September 26, 2026, 3:02 am
----------- Advertisement -----------
HomeNewsBreaking Newsਐੱਮ.ਐੱਲ.ਏ ਫਰੀਦਕੋਟ ਅਤੇ ਡੀ.ਸੀ ਵੱਲੋਂ ਬਾਬਾ ਫਰੀਦ ਸਮਾਗਮ ਸਬੰਧੀ ਕੀਤੀ ਗਈ ਮੀਟਿੰਗ

ਐੱਮ.ਐੱਲ.ਏ ਫਰੀਦਕੋਟ ਅਤੇ ਡੀ.ਸੀ ਵੱਲੋਂ ਬਾਬਾ ਫਰੀਦ ਸਮਾਗਮ ਸਬੰਧੀ ਕੀਤੀ ਗਈ ਮੀਟਿੰਗ

Published on

----------- Advertisement -----------

ਫ਼ਰੀਦਕੋਟ 22 ਅਗਸਤ – ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ 2024 ਦੀਆਂ ਤਿਆਰੀਆਂ ਸੰਬੰਧੀ ਫਰੀਦਕੋਟ ਦੇ ਐੱਮ.ਐੱਲ.ਏ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜ਼ਿਲ੍ਹਾ ਸੱਭਿਆਚਾਰਕ ਸੁਸਾਇਟੀ ਵਿਨੀਤ ਕੁਮਾਰ, ਵੱਲੋਂ  ਆਗਮਨ ਪੁਰਬ ਦੇ ਸਬੰਧ ਵਿੱਚ ਗਠਿਤ ਵੱਖ-ਵੱਖ ਕਮੇਟੀਆਂ ਦੇ ਇੰਚਾਰਜਾਂ ਅਤੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।                                                                                                                      ਮੀਟਿੰਗ ਦੌਰਾਨ ਐੱਮ.ਐੱਲ.ਏ ਗੁਰਦਿੱਤ ਸਿੰਘ ਸੇਖੋਂ ਨੇ  ਕਲਚਰਲ ਕਮੇਟੀ, ਕੰਪੀਟੀਸ਼ਨ ਕਮੇਟੀ ਅਤੇ ਪਬਲੀਸਿਟੀ ਕਮੇਟੀ ਦੇ ਕੰਮਾਂ ਬਾਰੇ ਵਿਸ਼ੇਸ਼ ਤੌਰ ਤੇ ਗੱਲਬਾਤ ਕੀਤੀ। ਉਨ੍ਹਾਂ ਕਮੇਟੀਆਂ ਦੇ ਇੰਚਾਰਜਾਂ ਅਤੇ ਮੈਂਬਰਾਂ ਨੂੰ ਕਿਹਾ ਕਿ  ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ 2024 ਨਜ਼ਦੀਕ ਆ ਰਿਹਾ ਹੈ ਅਤੇ ਉਸੇ ਹਿਸਾਬ ਨਾਲ ਹੀ ਸਾਨੂੰ ਪੂਰੀ ਜ਼ਿੰਮੇਵਾਰੀ ਨੂੰ ਲਗਨ ਅਤੇ ਮਿਹਨਤ  ਨਾਲ ਨਿਭਾਉਣਾ ਚਾਹੀਦਾ ਹੈ ਤਾਂ ਜੋ ਮੇਲੇ ਦੌਰਾਨ ਕਿਸੇ ਤਰ੍ਹਾਂ ਦੇ ਪ੍ਰਬੰਧਾਂ ਵਿੱਚ ਕਮੀ ਨਾ ਹੋਵੇ। ਉਨ੍ਹਾਂ ਵੈਨਿਊ ਕਮੇਟੀ, ਸਟੇਜ ਕਮੇਟੀ, ਸਪੋਰਟਸ ਕਮੇਟੀ ਅਤੇ ਧਾਰਮਿਕ ਸਮਾਗਮਾਂ  ਸੰਬੰਧੀ ਕਮੇਟੀ  ਨਾਲ ਸਬੰਧਤ ਵੱਖ ਵੱਖ ਕਮੇਟੀਆਂ ਦੇ ਇੰਚਾਰਜਾਂ ਤੇ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ।  ਉਨ੍ਹਾਂ ਵੱਲੋਂ ਆਗਮਨ ਪੁਰਬ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ।

