June 26, 2026, 5:12 pm
----------- Advertisement -----------
HomeNewsLatest Newsਗੁਰਦਾਸਪੁਰ ਦੇ ਨੌਜਵਾਨ ਦੀ ਸਾਊਦੀ ਅਰਬ 'ਚ ਮੌਤ

ਗੁਰਦਾਸਪੁਰ ਦੇ ਨੌਜਵਾਨ ਦੀ ਸਾਊਦੀ ਅਰਬ ‘ਚ ਮੌਤ

Published on

----------- Advertisement -----------

ਸਾਊਦੀ ਅਰਬ ‘ਚ ਬਟਾਲਾ ਦੇ ਪਿੰਡ ਚੈਨੇਵਾਲ ਦੇ 35 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋ ਗਈ। ਜਵਾਨ ਪੁੱਤਰ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਵਿੱਚ ਸੋਗ ਦਾ ਮਾਹੌਲ ਹੈ। ਪਿੰਡ ਦੇ ਲੋਕ ਅਤੇ ਰਿਸ਼ਤੇਦਾਰ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਪਹੁੰਚ ਰਹੇ ਹਨ।
ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਮੇਜਰ ਮਸੀਹ ਕਰੀਬ 5 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਤੋਂ ਸਾਊਦੀ ਅਰਬ ਗਿਆ ਸੀ। ਉਹ ਉਥੇ ਟਰਾਲਾ ਚਲਾਉਂਦਾ ਸੀ। ਸਭ ਕੁਝ ਠੀਕ ਚੱਲ ਰਿਹਾ ਸੀ। ਪਰ ਸੜਕ ਹਾਦਸੇ ਵਿੱਚ ਉਸਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਛੋਟਾ ਲੜਕਾ ਵੀ ਸਾਊਦੀ ਅਰਬ ਦੀ ਇੱਕ ਕੰਪਨੀ ਵਿੱਚ ਕੰਮ ਕਰਦਾ ਹੈ। ਜਿਸ ਨੇ ਇਸ ਦਰਦਨਾਕ ਘਟਨਾ ਬਾਰੇ ਦੱਸਿਆ।
ਦੱਸ ਦੇਈਏ ਕਿ ਮ੍ਰਿਤਕ ਮੇਜਰ ਮਸੀਹ ਆਪਣੇ ਪਿੱਛੇ ਪਤਨੀ ਅਤੇ ਸਾਢੇ ਪੰਜ ਸਾਲ ਦੀ ਬੇਟੀ ਛੱਡ ਗਿਆ ਹੈ। ਬੱਚੀ ਦੇ ਸਿਰ ਤੋਂ ਛੋਟੀ ਉਮਰ ਵਿੱਚ ਹੀ ਪਿਤਾ ਦਾ ਸਾਇਆ ਉੱਠ ਗਿਆ ਹੈ। ਪਤਨੀ ਦਾ ਰੋ ਰੋ ਕੇ ਬੁਰਾ ਹਾਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...