October 28, 2026, 8:59 am
----------- Advertisement -----------
HomeNewsBreaking Newsਕਾਂਗਰਸ ਅਤੇ ਗਾਂਧੀ ਪਰਿਵਾਰ ਲਈ ਅਗਨ ਪ੍ਰੀਖਿਆ ਹੈ ਮੁੱਖ ਮੰਤਰੀ ਚੇਹਰੇ ਦੀ...

ਕਾਂਗਰਸ ਅਤੇ ਗਾਂਧੀ ਪਰਿਵਾਰ ਲਈ ਅਗਨ ਪ੍ਰੀਖਿਆ ਹੈ ਮੁੱਖ ਮੰਤਰੀ ਚੇਹਰੇ ਦੀ ਚੋਣ: ਹਰਪਾਲ ਚੀਮਾ

Published on

----------- Advertisement -----------

ਚੰਡੀਗੜ੍ਹ, 6 ਫਰਵਰੀ 2022 – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਪਾਰਟੀ ਵੱਲੋਂ ਪੰਜਾਬ ਲਈ ਐਲਾਨੇ ਜਾ ਰਹੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਆਪ ਨੂੰ ਇਮਾਨਦਾਰ, ਦੇਸ਼ ਭਗਤ ਅਤੇ ਲੋਕ ਹਿਤੈਸ਼ੀ ਹੋਣ ਦਾ ਢੰਡੋਰਾ ਪਿੱਟਦੀ ਆ ਰਹੀ ਹੈ। ਪਰ ਹੁਣ ਮੁੱਖ ਮੰਤਰੀ ਦੇ ਉਮੀਦਵਾਰ ਦੀ ਚੋਣ ਕਾਂਗਰਸ ਅਤੇ ਗਾਂਧੀ ਪਰਿਵਾਰ ਲਈ ਅਗਨ ਪ੍ਰੀਖਿਆ ਹੈ ਕਿ ਉਹ ਮਨਮਤੀਏ ਜਾਂ ਰੇਤ ਮਾਫੀਆ ਨਾਲ ਸੰਬੰਧਿਤ ਵਿਅਕਤੀ ਵਿਚੋਂ ਕਿਸ ਨੂੰ ਪੰਜਾਬ ਦਾ ਮੁੱਖ ਮੰਤਰੀ ਦਾ ਉਮੀਦਵਾਰ ਐਲਾਨਦੀ ਹੈ।

ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ, ”ਕਾਂਗਰਸ ਪਾਰਟੀ ਵੱਲੋਂ ਪੰਜਾਬ ਵਿੱਚ ਮੁੱਖ ਮੰਤਰੀ ਚਿਹਰੇ ਲਈ ਅਜਿਹੇ ਦੋ ਆਗੂਆਂ ਬਾਰੇ ਸਰਵੇ ਕਰਵਾਇਆ ਜਾ ਰਿਹਾ ਹੈ, ਜਿਨਾਂ ਵਿਚੋਂ ਇੱਕ ਆਗੂ ਨੂੰ ਮਨਮਤੀਆ ਅਤੇ ਦੂਜੇ ਨੂੰ ਰੇਤ ਮਾਫ਼ੀਆ ਦਾ ਸਾਂਝੀ ਸੱਦਿਆ ਜਾਂਦਾ ਹੈ।” ਉਨਾਂ ਕਿਹਾ ਕਿ ਕਾਂਗਰਸ ਸਰਕਾਰ ਦੀ ਕਾਰਗੁਜਾਰੀ ਨੂੰ ਸਾਹਮਣੇ ਰੱਖ ਕੇ ਹੀ ਆਮ ਆਦਮੀ ਪਾਰਟੀ ਨੇ ਦੋਸ਼ ਲਾਇਆ ਸੀ ਕਿ ਕਾਂਗਰਸ ਦੇ ਮੰਤਰੀ, ਵਿਧਾਇਕ ਅਤੇ ਹੋਰ ਆਗੂ ਸੂਬੇ ਵਿੱਚ ਰੇਤ ਮਾਫੀਆ, ਸ਼ਰਾਬ ਮਾਫੀਆ, ਟਰਾਂਸਪੋਰਟ ਮਾਫੀਆ ਚਲਾ ਰਹੇ ਹਨ। ਜਿਸ ਦੀ ਪ੍ਰੋੜਤਾ ਖੁੱਦ ਕਾਂਗਰਸ ਦੇ ਕਈ ਵੱਡੇ ਅਤੇ ਸੀਨੀਅਰ ਆਗੂ ਵੀ ਕਰ ਚੁੱਕੇ ਹਨ। ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨਾ ਕਾਂਗਰਸ ਪਾਰਟੀ ਦਾ ਭਾਂਵੇ ਅੰਦੂਰਨੀ ਮਾਮਲਾ ਹੈ, ਪਰ ਪੰਜਾਬ ਦੇ ਲੋਕ ਮਾਫੀਆ ਰਾਜ ਅਤੇ ਮਨਮਤੀਏ ਤੋਂ ਤੰਗ ਆ ਚੁੱਕੇ ਹਨ ਅਤੇ ਉਹ ਪੰਜਾਬ ਵਿੱਚ ਇਮਾਨਦਾਰ ਅਤੇ ਸੁਹਿਰਦ ਮੁੱਖ ਮੰਤਰੀ ਮੰਤਰੀ ਚਾਹੁੰਦੇ ਹਨ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਲੋਕਾਂ ਦੀ ਗੱਲ ਇੱਕ ਪਾਸੇ, ਖੁੱਦ ਕਾਂਗਰਸੀ ਆਗੂ ਹੀ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਵਾਲੇ ਵਿਅਕਤੀ ਬਾਰੇ ਸੁਆਲ ਚੁੱਕ ਰਹੇ ਹਨ। ਨਵਜੋਤ ਸਿੰਘ ਸਿੱਧੂ ਨੇ ਕਿਹਾ, ”ਜੋ ਵਿਅਕਤੀ ਖੁਦ ਹੀ ਰੇਤ, ਸ਼ਰਾਬ ਦੇ ