September 28, 2026, 7:05 am
----------- Advertisement -----------
HomeNewsBreaking Newsਲੁਧਿਆਣਾ 'ਚ ਤਿੰਨ ਮੰਜ਼ਿਲਾਂ ਇਮਾਰਤ ਤੋਂ ਡਿੱਗੀ ਔਰਤ: ਨੀਂਦ 'ਚ ਚੱਲਦੇ ਸਮੇਂ...

ਲੁਧਿਆਣਾ ‘ਚ ਤਿੰਨ ਮੰਜ਼ਿਲਾਂ ਇਮਾਰਤ ਤੋਂ ਡਿੱਗੀ ਔਰਤ: ਨੀਂਦ ‘ਚ ਚੱਲਦੇ ਸਮੇਂ ਹੋਇਆ ਹਾਦਸਾ, ਦੋਵੇਂ ਲੱਤਾਂ ਟੁੱਟੀਆਂ

Published on

----------- Advertisement -----------
  • ਪੀਜੀਆਈ ‘ਚ ਦਾਖਲ

ਲੁਧਿਆਣਾ, 21 ਅਗਸਤ 2024 – ਲੁਧਿਆਣਾ ਵਿੱਚ ਇੱਕ ਔਰਤ ਨੀਂਦ ਵਿੱਚ ਹੀ ਤਿੰਨ ਮੰਜ਼ਿਲਾ ਇਮਾਰਤ ਤੋਂ ਡਿੱਗ ਗਈ। ਹਾਦਸੇ ਵਿੱਚ ਉਸ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ। ਉਸ ਦੀ ਚੀਕ ਸੁਣ ਕੇ ਆਸ-ਪਾਸ ਦੇ ਲੋਕ ਅਤੇ ਉਸ ਦਾ ਪਤੀ ਮੌਕੇ ‘ਤੇ ਪਹੁੰਚ ਗਏ। ਲੋਕਾਂ ਦੀ ਮਦਦ ਨਾਲ ਔਰਤ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ। ਔਰਤ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਤੁਰੰਤ ਪੀਜੀਆਈ ਰੈਫਰ ਕਰ ਦਿੱਤਾ। ਜ਼ਖਮੀ ਔਰਤ ਦਾ ਨਾਂ ਉਜਾਲਾ ਹੈ।

ਜਾਣਕਾਰੀ ਦਿੰਦਿਆਂ ਜ਼ਖਮੀ ਉਜਾਲਾ ਦੇ ਪਤੀ ਅਮਿਤ ਨੇ ਦੱਸਿਆ ਕਿ ਉਹ ਅਬਦੁੱਲਾਪੁਰ ਕਾਲੋਨੀ ‘ਚ ਰਹਿੰਦਾ ਹੈ। 6 ਮਹੀਨੇ ਪਹਿਲਾਂ ਉਸ ਦਾ ਵਿਆਹ ਹੋਇਆ ਸੀ। ਸ਼ਾਮ ਵੇਲੇ ਉਸ ਦੀ ਪਤਨੀ ਉਜਾਲਾ ਤੀਜੀ ਮੰਜ਼ਿਲ ’ਤੇ ਮੰਜੇ ’ਤੇ ਲੇਟ ਕੇ ਮੋਬਾਈਲ ਚਲਾ ਰਹੀ ਸੀ। ਅਚਾਨਕ ਉਸਨੂੰ ਨੀਂਦ ਆ ਗਈ।

ਅਮਿਤ ਨੇ ਦੱਸਿਆ ਕਿ ਉਹ ਖੁਦ ਤੀਜੀ ਮੰਜ਼ਿਲ ‘ਤੇ ਬਣੇ ਮੌਂਟੀ ‘ਤੇ ਲੇਟਿਆ ਹੋਇਆ ਸੀ। ਜਦੋਂ ਉਜਾਲਾ ਨੀਂਦ ਤੋਂ ਜਾਗ ਕੇ ਕਮਰੇ ਵਿਚ ਜਾਣ ਲੱਗੀ ਤਾਂ ਛੱਤ ਤੋਂ ਡਿੱਗ ਪਈ। ਲੋਕਾਂ ਨੇ ਰੌਲਾ ਪਾ ਕੇ ਉਸ ਨੂੰ ਜਗਾਇਆ। ਸਿਵਲ ਹਸਪਤਾਲ ਵਿੱਚ ਇਲਾਜ ਦੌਰਾਨ ਡਾਕਟਰਾਂ ਨੇ ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਹੈ ਜਿੱਥੇ ਹੁਣ ਉਸ ਦਾ ਅਪਰੇਸ਼ਨ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...