November 13, 2026, 12:12 pm
----------- Advertisement -----------
HomeNewsLatest Newsਖਟਕੜ ਕਲਾਂ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਸੀਜ਼ਨ ਨੂੰ ਸਮਰਪਿਤ...

ਖਟਕੜ ਕਲਾਂ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਸੀਜ਼ਨ ਨੂੰ ਸਮਰਪਿਤ ਮਸ਼ਾਲ (ਟਾਰਚ ਰਿਲੇਅ) ਪਹੁੰਚਣ ‘ਤੇ ਕੀਤਾ ਗਿਆ ਭਰਵਾਂ ਸਵਾਗਤ

Published on

----------- Advertisement -----------

ਨਵਾਂਸ਼ਹਿਰ, 24 ਅਗਸਤ 2024:-ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਸੀਜ਼ਨ ਨੂੰ ਸਮਰਪਿਤ ਮਸ਼ਾਲ (ਟਾਰਚ ਰਿਲੇਅ) ਅੱਜ ਬੰਗਾ, ਖਟਕੜ ਕਲਾਂ ਵਿਖੇ ਪਹੁੰਚੀ। ਕਪੂਰਥਲਾ ਤੋਂ ਆ ਰਹੀ ਮਸ਼ਾਲ ਦਾ ਖਟਕੜ ਕਲਾਂ ਪਹੁੰਚਣ ’ਤੇ ਐਸ ਡੀ ਐਮ ਡਾ. ਅਕਸ਼ਿਤਾ ਗੁਪਤਾ, ਉਘੇ ਖਿਡਾਰੀਆਂ, ਐਥਲੀਟਾਂ ਤੇ ਖੇਡ ਪ੍ਰੇਮੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਤੇ ਜ਼ਿਲ੍ਹਾ ਖੇਡ ਅਫਸਰ ਵੰਦਨਾ ਚੌਹਾਨ, ਹਲਕਾ ਇੰਚਾਰਜ ਬੰਗਾ ਕੁਲਜੀਤ ਸਰਹਾਲ, ਗੁੱਡ ਗਵਰਨਸ ਫੈਲੋ ਅਸ਼ਮੀਤਾ ਪਰਮਾਰ ਆਦਿ ਹਾਜ਼ਰ ਸਨ।

ਇਸ ਮੌਕੇ ਐਸ ਡੀ ਐਮ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਸਿਹਤਮੰਦ ਤੇ ਨਰੋਏ ਪੰਜਾਬ ਦੀ ਸਿਰਜਣਾ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਨੌਜਵਾਨਾਂ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ਦਾ ਖਿਡਾਰੀ ਬਣਾਉਣ ਲਈ ਵਧੀਆ ਮੰਚ ਪ੍ਰਦਾਨ ਕੀਤਾ ਜਾ ਰਿਹਾ ਹੈ।

ਐਸ ਡੀ ਐਮ ਨੇ ਨੌਜਵਾਨਾਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ-2024’ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਖੇਡਾਂ ਨਾ ਸਿਰਫ਼ ਸਾਨੂੰ ਮਾਨਸਿਕ ਤੇ ਸਰੀਰਕ ਤੌਰ ְֹ’ਤੇ ਤੰਦਰੁਸਤ ਰੱਖਦੀਆਂ ਹਨ ਸਗੋਂ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਵੀ ਦੂਰ ਰੱਖਦੀਆਂ ਹਨ।

ਇਸ ਉਪਰੰਤ ਐਸ ਡੀ ਐਮ ਵੱਲੋਂ ਮਸ਼ਾਲ ਨੂੰ ਖਟਕੜ ਕਲਾਂ ਤੋਂ ਨਵਾਂਸ਼ਹਿਰ ਲਈ ਰਵਾਨਾ ਕੀਤਾ ਗਿਆ, ਜੋ ਕਿ ਰਾਤ ਨੂੰ ਆਈ ਟੀ ਆਈ ਨਵਾਂਸ਼ਹਿਰ ਵਿਖੇ ਠਹਿਰੀ ਗਈ ਅਤੇ ਸਵੇਰੇ ਰੂਪਨਗਰ ਲਈ ਰਵਾਨਾ ਹੋਵੇਗੀ। ਇਸ ਮੌਕੇ ਤੇ ਜਿਲਾ ਖੇਡ ਅਫਸਰ ਵੰਦਨਾ ਚੌਹਾਨ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ 29 ਅਗਸਤ ਨੂੰ ਰਾਸ਼ਟਰੀ ਖੇਡ ਦਿਵਸ ਮੌਕੇ ਸੰਗਰੂਰ ਵਿਖੇ ਮੁੱਖ ਮੰਤਰੀ ਪੰਜਾਬ ਵੱਲੋਂ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਕੱਲ ਖੇਡਾਂ ਵਤਨ ਪੰਜਾਬ ਦੀ ਮਸ਼ਾਲ ਸਵੇਰੇ ਨਵਾਂਸ਼ਹਿਰ ਤੋਂ ਬਲਾਚੌਰ ਲਈ ਤੇ ਫਿਰ ਰੋਪੜ ਨੂੰ ਰਵਾਨਾ ਹੋਵੇਗੀ। ਉਨ੍ਹਾਂ ਦੱਸਿਆ ਕਿ ਬਲਾਚੌਰ ਵਿਖੇ ਵਿਧਾਇਕ ਸੰਤੋਸ਼ ਕਟਾਰੀਆ ਵਲੋਂ ਮਸ਼ਾਲ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...

 ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ; 12 ਨਵੰਬਰ 2026:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ...

ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਤੇ 7 ਕਰੋੜ ਦੀ ਫਿਰੌਤੀ, ਚੀਮਾ ਨੇ ਭਾਜਪਾ ’ਤੇ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ 12 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ...

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...