September 8, 2026, 10:26 am
----------- Advertisement -----------
HomeNewsLatest News"ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ” ਲਈ ਅਪਲਾਈ ਕਰਨ ਦੀ ਆਖਰੀ ਮਿਤੀ ਵਿੱਚ...

“ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ” ਲਈ ਅਪਲਾਈ ਕਰਨ ਦੀ ਆਖਰੀ ਮਿਤੀ ਵਿੱਚ 31 ਅਗਸਤ ਤੱਕ ਦਾ ਵਾਧਾ

Published on

----------- Advertisement -----------

ਕਪੂਰਥਲਾ, 23 ਅਗਸਤ: ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਅਪਲਾਈ ਕਰਨ ਦੀ ਅੰਤਿਮ ਮਿਤੀ 31 ਜੁਲਾਈ, 2024 ਹੈ ਤੋਂ ਵਧਾ ਕੇ 31 ਅਗਸਤ, 2024 ਕਰ ਦਿੱਤੀ ਗਈ ਹੈ। ਹੁਣ ਯੋਗ ਬੱਚੇ 31 ਅਗਸਤ, 2024 ਤੱਕ ਆਨਲਾਈਨ ਅਰਜ਼ੀਆਂ ਦੇ ਸਕਦੇ ਹਨ। ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋਂ ਘੱਟ ਉਮਰ ਦੇ ਜਿਹੜੇ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਜਿੰਨ੍ਹਾਂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਿਸ਼ੇਸ਼ ਯੋਗਦਾਨ ਪਾਇਆ ਗਿਆ ਹੈ, ਉਹ ਬੱਚੇ ਇਸ ਪੁਰਸਕਾਰ ਯੋਜਨਾ ਅਧੀਨ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਵੈੱਬਸਾਇਟ https://awards.gov.in `ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।

ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕਪੂਰਥਲ਼ਾ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਹਰ ਸਾਲ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿੰਨ੍ਹਾਂ ਬੱਚਿਆਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ, ਸਪੈਸ਼ਲ ਬੱਚੇ, ਜਿਨ੍ਹਾਂ ਵਿੱਚ ਅਸਧਾਰਨ ਯੋਗਤਾਵਾਂ ਨਾਲ ਵਿਸ਼ੇਸ਼ ਅਸਧਾਰਨ ਉਪਲੱਬਧੀ ਹਾਸਲ ਕੀਤੀ ਹੋਵੇ। ਉਹ ਹੋਣਹਾਰ ਬੱਚੇ ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਜੋ ਕਿ ਰਾਸ਼ਟਰੀ ਪੱਧਰ `ਤੇ ਮਾਨਤਾ ਦੇ ਹੱਕਦਾਰ ਹਨ, ਉਹ ਇਸ ਵੱਕਾਰੀ ਪੁਰਸਕਾਰ ਲਈ ਅਪਲਾਈ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵੀਰਤਾ ਪੁਰਸਕਾਰ ਲਈ ਚਰਚਿਤ ਭਾਰਤੀ ਬਾਲ ਕਲਿਆਣ ਪਰਿਸ਼ਦ ਨੂੰ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਵੱਲੋਂ ਕੋਈ ਮਾਨਤਾ ਜਾਂ ਸਹਾਇਤਾ ਨਹੀਂ ਦਿੱਤੀ ਜਾਂਦੀ ਹੈ, ਇਸ ਲਈ ਭਾਰਤੀ ਬਾਲ ਕਲਿਆਣ ਪਰਿਸ਼ਦ ਵੱਲੋਂ ਜਾਰੀ ਕਿਸੇ ਵੀ ਤਰ੍ਹਾਂ ਦੇ ਰਾਸ਼ਟਰੀ ਬਾਲ ਪੁਰਸਕਾਰ ਲਈ ਰਜਿਸਟ੍ਰੇਸ਼ਨ ਨਾ ਕੀਤਾ ਜਾਵੇ। ਸਿਰਫ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੀ ਵੈੱਬਸਾਇਟ https://awards.gov.in `ਤੇ ਆਪਣਾ ਰਜਿਸਟ੍ਰੇਸ਼ਨ ਕਰ ਸਕਦੇ ਹਨ।

ਉਨ੍ਹਾਂ ਉਪਰੋਕਤ ਖੇਤਰਾਂ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਜ਼ਿਲ੍ਹਾ ਕਪੂਰਥਲਾ ਦੇ ਹੋਣਹਾਰ ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਪਲਾਈ ਕਰਨ ਲਈ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਪੋਰਟਲ `ਤੇ ਦੋ ਵਿਕਲਪ ਹਨ ਜਿਵੇਂ ਕਿ ਜਾਂ ਤਾਂ ਬਿਨੈਕਾਰ ਬੱਚਾ ਖੁਦ ਫਾਰਮ ਭਰ ਸਕਦਾ ਹੈ ਜਾਂ ਫ਼ਿਰ ਬੱਚੇ ਦੇ ਮਾਤਾ-ਪਿਤਾ/ਅਧਿਕਾਰੀ/ਅਧਿਆਪਕ ਆਦਿ ਵੀ ਬੱਚੇ ਨੂੰ ਨਾਮਜ਼ਦ ਕਰ ਸਕਦੇ ਹਨ।

ਇਸ ਸੰਬੰਧ ਵਿਚ ਵਧੇਰੇ ਜਾਣਕਾਰੀ ਲਈ ਜ਼ਿਲਾ ਬਾਲ ਸੁਰੱਖਿਆ ਯੂਨਿਟ, ਕਪੂਰਥਲਾ ਦੇ ਦਫਤਰ ਕਮਰਾ ਨੰਬਰ 414, ਚੌਥੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਜਾਂ ਮੁਬਾਇਲ ਨੰਬਰ 78146-76459 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...