ਹਿਮਾਚਲ ਪ੍ਰਦੇਸ਼ ਦੇ ਚੰਬਾ ‘ਚ ਪੰਜਾਬ ਤੋਂ ਆਏ ਸ਼ਰਧਾਲੂਆਂ ਦੀ ਕਾਰ ਬੇਕਾਬੂ ਹੋ ਕੇ ਡੂੰਘੀ ਖੱਡ ‘ਚ ਜਾ ਡਿੱਗੀ। ਇਸ ‘ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਤਿੰਨ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਡਲਹੌਜ਼ੀ ਹਸਪਤਾਲ ‘ਚ ਮੁੱਢਲੀ ਸਹਾਇਤਾ ਤੋਂ ਬਾਅਦ ਚੰਬਾ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ।
ਜਾਣਕਾਰੀ ਮੁਤਾਬਕ ਜਲੰਧਰ ਦੇ ਫਿਲੌਰ ਵਾਸੀ 2 ਭਰਾ ਅਤੇ ਉਨ੍ਹਾਂ ਦੇ 2 ਦੋਸਤ ਮਨੀਮਾਹੇਸ਼ ਦੀ ਯਾਤਰਾ ‘ਤੇ ਜਾ ਰਹੇ ਸਨ। ਅੱਜ ਸਵੇਰੇ ਕਰੀਬ 5.30 ਵਜੇ ਉਨ੍ਹਾਂ ਦੀ ਕਾਰ ਪਠਾਨਕੋਟ-ਭਰਮੌਰ ਹਾਈਵੇਅ ‘ਤੇ ਹਾਦਸੇ ਦਾ ਸ਼ਿਕਾਰ ਹੋ ਗਈ। ਸਥਾਨਕ ਲੋਕਾਂ ਦੀ ਮਦਦ ਨਾਲ ਮ੍ਰਿਤਕਾਂ ਅਤੇ ਜ਼ਖਮੀਆਂ ਨੂੰ ਖੱਡ ‘ਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ। ਇਸ ਦਰਦਨਾਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੰਦੀਪ ਕੁਮਾਰ ਵਜੋਂ ਹੋਈ ਹੈ। ਕਰਨ, ਰਾਹੁਲ ਅਤੇ ਸੰਜੇ ਕੁਮਾਰ ਦਾ ਚੰਬਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
----------- Advertisement -----------
ਹਿਮਾਚਲ: ਡੂੰਘੀ ਖੱਡ ‘ਚ ਡਿੱਗੀ ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਗੱਡੀ; 1 ਦੀ ਮੌਤ, ਕਈ ਜ਼ਖਮੀ
Published on
----------- Advertisement -----------
----------- Advertisement -----------