          ਇਸ ਮੌਕੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਬਾਬਾ ਫਰੀਦ ਆਗਮਨ ਪੁਰਬ ਤੇ ਹੋਣ ਵਾਲਾ ਸਮਾਗਮ 19 ਤੋਂ 23 ਸਤੰਬਰ ਤੱਕ ਕਰਵਾਇਆ ਜਾਵੇਗਾ।ਜਦੋਂ ਕਿ ਕਰਾਫ਼ਟ ਮੇਲਾ 20 ਸਤੰਬਰ ਤੋਂ 28 ਸਤੰਬਰ ਤੱਕ ਦਾਣਾ ਮੰਡੀ ਫਿਰੋਜੁਪਰ ਰੋਡ ਫਰੀਦਕੋਟ ਵਿਖੇ ਹੋਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਦੀ ਤਰ੍ਹਾਂ ਇਸ ਵਾਰ ਵੀ ਮੇਲਾ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।    ਉਨ੍ਹਾਂ ਦੱਸਿਆ ਕਿ  ਬਾਬਾ ਫਰੀਦ ਕੌਮੀ ਫੈਸਟੀਵਲ ਦੌਰਾਨ ਹੋਣ ਵਾਲੇ ਪ੍ਰੋਗਰਾਮ, ਪਾਠ ਸੁਖਮਨੀ ਸਾਹਿਬ ਅਤੇ ਅਰਦਾਸ, ਪੇਂਡੂ ਖੇਡ ਮੇਲਾ, ਕਰਾਫਟ ਮੇਲਾ, ਰੰਗੋਲੀ ਕੰਪੀਟੀਸ਼ਨ, ਪੇਟਿੰਗ ਕੰਪੀਟੀਸ਼ਨ, ਪੇਟਿੰਗ ਗੈਲਰੀ, ਫੋਟੋਗਰਾਫੀ ਕੰਪੀਟੀਸ਼ਨ, ਡਰਾਮਾ ਫੈਸਟੀਵਲ, ਹੈਰੀਟੇਜ਼ ਵਾਕ, ਵਿਨਟੇਜ਼ ਕਾਰ ਪ੍ਰਦਰਸ਼ਨੀ, ਇੰਟਰ ਯੂਥ ਫੈਸਟ, ਕੌਮੀ ਲੋਕ ਨਾਚ ਪ੍ਰੋਗਰਾਮ, ਆਰਟਿਲਰੀ ਡਿਸਪਲੇਅ,ਬੇਬੀ ਸ਼ੋਅ, ਸਭਿਆਚਾਰਕ ਪ੍ਰੋਗਰਾਮ, ਸਮੇਤ ਮੇਲੇ ਦੌਰਾਨ ਹੋਣ ਵਾਲੇ ਹੋਰ ਵੱਖ ਵੱਖ ਮੁਕਾਬਲਿਆਂ, ਸਮਾਗਮਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾਣਗੀਆਂ। ਮੇਲੇ ਦੌਰਾਨ  ਵਿਰਾਸਤੀ ਪ੍ਰਦਰਸ਼ਨੀ ਤੋਂ ਇਲਾਵਾ ਕਰਾਫਟ ਮੇਲਾ ਵੀ ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਅਤੇ ਦੇਸ਼ ਦੇ ਵੱਖ ਵੱਖ ਰਾਜਾਂ ਤੋਂ ਦਸਤਕਾਰੀ ਨਾਲ ਸਬੰਧਤ ਕਲਾਕਾਰਾਂ ਅਤੇ ਕਾਰੀਗਰਾਂ ਦੀਆਂ ਨੁਮਾਇਸ਼ਾ ਲਗਾਈਆਂ ਜਾਣਗੀਆਂ ।

ਇਸ ਮੌਕੇ ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਰਭਿੰਦਰ ਸਿੰਘ (ਵਿਕਾਸ) ਫਰੀਦਕੋਟ, ਐਸ.ਡੀ.ਐਮ ਫ਼ਰੀਦਕੋਟ ਵਰੁਣ ਕੁਮਾਰ,  ਐਸ.ਡੀ.ਐਮ.ਕੋਟਕਪੂਰਾ ਵੀਰਪਾਲ ਕੌਰ, ਐਸ.ਡੀ.ਐਮ ਜੈਤੋ ਪਰਲੀਨ ਬਰਾੜ, ਜਿਲ੍ਹਾ ਭਾਸ਼ਾ ਅਫ਼ਸਰ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਤੁਸ਼ਿਤਾ ਗੁਲਾਟੀ  ਸਮੇਤ ਕਮੇਟੀਆਂ ਦੇ ਇੰਚਾਰਜ ਅਤੇ ਮੈਂਬਰਾਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...