November 22, 2026, 8:40 pm
----------- Advertisement -----------
HomeNewsLatest Newsਖੰਨਾ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ; ਡਿਵਾਈਡਰ ਨਾਲ ਟਕਰਾ ਕੇ ਪਲਟਿਆ...

ਖੰਨਾ ‘ਚ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹਾਦਸਾ; ਡਿਵਾਈਡਰ ਨਾਲ ਟਕਰਾ ਕੇ ਪਲਟਿਆ ਟਰੱਕ

Published on

----------- Advertisement -----------

ਖੰਨਾ ‘ਚ ਨੈਸ਼ਨਲ ਹਾਈਵੇ ‘ਤੇ ਇਕ ਭਿਆਨਕ ਹਾਦਸਾ ਵਾਪਰਿਆ। ਇੱਥੇ ਡਾਕ ਪਾਰਸਲ ਨਾਲ ਲੱਦਿਆ ਇੱਕ ਟਰੱਕ ਡਿਵਾਈਡਰ ਨਾਲ ਟਕਰਾ ਕੇ ਪਲਟ ਗਿਆ। ਹਾਦਸੇ ਵਿੱਚ ਡਰਾਈਵਰ ਅਤੇ ਕਲੀਨਰ ਜ਼ਖ਼ਮੀ ਹੋ ਗਏ। ਹਾਦਸੇ ਦਾ ਕਾਰਨ ਡਰਾਈਵਰ ਦੀ ਨੀਂਦ ਨਾ ਆਉਣਾ ਦੱਸਿਆ ਜਾ ਰਿਹਾ ਹੈ।
ਸਾਹਮਣੇ ਆਈ ਜਾਣਕਾਰੀ ਅਨੁਸਾਰ ਇਹ ਡਾਕ ਪਾਰਸਲ ਟਰੱਕ ਦਿੱਲੀ ਤੋਂ ਲੁਧਿਆਣਾ ਜਾ ਰਿਹਾ ਸੀ। ਸੈਲੀਬ੍ਰੇਸ਼ਨ ਬਾਜ਼ਾਰ ਨੇੜੇ ਜਦੋਂ ਡਰਾਈਵਰ ਦੀ ਅਚਾਨਕ ਅੱਖ ਲੱਗ ਗਈ ਤਾਂ ਟਰੱਕ ਡਿਵਾਈਡਰ ਨਾਲ ਟਕਰਾ ਕੇ ਸੜਕ ਦੇ ਵਿਚਕਾਰ ਪਲਟ ਗਿਆ। ਖੁਸ਼ਕਿਸਮਤੀ ਇਹ ਰਹੀ ਕਿ ਕਿਸੇ ਹੋਰ ਵਾਹਨ ਨੂੰ ਟੱਕਰ ਨਹੀਂ ਲੱਗੀ। ਵੱਡਾ ਹਾਦਸਾ ਹੋਣੋਂ ਟਲ ਗਿਆ। ਨੈਸ਼ਨਲ ਹਾਈਵੇਅ ‘ਤੇ ਕੁਝ ਸਮੇਂ ਲਈ ਆਵਾਜਾਈ ਯਕੀਨੀ ਤੌਰ ‘ਤੇ ਪ੍ਰਭਾਵਿਤ ਹੋਈ।
ਸੜਕ ਸੁਰੱਖਿਆ ਬਲ ਨੂੰ ਹਾਦਸੇ ਦੀ ਸੂਚਨਾ ਪੁਲਿਸ ਕੰਟਰੋਲ ਰੂਮ ਤੋਂ ਮਿਲੀ। ਜਿਸ ਤ ਬਾਅਦ ਹਾਦਸੇ ਵਿੱਚ ਜ਼ਖ਼ਮੀ ਹੋਏ ਬੱਲ੍ਹੇਆਮ ਅਤੇ ਮਜੀਬ ਵਾਸੀ ਸੇਮਪੁਰ (ਯੂ.ਪੀ.) ਨੂੰ ਮੁੱਢਲੀ ਸਹਾਇਤਾ ਦਿੱਤੀ ਗਈ। ਕਰੇਨ ਦੀ ਮਦਦ ਨਾਲ ਟਰੱਕ ਅਤੇ ਮਾਲ ਨੂੰ ਹਟਾ ਕੇ ਆਵਾਜਾਈ ਨੂੰ ਸੁਚਾਰੂ ਬਣਾਇਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...