November 7, 2026, 10:31 pm
----------- Advertisement -----------
HomeNewsBreaking Newsਕ੍ਰਿਕਟਰ ਯੁਵਰਾਜ ਸਿੰਘ ਦੀ ਬਾਇਓਪਿਕ ਦਾ ਐਲਾਨ: 2011 ਵਿਸ਼ਵ ਕੱਪ ਦਾ ਹੀਰੋ...

ਕ੍ਰਿਕਟਰ ਯੁਵਰਾਜ ਸਿੰਘ ਦੀ ਬਾਇਓਪਿਕ ਦਾ ਐਲਾਨ: 2011 ਵਿਸ਼ਵ ਕੱਪ ਦਾ ਹੀਰੋ ਥੀਏਟਰਾਂ ਵਿੱਚ ਦੇਵੇਗਾ ਦਿਖਾਈ

Published on

----------- Advertisement -----------

ਚੰਡੀਗੜ੍ਹ, 21 ਅਗਸਤ 2024 – ਕ੍ਰਿਕਟ ਵਿਸ਼ਵ ਕੱਪ 2011 ਦੇ ਹੀਰੋ ਰਹੇ ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਦਾ ਸੰਘਰਸ਼ ਜਲਦ ਹੀ ਵੱਡੇ ਪਰਦੇ ‘ਤੇ ਨਜ਼ਰ ਆਉਣ ਵਾਲਾ ਹੈ। ਯੁਵਰਾਜ ਦੀ ਬਾਇਓਪਿਕ ਦਾ ਐਲਾਨ ਉਨ੍ਹਾਂ ਦੇ ਜੀਵਨ, ਖਾਸ ਤੌਰ ‘ਤੇ ਉਨ੍ਹਾਂ ਦੇ ਕ੍ਰਿਕਟ ਕਰੀਅਰ ਅਤੇ ਕੈਂਸਰ ਨਾਲ ਉਨ੍ਹਾਂ ਦੀ ਲੜਾਈ ‘ਤੇ ਕੇਂਦਰਿਤ ਕੀਤਾ ਗਿਆ ਹੈ।

ਇਸ ਨੂੰ ਪ੍ਰੋਡਕਸ਼ਨ ਕੰਪਨੀ ਟੀ-ਸੀਰੀਜ਼ ਵੱਲੋਂ ਬਣਾਇਆ ਜਾਵੇਗਾ ਅਤੇ ਇਸ ਦੇ ਨਿਰਮਾਤਾ ਭੂਸ਼ਣ ਕੁਮਾਰ ਅਤੇ ਰਵੀ ਭਾਗਚੰਦਕਾ ਹੋਣਗੇ। ਹਾਲਾਂਕਿ ਫਿਲਮ ਦਾ ਟਾਈਟਲ ਅਜੇ ਤੈਅ ਨਹੀਂ ਹੋਇਆ ਹੈ ਪਰ ਫਿਲਹਾਲ ਇਸ ਦਾ ਨਾਂ ‘ਸਿਕਸ ਸਿਕਸਜ਼’ ਰੱਖਿਆ ਜਾ ਰਿਹਾ ਹੈ।

ਇਸ ਤੋਂ ਇਲਾਵਾ ਫਿਲਮ ‘ਚ ਯੁਵਰਾਜ ਸਿੰਘ ਦੀ ਭੂਮਿਕਾ ਨਿਭਾਉਣ ਵਾਲੇ ਅਭਿਨੇਤਾ ਦਾ ਨਾਂ ਵੀ ਅਜੇ ਤੈਅ ਨਹੀਂ ਹੋਇਆ ਹੈ। ਇਹ ਜਾਣਕਾਰੀ ਪ੍ਰੋਡਕਸ਼ਨ ਕੰਪਨੀ ਤੋਂ ਇਲਾਵਾ ਫਿਲਮ ਆਲੋਚਕ ਤਰਨ ਆਦਰਸ਼ ਨੇ ਐਕਸ ‘ਤੇ ਪੋਸਟ ਕੀਤੀ ਹੈ।

