August 17, 2026, 7:02 pm
----------- Advertisement -----------
HomeNewsLatest Newsਏ.ਡੀ.ਸੀ. ਵੱਲੋਂ ਕੈਂਪਬੈਲ ਐਜੂਕੇਸ਼ਨਲ ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ. ਵੱਲੋਂ ਕੈਂਪਬੈਲ ਐਜੂਕੇਸ਼ਨਲ ਫਰਮ ਦਾ ਲਾਇਸੰਸ ਰੱਦ

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਅਗਸਤ 2024 (ਬਲਜੀਤ ਮਰਵਾਹਾ) : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਕੈਂਪਬੈਲ ਐਜੂਕੇਸ਼ਨਲ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਕੈਂਪਬੈਲ ਐਜੂਕੇਸ਼ਨਲ ਫਰਮ ਐਸ.ਸੀ.ਐਫ. ਨੰਬਰ 103, ਟੋਪ ਫਲੋਰ, ਫੇਜ਼-7 ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਕੁਲਜੀਤ ਸਿੰਘ, ਪੁੱਤਰ ਸ੍ਰੀ ਬਲਜੀਤ ਸਿੰਘ, ਵਾਸੀ ਹਾਊਸ ਨੰਬਰ 123, ਸੈਕਟਰ-45, ਚੰਡੀਗੜ੍ਹ (ਯੂ.ਟੀ) ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਲਾਇਸੰਸ ਨੰ: 251/ਆਈ.ਸੀ ਮਿਤੀ 28.12.2018 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 27.12.2023 ਨੂੰ ਖਤਮ ਹੋ ਚੁੱਕੀ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪਸ਼ਟੀਕਰਨ ਨਾ ਦੇਣ ਕਰਕੇ , ਪੱਤਰ ਅਣਡਲਿਵਰਡ ਪ੍ਰਾਪਤ ਹੋਣ ਕਰਕੇ ਅਤੇ ਦਫਤਰ ਬੰਦ ਹੋਣ ਕਰਕੇ ਕੰਪਨੀ/ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੰਸ ਨੰਬਰ 251/ਆਈ.ਸੀ. ਮਿਤੀ 28.12.2018 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ ਡਾਇਰੈਕਟਰ/ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...