‘ਚ ਦਹਿਸ਼ਤ

ਬਠਿੰਡਾ ਦੇ ਜੱਸੀ ਚੌਕ ‘ਚ ਇਕ ਹੋਰ ਬੰਦੇ ਨੂੰ ਕਤਲ ਕੀਤੇ ਜਾਣ ਦੀ ਦਿਲ...