ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਅੱਜ (ਐਤਵਾਰ) ਵੱਡਾ ਖੇਡ ਖੇਡਣ ਜਾ ਰਹੀ ਹੈ। ਕਾਂਗਰਸ ਵਲੋਂ ਸੀਐਮ ਚਿਹਰੇ ਦੇ ਨਾਂਅ ਤੋਂ ਪਰਦਾ ਚੁੱਕਿਆ ਜਾਣਾ ਹੈ। ਰਾਹੁਲ ਗਾਂਧੀ ਲੁਧਿਆਣਾ ਵਿਖੇ ਇਸਦਾ ਐਲਾਨ ਕਰਨਗੇ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈ ਕੇ ਕਈ ਦਿਨਾਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਹਾਈਕਮਾਨ ਨੂੰ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰ ਦੇਣਾ ਚਾਹੀਦਾ ਹੈ। ਹਾਲਾਂਕਿ ਪਾਰਟੀ ਪ੍ਰਧਾਨ ਵੱਲੋਂ ਇਹ ਕਿਹਾ ਜਾ ਰਿਹਾ ਸੀ ਕਿ ਚੋਣਾਂ ਤੋਂ ਬਾਅਦ ਇਸਦਾ ਐਲਾਨ ਕੀਤਾ ਜਾਵੇਗਾ ਪਰ ਹੁਣਇਸ ਗੱਲ ਤੋਂ ਸਸਪੈਂਸ ਖਤਮ ਹੋਣ ਵਾਲਾ ਹੈ।
ਜ਼ਿਕਰਯੋਗ ਹੈ ਕਿ ਇਸ ਰੇਸ ‘ਚ ਨਵਜੋਤ ਸਿੰਘ ਸਿੱਧੂ ਤੇ ਚਰਨਜੀਤ ਸਿੰਘ ਚੰਨੀ ਸਭ ਤੋਂ ਅੱਗੇ ਹਨ। ਮੀਡਿਆ ਰਿਪੋਰਟਾਂ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਹੋ ਸਕਦਾ ਹੈ ਚੰਨੀ ਨੂੰ ਸੀਐਮ ਚਿਹਰਾ ਐਲਾਨੀਆ ਜਾਵੇ। ਦੱਸ ਦੇਈਏ ਕਿ ਪਿਛਲੇ ਹਫ਼ਤੇ ਜਲੰਧਰ ਵਿੱਚ ਇੱਕ ਡਿਜੀਟਲ ਰੈਲੀ ਨੂੰ ਸੰਬੋਧਨ ਕਰਦੇ ਹੋਏ ਰਾਹੁਲ ਨੇ ਕਿਹਾ ਸੀ ਕਿ ਚੰਨੀ ਅਤੇ ਸਿੱਧੂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਪਾਰਟੀ ਵੱਲੋਂ ਜਿਸ ਨੂੰ ਵੀ ਮੁੱਖ ਮੰਤਰੀ ਅਹੁਦੇ ਲਈ ਚੁਣਿਆ ਜਾਵੇਗਾ, ਦੂਜਾ ਉਸ ਦਾ ਸਮਰਥਨ ਕਰੇਗਾ।












