September 4, 2026, 4:15 pm
----------- Advertisement -----------
HomeNewsLatest Newsਸ਼ਾਹਕੋਟ ਪੁਲਿਸ ਨੇ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 3 ਵਿਅਕਤੀ ਨੂੰ ਕੀਤਾ...

ਸ਼ਾਹਕੋਟ ਪੁਲਿਸ ਨੇ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 3 ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

Published on

----------- Advertisement -----------

ਸ਼ਾਹਕੋਟ: ਡੀ.ਐਸ.ਪੀ. ਸ਼ਾਹਕੋਟ ਉਂਕਾਰ ਸਿੰਘ ਬਰਾੜ ਦੀ ਅਗਵਾਈ ਅਤੇ ਐਸ.ਐਚ.ਓ. ਇੰਸਪੈਕਟਰ ਅਮਨ ਸੈਣੀ ਦੀ ਦੇਖ-ਰੇਖ ਹੇਠ ਸ਼ਾਹਕੋਟ ਪੁਲਿਸ ਪਾਰਟੀ ਵੱਲੋਂ 3 ਗ੍ਰਾਮ ਹੈਰੋਇਨ, 105 ਨਸ਼ੀਲੀਆਂ ਗੋਲੀਆਂ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਮਾਡਲ ਥਾਣਾ ਸ਼ਾਹਕੋਟ ਵਿਖੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਐਸ.ਐਚ.ਓ. ਇੰਸਪੈਕਟਰ ਅਮਨ ਸੈਣੀ ਨੇ ਦੱਸਿਆ ਕਿ ਤਲਵੰਡੀ ਸੰਘੇੜਾ ਪੁਲਿਸ ਚੌਂਕੀ ਦੇ ਇੰਚਾਰਜ ਏ.ਐਸ.ਆਈ. ਬੂਟਾ ਰਾਮ ਵਲੋਂ ਪੁਲਿਸ ਪਾਰਟੀ ਸਮੇਤ ਪਿੰਡ ਦਾਨੇਵਾਲ ਵਿਖੇ ਈ-ਰਿਕਸ਼ਾ ’ਚ ਸਵਾਰ 2 ਵਿਅਕਤੀਆਂ ਅਤੇ ਇੱਕ ਔਰਤ ਨੂੰ ਸ਼ੱਕ ਦੇ ਅਧਾਰ ’ਤੇ ਰੋਕ ਕੇ ਪੁੱਛ-ਗਿੱਛ ਕੀਤੀ ਤਾਂ ਚਾਲਕ ਨੇ ਆਪਣਾ ਨਾਮ ਗੁਰਪ੍ਰੀਤ ਸਿੰਘ ਉਰਫ ਗੋਰੀ ਪੁੱਤਰ ਭਜਨ ਸਿੰਘ ਵਾਸੀ ਮੱਧੇਪੁਰ ਥਾਣਾ ਸਿਧਵਾਂ ਬੇਟ (ਲੁਧਿਆਣਾ) ਅਤੇ ਰਿਕਸ਼ਾ ’ਚ ਸਵਾਰ ਦੂਸਰੇ ਵਿਅਕਤੀ ਨੇ ਆਪਣਾ ਨਾਮ ਤਰਸੇਮ ਸਿੰਘ ਉਰਫ ਸੇਮਾ ਪੁੱਤਰ ਦਰਸ਼ਨ ਸਿੰਘ ਵਾਸੀ ਬਾਗੀਵਾਲ ਖੁਰਦ ਥਾਣਾ ਮਹਿਤਪੁਰ (ਜਲੰਧਰ) ਅਤੇ ਔਰਤ ਨੇ ਆਪਣਾ ਨਾਮ ਸੁਰਜੀਤ ਕੌਰ ਉਰਫ ਚਰਨਜੀਤ ਕੌਰ ਉਰਫ ਚਰਨੋ ਪਤਨੀ ਗੁਰਪ੍ਰੀਤ ਸਿੰਘ ਵਾਸੀ ਮੱਧੇਪੁਰ ਥਾਣਾ ਸਿਧਵਾਂ ਬੇਟ ਦੱਸਿਆ।

ਉਨ੍ਹਾਂ ਦੱਸਿਆ ਕਿ ਈ-ਰਿਕਸ਼ਾ ਦੀ ਤਲਾਸ਼ੀ ਲੈਣ ’ਤੇ ਸੀਟ ਦੇ ਹੇਠੋਂ ਮੋਮੀ ਲਿਫਾਫੇ ’ਚੋਂ 3 ਗ੍ਰਾਮ ਹੈਰੋਇਨ, 105 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ’ਤੇ ਪੁਲਿਸ ਨੇ ਮੁਕੱਦਮਾ ਦਰਜ ਕਰਕੇ ਤਿੰਨੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਨੂੰ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...