ਆਪਣੀ ਬਾਇਓਪਿਕ ਬਾਰੇ ਯੁਵਰਾਜ ਸਿੰਘ ਨੇ ਕਿਹਾ ਹੈ, ‘ਮੈਂ ਬਹੁਤ ਸਨਮਾਨਤ ਮਹਿਸੂਸ ਕਰ ਰਿਹਾ ਹਾਂ। ਮੇਰੀ ਕਹਾਣੀ ਦੁਨੀਆ ਭਰ ਦੇ ਲੱਖਾਂ ਪ੍ਰਸ਼ੰਸਕਾਂ ਨੂੰ ਦਿਖਾਈ ਜਾਵੇਗੀ। ਕ੍ਰਿਕਟ ਮੇਰਾ ਸਭ ਤੋਂ ਵੱਡਾ ਪਿਆਰ ਰਿਹਾ ਹੈ ਅਤੇ ਜ਼ਿੰਦਗੀ ਦੇ ਉਤਰਾਅ-ਚੜ੍ਹਾਅ ਦੇ ਦੌਰਾਨ ਤਾਕਤ ਦਾ ਸਰੋਤ ਵੀ ਰਿਹਾ ਹੈ। ਮੈਨੂੰ ਉਮੀਦ ਹੈ ਕਿ ਇਹ ਫਿਲਮ ਦੂਜਿਆਂ ਨੂੰ ਚੁਣੌਤੀਆਂ ‘ਤੇ ਕਾਬੂ ਪਾਉਣ ਅਤੇ ਜੋਸ਼ ਨਾਲ ਸੁਪਨਿਆਂ ਦਾ ਪਿੱਛਾ ਕਰਨ ਲਈ ਪ੍ਰੇਰਿਤ ਕਰੇਗੀ।’

ਕ੍ਰਿਕਟਰ ਯੁਵਰਾਜ ਸਿੰਘ ਕਈ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਨ। 2007 ‘ਚ ਸ਼ੁਰੂ ਹੋਏ ਪਹਿਲੇ ਟੀ-20 ਵਿਸ਼ਵ ਕੱਪ ‘ਚ ਉਸ ਨੇ ਇੰਗਲੈਂਡ ਖਿਲਾਫ ਇਕ ਓਵਰ ‘ਚ 6 ਛੱਕੇ ਮਾਰਨ ਦਾ ਕਾਰਨਾਮਾ ਕੀਤਾ ਸੀ। ਇਹ 6 ਛੱਕੇ ਯੁਵਰਾਜ ਨੇ ਇੰਗਲੈਂਡ ਦੇ ਬਿਹਤਰੀਨ ਗੇਂਦਬਾਜ਼ ਸਟੂਅਰਟ ਬ੍ਰਾਡ ਦੇ ਓਵਰ ‘ਚ ਲਗਾਏ। ਯੁਵਰਾਜ ਦੇ ਇਸ ਕਾਰਨਾਮੇ ਦੀ ਪੂਰੇ ਕ੍ਰਿਕਟ ਜਗਤ ‘ਚ ਚਰਚਾ ਹੋਈ ਸੀ।

