September 27, 2026, 10:02 am
----------- Advertisement -----------
HomeNewsLatest News"ਖੇਡਾਂ ਵਤਨ ਪੰਜਾਬ ਦੀਆਂ-2024" ਦੀ ਸ਼ੁਰੂਆਤ 29 ਅਗਸਤ ਨੂੰ; ਫ਼ਤਹਿਗੜ੍ਹ ਸਾਹਿਬ ਵਿਖੇ...

“ਖੇਡਾਂ ਵਤਨ ਪੰਜਾਬ ਦੀਆਂ-2024” ਦੀ ਸ਼ੁਰੂਆਤ 29 ਅਗਸਤ ਨੂੰ; ਫ਼ਤਹਿਗੜ੍ਹ ਸਾਹਿਬ ਵਿਖੇ 25 ਅਗਸਤ ਨੂੰ ਪੁੱਜੇਗੀ ਮਸ਼ਾਲ

Published on

----------- Advertisement -----------

ਫ਼ਤਹਿਗੜ੍ਹ ਸਾਹਿਬ, 22 ਅਗਸਤ: ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਦਿਨ ਰਾਤ ਇਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ, ਜਿਸ ਦੀ ਲੜੀ ਤਹਿਤ ” ਖੇਡਾਂ ਵਤਨ ਪੰਜਾਬ ਦੀਆਂ- 2024″ ਦੀ ਸ਼ੁਰੂਆਤ 29 ਅਗਸਤ ਨੂੰ ਹੋ ਰਹੀ ਹੈ। ਇਸ ਤਹਿਤ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਸਬੰਧੀ ਬਲਾਕ ਪੱਧਰੀ ਖੇਡਾਂ 01 ਸਤੰਬਰ ਤੋਂ 10 ਸਤੰਬਰ, ਜ਼ਿਲ੍ਹਾ ਪੱਧਰੀ ਖੇਡਾਂ 15 ਸਤੰਬਰ ਤੋਂ 22 ਸਤੰਬਰ ਅਤੇ ਰਾਜ ਪੱਧਰੀ ਖੇਡਾਂ 11 ਅਕਤੂਬਰ ਤੋਂ 09 ਨਵੰਬਰ ਤਕ ਕਰਵਾਈਆਂ ਜਾ ਰਹੀਆਂ ਹਨ।

ਇਹ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਗੁਰਦੀਪ ਕੌਰ ਨੇ ਦੱਸਿਆ ਕਿ ਇਹਨਾਂ ਖੇਡਾਂ ਸਬੰਧੀ ਰਜਿਸਟ੍ਰੇਸ਼ਨ ਆਨਲਾਈਨ ਲਿੰਕ https://eservices.punjab.gov.in ‘ਤੇ ਕੀਤੀ ਜਾ ਸਕਦੀ ਹੈ। ਜ਼ਿਲ੍ਹਾ ਖੇਡ ਅਫ਼ਸਰ ਨੇ ਕਿਹਾ ਕਿ ਪੰਜਾਬ ਦੇ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਨਾਲ ਪੰਜਾਬ ਨੂੰ ਲੱਗੀਆਂ ਵੱਖੋ ਵੱਖ ਅਲਾਮਤਾਂ ਵੀ ਖਤਮ ਹੋਣਗੀਆਂ।

ਇਹ ਖੇਡਾਂ ਵੱਖ-ਵੱਖ ਕੈਟਾਗਰੀਆਂ ਤਹਿਤ ਕਰਵਾਈਆਂ ਜਾਣਗੀਆਂ। ਜਿਹਨਾਂ ਵਿੱਚ ਅੰਡਰ -14, ਅੰਡਰ -17 , ਅੰਡਰ-21, 21 ਤੋਂ ਲੈ ਕੇ 40 ਸਾਲ ਓਪਨ ਗਰੁੱਪ, 41 ਤੋਂ ਲੈ ਕੇ 50 ਸਾਲ ਤੱਕ ਓਪਨ ਗਰੁੱਪ ਅਤੇ 50 ਸਾਲ ਤੋਂ ਉੱਪਰ ਦੇ ਖਿਡਾਰੀ ਓਪਨ ਗਰੁੱਪ, ਸ਼ਾਮਲ ਹਨ।

ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਇਹਨਾਂ ਖੇਡਾਂ ਬਾਬਤ ਮਸ਼ਾਲ 25 ਅਗਸਤ ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਪੁੱਜੇਗੀ ਤੇ 26 ਅਗਸਤ ਨੂੰ ਜ਼ਿਲ੍ਹਾ ਪਟਿਆਲਾ ਲਈ ਰਵਾਨਾ ਹੋਵੇਗੀ। ਕਾਰਵਾਈਆਂ ਜਾਣ ਵਾਲੀਆਂ ਖੇਡਾਂ ਵਿੱਚ ਵਾਲੀਬਾਲ, ਅਥਲੈਟਿਕਸ, ਫੁੱਟਬਾਲ, ਕਬੱਡੀ, ਖੋ- ਖੋ, ਹੈਂਡਬਾਲ, ਸਾਫਟਬਾਲ, ਗਤਕਾ, ਹਾਕੀ, ਨੈੱਟਬਾਲ, ਬੈਡਮਿੰਟਨ, ਬਾਸਕਿਟਬਾਲ, ਪਾਵਰ ਲਿਫਟਿੰਗ, ਕੁਸ਼ਤੀ, ਤੈਰਾਕੀ, ਮੁੱਕੇਬਾਜ਼ੀ, ਸ਼ਤਰੰਜ, ਫੈਂਸਿੰਗ ਸਮੇਤ ਵੱਖੋ ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ।

ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਕੌਰ, ਸੀਨੀਅਰ ਬਾਸਕਟਬਾਲ ਕੋਚ ਰਾਹੁਲਦੀਪ ਸਿੰਘ ਅਤੇ ਖੇਡ ਵਿਭਾਗ ਦੇ ਸਮੂਹ ਅਧਿਕਾਰੀਆਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਹਨਾਂ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ। ਉਹਨਾਂ ਕਿਹਾ ਕਿ ਇਹਨਾਂ ਖੇਡਾਂ ਸਬੰਧੀ ਸੁਚੱਜੇ ਪ੍ਰਬੰਧ ਕੀਤੇ ਜਾ ਰਹੇ ਹਨ ਤੇ ਕਿਸੇ ਵੀ ਖਿਡਾਰੀ ਤੇ ਦਰਸ਼ਕ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਖੇਡਾਂ ਸਬੰਧੀ ਤਿਆਰੀਆਂ ਜੰਗੀ ਪੱਧਰ ਉੱਤੇ ਜਾਰੀ ਹਨ। ਇਸ ਸਬੰਧੀ ਵੱਖੋ ਵੱਖ ਕਮੇਟੀਆਂ ਬਣਾਈਆਂ ਗਈਆਂ ਹਨ ਤੇ ਖੇਡ ਮੈਦਾਨਾਂ ਦੀ ਸ਼ਨਾਖਤ ਕਰਕੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...