June 3, 2026, 7:46 am
----------- Advertisement -----------
HomeNewsLatest Newsਸਿੱਖ ਵਿਰੋਧੀ ਭਾਵਨਾ ਨਾਲ ਬਣੀ ਫਿਲਮ ਐਮਰਜੰਸੀ 'ਤੇ ਤੁਰੰਤ ਰੋਕ ਲਗਾਈ ਜਾਵੇ-...

ਸਿੱਖ ਵਿਰੋਧੀ ਭਾਵਨਾ ਨਾਲ ਬਣੀ ਫਿਲਮ ਐਮਰਜੰਸੀ ‘ਤੇ ਤੁਰੰਤ ਰੋਕ ਲਗਾਈ ਜਾਵੇ- ਐਡਵੋਕੇਟ ਹਰਜਿੰਦਰ ਸਿੰਘ ਧਾਮੀ

Published on

----------- Advertisement -----------

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖਾਂ ਦੇ ਕਿਰਦਾਰ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਵਾਲੀ ਫਿਲਮ ‘ਐਮਰਜੰਸੀ’ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਫਿਲਮ ਸਿੱਖਾਂ ਅਤੇ ਪੰਜਾਬ ਵਿਰੋਧੀ ਪ੍ਰਗਟਾਵਿਆਂ ਕਰਕੇ ਵਿਵਾਦਾਂ ਵਿੱਚ ਰਹਿਣ ਵਾਲੀ ਅਦਾਕਾਰ ਕੰਗਨਾ ਰਣੌਤ ਵੱਲੋਂ ਜਾਣਬੁੱਝ ਕੇ ਸਿੱਖਾਂ ਦੀ ਕਿਰਦਾਰਕੁਸ਼ੀ ਕਰਨ ਦੇ ਮੰਤਵ ਨਾਲ ਬਣਾਈ ਗਈ ਹੈ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ।

ਐਡਵੋਕੇਟ ਧਾਮੀ ਨੇ ਕਿਹਾ ਕਿ 1984 ਦੇ ਮਹਾਨ ਸ਼ਹੀਦਾਂ ਬਾਰੇ ਸਿੱਖ ਵਿਰੋਧੀ ਬਿਰਤਾਂਤ ਸਿਰਜ ਕੇ ਕੌਮ ਦਾ ਨਿਰਾਦਰ ਕਰਨ ਦੀ ਇਹ ਘਟੀਆ ਹਰਕਤ ਹੈ। ਉਨ੍ਹਾਂ ਕਿਹਾ 1984 ਦਾ ਸਿੱਖ ਵਿਰੋਧੀ ਕਰੂਰ ਕਾਰਾ ਕੌਮ ਕਦੇ ਨਹੀਂ ਭੁੱਲ ਸਕਦੀ ਅਤੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੌਮੀ ਸ਼ਹੀਦ ਐਲਾਨਿਆ ਜਾ ਚੁੱਕਾ ਹੈ, ਜਦਕਿ ਕੰਗਨਾ ਰਣੌਤ ਦੀ ਇਸ ਫਿਲਮ ਰਾਹੀਂ ਉਨ੍ਹਾਂ ਦੀ ਕਿਰਦਾਰਕੁਸ਼ੀ ਕਰਨ ਦੀ ਕੋਝੀ ਹਰਕਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਵੱਲੋਂ ਅਕਸਰ ਹੀ ਜਾਣਬੁੱਝ ਕੇ ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਵਾਲੇ ਪ੍ਰਗਟਾਵੇ ਕੀਤੇ ਜਾਂਦੇ ਹਨ ਪਰ ਸਰਕਾਰ ਉਸ ਉੱਤੇ ਕਾਰਵਾਈ ਕਰਨ ਦੀ ਥਾਂ ਉਸਦੀ ਪੁਸ਼ਤਪਨਾਹੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕੰਗਨਾ ਰਣੌਤ ਵੱਲੋਂ ਐਮਰਜੰਸੀ ਫਿਲਮ ਰਾਹੀਂ ਕੀਤੀ ਗਈ ਹਰਕਤ ਲਈ ਉਸ ਵਿਰੁੱਧ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਪਰਚਾ ਦਰਜ ਕਰੇ।

