November 13, 2026, 9:52 pm
----------- Advertisement -----------
HomeNewsLatest Newsਬੇਕਾਬੂ ਹੋ ਕੇ ਟਰਾਂਸਫਾਰਮਰ ਨਾਲ ਟਕਰਾਇਆ ਕੋਲੇ ਨਾਲ ਭਰਿਆ ਟਰਾਲਾ; ਲੱਗੀ ਅੱਗ

ਬੇਕਾਬੂ ਹੋ ਕੇ ਟਰਾਂਸਫਾਰਮਰ ਨਾਲ ਟਕਰਾਇਆ ਕੋਲੇ ਨਾਲ ਭਰਿਆ ਟਰਾਲਾ; ਲੱਗੀ ਅੱਗ

Published on

----------- Advertisement -----------

ਸੰਗਰੂਰ ਵਿੱਚ ਦੇਰ ਰਾਤ ਬਠਿੰਡਾ-ਜ਼ੀਰਕਪੁਰ ਕੌਮੀ ਮਾਰਗ ’ਤੇ ਕੋਲੇ ਨਾਲ ਭਰੇ ਇਕ ਟਰਾਲਾ ਟਾਇਰ ਫਟਣ ਕਾਰਨ ਬੇਕਾਬੂ ਹੋ ਕੇ ਸੜਕ ਕਿਨਾਰੇ ਟਰਾਂਸਫਾਰਮਰ ਨਾਲ ਟਕਰਾਅ ਗਿਆ। ਜਿਸ ਤੋਂ ਬਾਅਦ ਟਰਾਲੇ ਨੂੰ ਅੱਗ ਲੱਗ ਗਈ। ਇਸ ਦੌਰਾਨ ਡਰਾਈਵਰ ਨੇ ਛਾਲ ਮਾਰ ਕੇ ਆਪਣੀ ਜਾਨ ਬਚਾਈ।
ਜਾਣਕਾਰੀ ਅਨੁਸਾਰ ਗੁਜਰਾਤ ਤੋਂ ਮੰਡੀ ਗੋਬਿੰਦਗੜ੍ਹ ਜਾ ਰਿਹਾ ਕੋਲੇ ਦਾ ਭਰਿਆ ਟਰਾਲਾ ਜਦੋਂ ਰਾਤ ਕਰੀਬ 2 ਵਜੇ ਨੀਲਕੰਠ ਕਲੋਨੀ ਨੇੜੇ ਪੁੱਜਾ ਤਾਂ ਅਚਾਨਕ ਇਸ ਦਾ ਇੱਕ ਟਾਇਰ ਫਟ ਗਿਆ। ਜਿਸ ਕਾਰਨ ਇਹ ਬੇਕਾਬੂ ਹੋ ਕੇ ਹਾਈਵੇਅ ਅਤੇ ਸਰਵਿਸ ਰੋਡ ਦੇ ਵਿਚਕਾਰ ਬਣੇ ਡਿਵਾਈਡਰ ‘ਤੇ ਚੜ੍ਹ ਗਿਆ ਅਤੇ ਡਿਵਾਈਡਰ ‘ਤੇ ਲੱਗੇ ਟਰਾਂਸਫਾਰਮਰ ਦੇ ਖੰਭੇ ਨਾਲ ਟਕਰਾ ਕੇ ਹਾਈਵੇਅ ਦੇ ਵਿਚਕਾਰ ਪਲਟ ਗਿਆ। ਲੋਕਾਂ ਨੇ ਅੱਗ ‘ਤੇ ਕਾਬੂ ਪਾਉਣ ਦੀ ਕਾਫੀ ਕੋਸ਼ਿਸ਼ ਕੀਤੀ ਅਤੇ ਘਟਨਾ ਦੀ ਸੂਚਨਾ ਪੁਲਿਸ ਨੂੰ ਵੀ ਦਿੱਤੀ।
ਹੈੱਡ ਕਾਂਸਟੇਬਲ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਟਰਾਂਸਫਾਰਮਰ ਨਾਲ ਟਕਰਾਉਣ ਕਾਰਨ ਜ਼ਬਰਦਸਤ ਧਮਾਕਾ ਹੋਇਆ। ਪੁਲਿਸ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਗੱਡੀ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਇਸ ਹਾਦਸੇ ਵਿੱਚ ਟਰਾਲੀ ਦਾ ਕੈਬਿਨ ਪੂਰੀ ਤਰ੍ਹਾਂ ਸੜ ਕੇ ਸਵਾਹ ਹੋ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...