September 5, 2026, 10:37 pm
----------- Advertisement -----------
HomeNewsLatest Newsਅਬੋਹਰ: ਸੜਕ 'ਤੇ ਪਲਟਿਆ ਵੱਡਾ ਟਰਾਲਾ; ਡਰਾਈਵਰ ਨੇ ਛਾਲ ਮਾਰ ਕੇ ਬਚਾਈ...

ਅਬੋਹਰ: ਸੜਕ ‘ਤੇ ਪਲਟਿਆ ਵੱਡਾ ਟਰਾਲਾ; ਡਰਾਈਵਰ ਨੇ ਛਾਲ ਮਾਰ ਕੇ ਬਚਾਈ ਜਾਨ

Published on

----------- Advertisement -----------

ਅਬੋਹਰ ਮਲੋਟ ਰੋਡ ‘ਤੇ ਪਿੰਡ ਚੰਨਣਖੇੜਾ ਨੇੜੇ ਵੀਰਵਾਰ ਨੂੰ ਇਕ ਵੱਡਾ ਟਰਾਲਾ ਬੇਕਾਬੂ ਹੋ ਕੇ ਪਲਟ ਗਿਆ। ਡਰਾਈਵਰ ਨੇ ਛਾਲ ਮਾਰ ਕੇ ਆਪਣੀ ਜਾਨ ਬਚਾਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਸੜਕ ’ਤੇ ਲੱਗੇ ਬੈਰੀਕੇਡਾਂ ਕਾਰਨ ਵਾਪਰਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਹਨੂੰਮਾਨਗੜ੍ਹ ਵਾਸੀ ਇਕਬਾਲ ਸਿੰਘ ਦੇ ਟਰਾਲੇ ਨੂੰ ਉਸ ਦਾ ਡਰਾਈਵਰ ਹਰਬੰਸ ਫ਼ਿਰੋਜ਼ਪੁਰ ਲੈ ਕੇ ਜਾ ਰਿਹਾ ਸੀ, ਜਿਸ ਵਿੱਚ ਪਾਊਡਰ ਦੇ ਗੱਟੇ ਲੱਦੇ ਹੋਏ ਸਨ। ਜਦੋਂ ਉਨ੍ਹਾਂ ਦੀ ਗੱਡੀ ਸਵੇਰੇ 5 ਵਜੇ ਦੇ ਕਰੀਬ ਚੰਨਣਖੇੜਾ ਨੇੜੇ ਪੁੱਜੀ ਤਾਂ ਸੜਕ ‘ਤੇ ਲੱਗੇ ਬੈਰੀਕੇਡਾਂ ਨੂੰ ਪਾਰ ਕਰਨ ਦੀ ਕੋਸ਼ਿਸ਼ ਦੌਰਾਨ ਟਰਾਲਾ ਬੇਕਾਬੂ ਹੋ ਕੇ ਪਲਟ ਗਿਆ ਜਿਸ ਕਾਰਨ ਟਰਾਲੇ ‘ਚ ਭਰੇ ਪਾਊਡਰ ਦੇ ਗੱਟੇ ਵੀ ਜ਼ਮੀਨ ‘ਤੇ ਖਿਲਾਰ ਗਏ। ਹਾਦਸੇ ਦੌਰਾਨ ਡਰਾਈਵਰ ਦੀ ਸਮਝਦਾਰੀ ਕਾਰਨ ਉਸ ਦੀ ਜਾਨ ਬਚ ਗਈ। ਸੂਚਨਾ ਮਿਲਣ ‘ਤੇ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...