ਦਿੱਲੀ ਦੀ ਇੱਕ ਅਦਾਲਤ ਨੇ ਕਥਿਤ ਆਬਕਾਰੀ ਘੁਟਾਲੇ ਦੇ ਸਬੰਧ ਵਿੱਚ ਸੀਬੀਆਈ ਵੱਲੋਂ ਦਰਜ ਕੀਤੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਮੰਗਲਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 27 ਅਗਸਤ ਤੱਕ ਵਧਾ ਦਿੱਤੀ ਹੈ।
ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਆਮ ਆਦਮੀ ਪਾਰਟੀ (ਆਪ) ਨੇਤਾ ਨੂੰ ਪਹਿਲਾਂ ਦਿੱਤੀ ਗਈ ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ ‘ਤੇ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿਚ ਪੇਸ਼ ਕੀਤੇ ਜਾਣ ਤੋਂ ਬਾਅਦ ਕੇਜਰੀਵਾਲ ਦੀ ਹਿਰਾਸਤ ਵਿਚ ਵਾਧਾ ਕਰ ਦਿੱਤਾ।
ਅਦਾਲਤ ਵੱਲੋਂ 27 ਅਗਸਤ ਨੂੰ ਕੇਜਰੀਵਾਲ ਖ਼ਿਲਾਫ਼ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਦਾਇਰ ਪੂਰਕ ਚਾਰਜਸ਼ੀਟ ’ਤੇ ਵਿਚਾਰ ਕਰਨ ਦੀ ਸੰਭਾਵਨਾ ਹੈ। ਧਿਆਨ ਯੋਗ ਹੈ ਕਿ ਕੇਜਰੀਵਾਲ ਨੂੰ ਸਭ ਤੋਂ ਪਹਿਲਾਂ ਈਡੀ ਨੇ 21 ਮਾਰਚ ਨੂੰ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ। ਕੁਝ ਘੰਟਿਆਂ ਬਾਅਦ, ਦਿੱਲੀ ਹਾਈ ਕੋਰਟ ਨੇ ਗ੍ਰਿਫਤਾਰੀ ਤੋਂ ਅੰਤਰਿਮ ਸੁਰੱਖਿਆ ਦੀ ਉਸ ਦੀ ਬੇਨਤੀ ਨੂੰ ਰੱਦ ਕਰ ਦਿੱਤਾ ਸੀ।












