November 13, 2026, 12:26 pm
----------- Advertisement -----------
HomeNewsLatest Newsਵਿਜੀਲੈਂਸ ਬਿਊਰੋ ਨੇ ਫੌਜੀ ਤੋਂ 1,30,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਆਡੀਟਰ...

ਵਿਜੀਲੈਂਸ ਬਿਊਰੋ ਨੇ ਫੌਜੀ ਤੋਂ 1,30,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਆਡੀਟਰ ਰੰਗੇ ਹੱਥੀਂ ਕੀਤੇ ਕਾਬੂ

Published on

----------- Advertisement -----------

ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਵਿਖੇ ਤਾਇਨਾਤ ਦੋ ਆਡੀਟਰਾਂ ਜਗਜੀਤ ਸਿੰਘ ਅਤੇ ਅਮਿਤ ਨੂੰ 1,30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਬਾਰੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਆਡੀਟਰਾਂ ਦੀ ਇਹ ਗ੍ਰਿਫਤਾਰੀ ਫਿਰੋਜ਼ਪੁਰ ਛਾਉਣੀ ਵਿੱਚ 17ਵੀਂ ਰਾਜਪੂਤ ਰੈਜੀਮੈਂਟ ਵਿੱਚ ਤਾਇਨਾਤ ਫੌਜ ਦੇ ਨਾਇਬ ਸੂਬੇਦਾਰ ਸਤਿਆ ਪ੍ਰਕਾਸ਼ ਦੀ ਸ਼ਿਕਾਇਤ ਦੇ ਅਧਾਰ ‘ਤੇ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੱਸਿਆ ਕਿ ਆਡੀਟਰਾਂ ਨੂੰ ਉਨ੍ਹਾਂ ਦੇ ਵਿਭਾਗ ਵੱਲੋਂ ਸਾਲ 2023-2024 ਲਈ ਉਸਦੀ ਯੂਨਿਟ ਦੇ ਰਿਕਾਰਡ ਦਾ ਆਡਿਟ ਕਰਨ ਦੀ ਡਿਊਟੀ ਸੌਂਪੀ ਗਈ ਹੈ ਪਰ ਇੰਨਾਂ ਆਡੀਟਰਾਂ ਨੇ ਪਿਛਲੇ ਸਾਲ ਦੇ ਆਡਿਟ ਇਤਰਾਜ਼ਾਂ ਨੂੰ ਠੀਕ ਕਰਨ ਅਤੇ ਇਸ ਸਾਲ ਦੇ ਆਡਿਟ ਦੀ ਮਨਜ਼ੂਰੀ ਦੇਣ ਲਈ 1,50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਆਡੀਟਰ ਜਗਜੀਤ ਸਿੰਘ ਨੇ ਆਪਣੇ ਦਫਤਰ ਬੁਲਾ ਕੇ ਉਸਦੇ ਸਾਥੀ ਧਰਮਰਾਜ ਦੀ ਮੌਜੂਦਗੀ ਵਿੱਚ ਰਿਸ਼ਵਤ ਦੀ ਰਕਮ ਅਦਾ ਕਰਨ ਦੀ ਮੰਗ ਦੁਹਰਾਈ ਅਤੇ ਉਸਨੇ ਇਸ ਗੱਲਬਾਤ ਨੂੰ ਆਪਣੇ ਮੋਬਾਇਲ ਫੋਨ ‘ਤੇ ਰਿਕਾਰਡ ਕਰ ਲਿਆ ਹੈ।

ਇਸ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਫਿਰੋਜ਼ਪੁਰ ਰੇਂਜ ਦੀ ਟੀਮ ਨੇ ਇੱਕ ਜਾਲ ਵਿਛਾ ਕੇ ਦੋਵੇਂ ਆਡੀਟਰਾਂ ਨੂੰ ਸ਼ਿਕਾਇਤਕਰਤਾ ਕੋਲੋਂ 1,30,000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹ ਮੌਜੂਦਗੀ ਵਿੱਚ ਗ੍ਰਿਫਤਾਰ ਕਰ ਲਿਆ। ਇਸ ਸੰਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿੱਚ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਹੋਰ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਵੀ ਵਿਚਾਰੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...

 ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ; 12 ਨਵੰਬਰ 2026:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ...

ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਤੇ 7 ਕਰੋੜ ਦੀ ਫਿਰੌਤੀ, ਚੀਮਾ ਨੇ ਭਾਜਪਾ ’ਤੇ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ 12 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ...

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...