ਇਸ ਤੋਂ ਇਲਾਵਾ ਭਾਰਤ ਲਈ 2011 ਵਨਡੇ ਕ੍ਰਿਕਟ ਵਿਸ਼ਵ ਕੱਪ ਜਿੱਤਣ ਦਾ ਸਭ ਤੋਂ ਵੱਡਾ ਸਿਹਰਾ ਯੁਵਰਾਜ ਨੂੰ ਜਾਂਦਾ ਹੈ। ਇਸ ਵਿਸ਼ਵ ਪੱਧਰੀ ਟੂਰਨਾਮੈਂਟ ਵਿੱਚ ਯੁਵਰਾਜ ਨੂੰ ਪਲੇਅਰ ਆਫ ਦਿ ਟੂਰਨਾਮੈਂਟ ਚੁਣਿਆ ਗਿਆ। ਉਸ ਨੇ ਪੂਰੇ ਵਿਸ਼ਵ ਕੱਪ ਦੌਰਾਨ ਬੱਲੇਬਾਜ਼ੀ ਤੋਂ ਇਲਾਵਾ ਫੀਲਡਿੰਗ ਅਤੇ ਗੇਂਦਬਾਜ਼ੀ ‘ਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ।

ਇਸੇ ਟੂਰਨਾਮੈਂਟ ਦੌਰਾਨ ਮੈਦਾਨ ‘ਤੇ ਬੱਲੇਬਾਜ਼ੀ ਕਰਦੇ ਹੋਏ ਯੁਵਰਾਜ ਨੂੰ ਖੂਨ ਦੀਆਂ ਉਲਟੀਆਂ ਲੱਗ ਗਈਆਂ ਪਰ ਉਹ ਹਾਰ ਨਾ ਮੰਨ ਕੇ ਖੇਡਦਾ ਰਿਹਾ ਅਤੇ ਦੇਸ਼ ਲਈ ਵਿਸ਼ਵ ਕੱਪ ਜਿੱਤਣ ਤੋਂ ਬਾਅਦ ਹੀ ਕੈਂਸਰ ਦੇ ਇਲਾਜ ਲਈ ਵਿਦੇਸ਼ ਚਲਾ ਗਿਆ। ਫਿਰ ਉਸਨੂੰ ਸੱਚਾ ਲੜਾਕੂ ਕਿਹਾ ਜਾਣ ਲੱਗਾ।

ਯੁਵਰਾਜ ਦੇ ਚੰਡੀਗੜ੍ਹ ਅਤੇ ਪੰਜਾਬ ਨਾਲ ਡੂੰਘੇ ਸਬੰਧ ਹਨ। ਉਸ ਨੇ ਆਪਣੀ ਪੜ੍ਹਾਈ ਚੰਡੀਗੜ੍ਹ ਵਿੱਚ ਕੀਤੀ। ਇੱਥੇ ਕ੍ਰਿਕਟ ਦਾ ਏ.ਬੀ.ਸੀ ਵੀ ਸਿੱਖਿਆ। ਉਹ ਚੰਡੀਗੜ੍ਹ ਦੇ ਦੂਜੇ ਖਿਡਾਰੀ ਬਣਨ ਜਾ ਰਹੇ ਹਨ ਜਿਨ੍ਹਾਂ ਦੀ ਬਾਇਓਪਿਕ ਬਣ ਰਹੀ ਹੈ।

ਇਸ ਤੋਂ ਪਹਿਲਾਂ 2012 ‘ਚ ਰਿਲੀਜ਼ ਹੋਈ ਫਿਲਮ ‘ਭਾਗ ਮਿਲਖਾ ਭਾਗ’ ਭਾਰਤੀ ਦੌੜਾਕ ਮਿਲਖਾ ਸਿੰਘ ਦੀ ਬਾਇਓਪਿਕ ਸੀ। ਮਿਲਖਾ ਸਿੰਘ ਦਾ ਜਨਮ ਵੰਡ ਤੋਂ ਪਹਿਲਾਂ ਪਾਕਿਸਤਾਨ ਵਿੱਚ ਹੋਇਆ ਸੀ, ਪਰ ਉਨ੍ਹਾਂ ਨੇ ਆਖਰੀ ਸਾਹ ਚੰਡੀਗੜ੍ਹ ਵਿੱਚ ਲਿਆ। ਉਨ੍ਹਾਂ ਦੀ ਬਾਇਓਪਿਕ ਨੂੰ ਦਰਸ਼ਕਾਂ ਦਾ ਕਾਫੀ ਪਿਆਰ ਮਿਲਿਆ ਸੀ।