ਐਡਵੋਕੇਟ ਧਾਮੀ ਨੇ ਸਖ਼ਤ ਇਤਰਾਜ ਪ੍ਰਗਟ ਕਰਦਿਆਂ ਕਿਹਾ ਕਿ ਐਮਰਜੰਸੀ ਫਿਲਮ ਦੇ ਜਾਰੀ ਕੀਤੇ ਗਏ ਅੰਸ਼ਾਂ ਤੋਂ ਇਹੀ ਸਪਸ਼ਟ ਹੁੰਦਾ ਹੈ ਕਿ ਇਸ ਵਿਚ ਸਿੱਖਾਂ ਦੇ ਕਿਰਦਾਰ ਨੂੰ ਜਾਣਬੁੱਝ ਕੇ ਗਲਤ ਪੇਸ਼ ਕਰਦਿਆਂ ਉਨ੍ਹਾਂ ਨੂੰ ਦਹਿਸ਼ਤਗਰਦ ਵੱਜੋਂ ਦਿਖਾਇਆ ਗਿਆ ਹੈ, ਜੋ ਕਿ ਗਹਿਰੀ ਸਾਜ਼ਸ਼ ਦਾ ਹਿੱਸਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਕ ਪਾਸੇ ਮਨੁੱਖੀ ਅਧਿਕਾਰਾਂ ਦੀ ਗੱਲ ਕਰਨ ਵਾਲੇ ਸਿੱਖ ਕਾਰਕੁੰਨ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਉੱਤੇ ਬਣੀ ਫਿਲਮ ‘ਪੰਜਾਬ ’95’ ਵਿਚ 85 ਕੱਟ ਲਗਾਉਣ ਤੋਂ ਬਾਅਦ ਵੀ ਉਸ ਨੂੰ ਜਾਰੀ ਕਰਨ ਦੀ ਪ੍ਰਵਾਨਗੀ ਨਹੀਂ ਦਿੱਤੀ ਗਈ, ਜਦਕਿ ਸਿੱਖ ਕੌਮ ਬਾਰੇ ਗਲਤ ਤੱਥ ਪੇਸ਼ ਕਰਨ ਵਾਲੀ ਐਮਰਜੰਸੀ ਫਿਲਮ ਨੂੰ ਤੁਰੰਤ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਹ ਦੋਹਰੇ ਮਾਪਦੰਡ ਦੇਸ਼ਹਿੱਤ ਵਿੱਚ ਨਹੀਂ ਹਨ, ਲਿਹਾਜਾ ਸਰਕਾਰ ਨੂੰ ਇਸ ਉੱਤੇ ਮੰਥਨ ਕਰਨ ਦੀ ਲੋੜ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਫਿਲਮਾਂ ਨਾਲ ਸਬੰਧਤ ਪਹਿਲਾਂ ਵੀ ਕਈ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ ਜਦੋਂ ਸਿੱਖ ਕਿਰਦਾਰਾਂ ਅਤੇ ਸਿੱਖਾਂ ਦੇ ਧਾਰਮਿਕ ਸਰੋਕਾਰਾਂ ਨੂੰ ਸਹੀ ਢੰਗ ਨਾਲ ਪੇਸ਼ ਨਾ ਕੀਤੇ ਜਾਣ ਕਰਕੇ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਗਈ ਹੈ। ਉਨ੍ਹਾਂ ਭਾਰਤ ਸਰਕਾਰ ਦੇ ਸੂਚਨਾ ਪ੍ਰਸਾਰਣ ਮੰਤਰੀ ਸ੍ਰੀ ਅਸ਼ਵਿਨੀ ਵੈਸ਼ਨਵ ਪਾਸੋ ਕੰਗਨਾ ਰਣੌਤ ਦੀ ਐਮਰਜੰਸੀ ਫਿਲਮ ਉੱਤੇ ਤੁਰੰਤ ਰੋਕ ਲਗਾਉਣ ਦੀ ਮੰਗ ਕਰਦਿਆਂ ਕਿਹਾ ਕਿ ਅੱਗੇ ਤੋਂ ਇਹ ਯਕੀਨੀ ਬਣਾਇਆ ਜਾਵੇ ਕਿ ਸਿੱਖ ਵਿਰੋਧੀ ਭਾਵਨਾ ਨਾਲ ਕੋਈ ਵੀ ਫਿਲਮ ਜਾਰੀ ਨਾ ਹੋਵੇ। ਐਡਵੋਕੇਟ ਧਾਮੀ ਨੇ ਕੇਂਦਰੀ ਫਿਲਮ ਸੈਂਸਰ ਬੋਰਡ ਵਿੱਚ ਸਿੱਖ ਮੈਂਬਰ ਸ਼ਾਮਲ ਕਰਨ ਦੀ ਗੱਲ ਆਖੀ, ਕਿਉਂਕਿ ਇੱਕ ਸਿੱਖ ਮੈਂਬਰ ਦੀ ਗੈਰ-ਮੌਜੂਦਗੀ ਕਾਰਨ ਹੀ ਇੱਕਪਾਸੜ ਫੈਸਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਸ਼੍ਰੋਮਣੀ ਕਮੇਟੀ ਪਹਿਲਾਂ ਵੀ ਕਈ ਵਾਰ ਆਪਣੇ ਜਨਰਲ ਇਜਲਾਸ ਵਿੱਚ ਮਤੇ ਪਾਸ ਕਰਕੇ ਇਹ ਮੰਗ ਕਰ ਚੁੱਕੀ ਹੈ ਕਿ ਕੇਂਦਰੀ ਫਿਲਮ ਸੈਂਸਰ ਬੋਰਡ ਵਿੱਚ ਸਿੱਖਾਂ ਦਾ ਇੱਕ ਨੁਮਾਇੰਦਾ ਜ਼ਰੂਰ ਸ਼ਾਮਲ ਕੀਤਾ ਜਾਵੇ ਪਰ ਦੁੱਖ ਦੀ ਗੱਲ ਹੈ ਕਿ ਸਰਕਾਰ ਇਸ ਉੱਤੇ ਅਮਲ ਨਹੀਂ ਕਰ ਰਹੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਫਿਲਮ ਉੱਤੇ ਰੋਕ ਲਗਾਉਣਾ ਬੇਹੱਦ ਜ਼ਰੂਰੀ ਹੈ ਕਿਉਂਕਿ ਇਸ ਫਿਲਮ ਦੇ ਜਾਰੀ ਹੋਣ ਨਾਲ ਸਿੱਖ ਕੌਮ ਅੰਦਰ ਭਾਰੀ ਰੋਸ ਅਤੇ ਰੋਹ ਪੈਦਾ ਹੋਣਾ ਕੁਦਰਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...