ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨ ਮੋਰਚੇ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾਂਦਾ ਹੈ ਕਿ ਦੇਰ ਸ਼ਾਮ ਅਚਾਨਕ ਕਿਸਾਨ ਦੀ ਤਬੀਅਤ ਵਿਗੜ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਐਂਬੂਲੈਂਸ ਵਿਚ ਲਿਜਾਇਆ ਗਿਆ ਤਾਂ ਐਂਬੂਲੈਂਸ ਵਿਚ ਮੌਜੂਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਇਸ ਸਬੰਧੀ ਪੁਲਿਸ ਅਤੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਮ੍ਰਿਤਕ ਦੀ ਪਛਾਣ ਕੌਰ ਸਿੰਘ ਪੁੱਤਰ ਸੁਖਦੇਵ (65) ਵਜੋਂ ਹੋਈ ਹੈ। ਉਹ ਘੋੜੇ ਨਵਾਂ ਬਲਾਕ ਲਹਿਰਾ ਜ਼ਿਲ੍ਹਾ ਸੰਗਰੂਰ ਦਾ ਰਹਿਣ ਵਾਲਾ ਸੀ। ਕਰੀਬ 10 ਦਿਨਾਂ ਤੋਂ ਉਹ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨਾਂ ਨਾਲ ਸ਼ੰਭੂ ਸਰਹੱਦ ‘ਤੇ ਇਸ ਮੋਰਚੇ ‘ਤੇ ਧਰਨਾ ਦੇ ਰਹੇ ਸਨ। ਸ਼ਾਮ ਨੂੰ ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਲੱਗੀ ਅਤੇ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਹੋਈ। ਸਾਥੀ ਕਿਸਾਨ ਉਸ ਨੂੰ ਤੁਰੰਤ ਸ਼ੰਭੂ ਸਰਹੱਦ ‘ਤੇ ਖੜ੍ਹੀ ਐਂਬੂਲੈਂਸ ਕੋਲ ਲੈ ਗਏ ਪਰ ਇਸ ਦੌਰਾਨ ਉਸ ਦੀ ਮੌਤ ਹੋ ਗਈ।
ਦੱਸ ਦਈਏ ਕਿ 31 ਅਗਸਤ ਨੂੰ ਕਿਸਾਨ ਅੰਦੋਲਨ ਦੇ 200 ਦਿਨ ਪੂਰੇ ਹੋ ਰਹੇ ਹਨ। ਕਿਸਾਨ ਇਸ ਸਾਲ 13 ਫਰਵਰੀ ਤੋਂ ਸ਼ੰਭੂ ਸਰਹੱਦ ‘ਤੇ ਬੈਠੇ ਹਨ। ਕਿਸਾਨਾਂ ਨੇ 200 ਦਿਨ ਪੂਰੇ ਹੋਣ ‘ਤੇ ਕਿਸਾਨਾਂ ਨੂੰ ਵੱਡੀ ਗਿਣਤੀ ‘ਚ ਸ਼ੰਭੂ ਬਾਰਡਰ ‘ਤੇ ਪਹੁੰਚਣ ਦਾ ਸੱਦਾ ਦਿੱਤਾ ਹੈ | ਪੰਜਾਬ-ਹਰਿਆਣਾ ਹੀ ਨਹੀਂ, ਹੋਰ ਸੂਬਿਆਂ ਤੋਂ ਵੀ ਕਿਸਾਨ 31 ਅਗਸਤ ਨੂੰ ਸ਼ੰਭੂ ਸਰਹੱਦ ‘ਤੇ ਪਹੁੰਚਣਗੇ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ 31 ਅਗਸਤ ਨੂੰ ਇੱਕ ਵੱਡੀ ਕਾਨਫਰੰਸ ਕੀਤੀ ਜਾਵੇਗੀ, ਜਿਸ ਵਿੱਚ ਦੇਸ਼ ਭਰ ਵਿੱਚੋਂ ਕਿਸਾਨ ਇਕੱਠੇ ਹੋਣਗੇ, ਜਿਸ ਵਿੱਚ ਅਗਲੀ ਰਣਨੀਤੀ ਬਾਰੇ ਵੀ ਚਰਚਾ ਕੀਤੀ ਜਾਵੇਗੀ।
----------- Advertisement -----------
ਸ਼ੰਭੂ ਬਾਰਡਰ ‘ਤੇ ਇਕ ਹੋਰ ਕਿਸਾਨ ਦੀ ਮੌਤ
Published on
----------- Advertisement -----------
----------- Advertisement -----------