ਯੁਵਰਾਜ ਸਿੰਘ ਇੱਕ ਸਾਬਕਾ ਭਾਰਤੀ ਕ੍ਰਿਕਟਰ ਹੈ। ਉਨ੍ਹਾਂ ਦਾ ਜਨਮ 12 ਦਸੰਬਰ 1981 ਨੂੰ ਹੋਇਆ ਸੀ। ਉਨ੍ਹਾਂ ਦੇ ਪਿਤਾ ਸਾਬਕਾ ਕ੍ਰਿਕਟਰ ਯੋਗਰਾਜ ਸਿੰਘ ਅਤੇ ਮਾਂ ਸ਼ਬਨਮ ਕੌਰ ਹਨ। ਯੁਵਰਾਜ ਸਿੰਘ ਭਾਰਤੀ ਕ੍ਰਿਕਟ ਦੇ ਇਤਿਹਾਸ ਦੇ ਸਭ ਤੋਂ ਵਧੀਆ ਆਲਰਾਊਂਡਰਾਂ ਵਿੱਚੋਂ ਇੱਕ ਰਹੇ ਹਨ। ਉਸ ਨੇ ਕ੍ਰਿਕਟ ਦੇ ਤਿੰਨੋਂ ਫਾਰਮੈਟਾਂ ਵਿੱਚ ਹੱਥ ਅਜ਼ਮਾਇਆ ਅਤੇ ਨਾਮ ਕਮਾਇਆ।

ਉਹ ਮੱਧਕ੍ਰਮ ਵਿੱਚ ਖੱਬੇ ਹੱਥ ਦਾ ਬੱਲੇਬਾਜ਼ ਅਤੇ ਸਪਿਨ ਗੇਂਦਬਾਜ਼ ਸੀ। ਉਸਨੇ ਵਨ ਡੇ ਇੰਟਰਨੈਸ਼ਨਲ (ਓਡੀਆਈ) ਕ੍ਰਿਕਟ ਵਿੱਚ 7 ​​ਪਲੇਅਰ ਆਫ ਦਿ ਸੀਰੀਜ਼ ਅਵਾਰਡ ਜਿੱਤੇ ਹਨ। ਯੁਵਰਾਜ 2000 ਤੋਂ 2017 ਤੱਕ ਵਨਡੇ ਵਿੱਚ ਭਾਰਤੀ ਕ੍ਰਿਕਟ ਟੀਮ ਦਾ ਮੈਂਬਰ ਸੀ।

ਉਸਨੇ ਆਪਣਾ ਪਹਿਲਾ ਟੈਸਟ ਮੈਚ ਅਕਤੂਬਰ 2003 ਵਿੱਚ ਖੇਡਿਆ ਸੀ। ਉਹ 2007 ਤੋਂ 2008 ਦਰਮਿਆਨ ਭਾਰਤੀ ਵਨਡੇ ਟੀਮ ਦਾ ਉਪ-ਕਪਤਾਨ ਸੀ। 2007 ‘ਚ ਟੀ-20 ‘ਚ ਇੰਗਲੈਂਡ ਖਿਲਾਫ 6 ਛੱਕੇ ਲਗਾਏ ਸਨ। ਟੀ-20 ‘ਚ ਉਸ ਨੇ 12 ਗੇਂਦਾਂ ‘ਚ ਅਰਧ ਸੈਂਕੜਾ ਲਗਾਇਆ, ਜੋ ਕਿ ਅੰਤਰਰਾਸ਼ਟਰੀ ਕ੍ਰਿਕਟ ‘ਚ ਸਭ ਤੋਂ ਤੇਜ਼ ਅਰਧ ਸੈਂਕੜੇ ਦਾ ਰਿਕਾਰਡ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...