September 29, 2026, 7:28 am
----------- Advertisement -----------
HomeNewsLatest Newsਹੁਣ NRI ਪੰਜਾਬੀਆਂ ਨੂੰ ਕਾਂਊਟਰ ਸਾਈਨਾਂ ਲਈ ਸਰਕਾਰੀ ਦਫ਼ਤਰਾਂ 'ਚ ਜਾਣ ਦੀ...

ਹੁਣ NRI ਪੰਜਾਬੀਆਂ ਨੂੰ ਕਾਂਊਟਰ ਸਾਈਨਾਂ ਲਈ ਸਰਕਾਰੀ ਦਫ਼ਤਰਾਂ ‘ਚ ਜਾਣ ਦੀ ਨਹੀਂ ਲੋੜ, ਸਰਕਾਰ ਨੇ ਸ਼ੁਰੂ ਕੀਤੀ ਨਵੀਂ ਸਹੂਲਤ

Published on

----------- Advertisement -----------

ਮੋਗਾ – ਐੱਨ ਆਰ ਆਈ ਪੰਜਾਬੀਆਂ ਨੂੰ ਹੁਣ ਆਪਣੇ ਜ਼ਰੂਰੀ ਦਸਤਾਵੇਜ਼ਾਂ ਨੂੰ ਕਾਂਊਟਰ ਸਾਈਨ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ ਹੈ। ਐੱਨ ਆਰ ਆਈ ਲੋਕਾਂ ਦੀ ਇਸ ਖੱਜਲ ਖ਼ੁਆਰੀ ਨੂੰ ਖਤਮ ਕਰਨ ਲਈ ਸਰਕਾਰ ਵੱਲੋਂ ਇਕ ਆਨਲਾਈਨ ਪੋਰਟਲ ਬਣਾ ਦਿੱਤਾ ਗਿਆ ਹੈ। ਜਿਸ ਰਾਹੀਂ ਇਹ ਕੰਮ ਹੁਣ ਘਰ ਬੈਠੇ ਹੀ ਹੋ ਜਾਇਆ ਕਰੇਗਾ।

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਅਗਸਤ, 2024 ਤੋਂ ਐੱਨ ਆਰ ਆਈ ਪੰਜਾਬੀ ਆਪਣੇ ਜਨਮ ਸਰਟੀਫਿਕੇਟ, ਵਿਆਹ ਸਰਟੀਫਿਕੇਟ, ਡਰਾਈਵਿੰਗ ਲਾਇਸੈਂਸ ਸਮੇਤ ਵੱਖ ਵੱਖ ਦਸਤਾਵੇਜ਼ ਕਾਂਊਟਰ ਸਾਈਨ ਕਰਵਾਉਣ ਲਈ E-Sanad Portal (http://esanad.nic.in) ਉੱਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਅਜਿਹੀਆਂ ਅਰਜੀਆਂ ਹੁਣ ਸੇਵਾ ਕੇਂਦਰਾਂ ਵਿੱਚ ਨਹੀਂ ਲਈਆਂ ਜਾਣਗੀਆਂ। ਆਨਲਾਈਨ ਅਪਲਾਈ ਕਰਨ ਉੱਤੇ ਅਰਜ਼ੀਕਰਤਾ ਨੂੰ ਇਕ ਰਸੀਦ ਨੰਬਰ ਮਿਲ ਜਾਇਆ ਕਰੇਗਾ। ਹਰੇਕ ਪੱਧਰ ਦੀ ਕਾਰਵਾਈ ਆਨਲਾਈਨ ਹੋਇਆ ਕਰੇਗੀ। ਇਥੋਂ ਤੱਕ ਕਿ ਅਰਜ਼ੀਕਰਤਾ ਨੂੰ ਚੰਡੀਗੜ੍ਹ ਜਾਂ ਦਿੱਲੀ ਵੀ ਨਹੀਂ ਜਾਣਾ ਪਵੇਗਾ। ਕਾਂਊਟਰ ਸਾਈਨ ਹੋਣ ਉਪਰੰਤ ਦਸਤਾਵੇਜ਼ ਈਮੇਲ ਅਤੇ ਹੋਰ ਮਾਧਿਅਮਾਂ ਰਾਹੀਂ ਅਰਜ਼ੀਕਰਤਾ ਨੂੰ ਮਿਲ ਜਾਇਆ ਕਰੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲਾਂ ਅਰਜ਼ੀਕਰਤਾ ਸੇਵਾ ਕੇਂਦਰ ਵਿੱਚ ਜਾ ਕੇ ਖੁਦ ਅਪਲਾਈ ਕਰਦਾ ਸੀ। ਉਸ ਤੋਂ ਬਾਅਦ ਉਸਨੂੰ ਆਪਣੀ ਅਰਜ਼ੀ ਲੈ ਕੇ ਚੰਡੀਗੜ੍ਹ ਅਤੇ ਪਟਿਆਲਾ ਹਾਊਸ, ਦਿੱਲੀ ਵੀ ਖੁਦ ਹੀ ਜਾਣਾ ਪੈਂਦਾ ਸੀ। ਇਸ ਨਾਲ ਉਹਨਾਂ ਦਾ ਸਮਾਂ ਅਤੇ ਪੈਸੇ ਦੀ ਬਰਬਾਦੀ ਦੇ ਨਾਲ ਨਾਲ ਕਾਫੀ ਖੱਜਲ ਖ਼ੁਆਰੀ ਹੁੰਦੀ ਸੀ। ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਸਮੂਹ ਐੱਨ ਆਰ ਆਈ ਪੰਜਾਬੀਆਂ ਨੂੰ ਇਸ ਸਹੂਲਤ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...