June 17, 2026, 10:00 am
----------- Advertisement -----------
HomeNewsBreaking Newsਅੰਮ੍ਰਿਤਸਰ ਦੇ ਮਜੀਠਾ ਰੋਡ 'ਤੇ ਇੱਕ ਸਪਾ ਸੈਂਟਰ ਤੇ ਪੁਲਿਸ ਨੇ ਕੀਤੀ...

ਅੰਮ੍ਰਿਤਸਰ ਦੇ ਮਜੀਠਾ ਰੋਡ ‘ਤੇ ਇੱਕ ਸਪਾ ਸੈਂਟਰ ਤੇ ਪੁਲਿਸ ਨੇ ਕੀਤੀ ਗਈ ਰੇਡ

Published on

----------- Advertisement -----------

ਅੰਮ੍ਰਿਤਸਰ ਦੇ ਥਾਣਾ ਮਜੀਠਾ ਰੋਡ ਤੇ ਪੁਲਿਸ ਵੱਲੋਂ ਅੱਜ ਮਜੀਠਾ ਰੋਡ ਗੁਰੂ ਹਰਰਾਏ ਸਾਹਿਬ ਗੁਰਦੁਆਰੇ ਦੇ ਕੋਲ ਪਿਛਲੇ ਦੋ ਸਾਲ ਤੋਂ ਚੱਲ ਰਹੇ ਸਪਾ ਸੈਂਟਰ ਤੇ ਅੱਜ ਪੁਲਿਸ ਵੱਲੋਂ ਰੇਡ ਕੀਤੀ ਗਈ

ਜਿਸ ਵਿੱਚ ਪੁਲਿਸ ਵੱਲ ਕੁਝ ਕੁੜੀਆਂ ਮੁੰਡਿਆਂ ਨੂੰ ਹਿਰਾਸਤ ਵਿੱਚ ਵੀ ਲਿਆ ਤੇ ਥਾਣਾ ਮਜੀਠਾ ਰੋਡ ਦੇ ਵਿੱਚ ਲਿਆ ਕੇ ਕਾਰਵਾਈ ਵੀ ਕੀਤੀ ਗਈ। ਜਿਸ ਦੇ ਚਲਦੇ ਥਾਣਾ ਮਜੀਠਾ ਰੋਡ ਤੇ ਪੁਲਿਸ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਨੂੰ ਸੂਚਨਾ ਮਿਲੀ ਸੀਗੀ ਕਿ ਗੁਰਦੁਆਰਾ ਸ੍ਰੀ ਹਰਿਰਾਇ ਸਾਹਿਬ ਦੇ ਨਜ਼ਦੀਕ ਇੱਕ ਪਾਸ ਸੈਂਟਰ ਚੱਲ ਰਿਹਾ ਹੈ ਜਿਸ ਵਿੱਚ ਜਿਸਮ ਫਰੋਸ਼ੀ ਦਾ ਧੰਦਾ ਵੀ ਚੱਲ ਰਿਹਾ ਹੈ ਉਹਨਾਂ ਦੱਸਿਆ ਕਿ ਇਹ ਪਿਛਲੇ ਦੋ ਸਾਲ ਤੋਂ ਸਪਾ ਸੈਂਟਰ ਚਲਾਇਆ ਜਾ ਰਿਹਾ ਸੀ ਜਿਸਦੇ ਚਲਦੇ ਅੱਜ ਅਸੀਂ ਰੇਡ ਕੀਤੀ ਤੇ ਮੌਕੇ ਤੋਂ ਹੀ ਕੁਝ ਲੋਕਾਂ ਨੂੰ ਕਾਬੂ ਕੀਤਾ। ਉਹਨਾਂ ਕਿਹਾ ਕਿ ਇਸ ਵਿੱਚ ਅਸੀਂ ਮੁੱਖ ਦੋਸ਼ੀ ਸਿਪਾਹ ਸੈਂਟਰ ਦੀ ਮਾਲਕ ਅਤੇ ਉਸਦੇ ਸਾਥੀ ਦੇ ਖਿਲਾਫ ਮਾਮਲਾ ਦਰਜ ਕਰਕੇ ਉਹਨਾਂ ਨੂੰ ਗ੍ਰਿਫਤਾਰ ਕੀਤਾ ਹੈ। ਤੇ ਬਾਕੀ ਜਿਹੜੇ ਕੁੜੀਆਂ ਮੁੰਡੇ ਗ੍ਰਿਫਤਾਰ ਕੀਤੇ ਹਨ ਉਹਨਾਂ ਦੀ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਹੈ। ਜਾਣਕਾਰੀ ਹਾਸਲ ਤੋਂ  ਕਰਨ ਤੋਂ ਬਾਅਦ ਜੋ ਵੀ ਬਣਦੀ ਕਾਰਵਾਈ ਹੋਏਗੀ ਉਹ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...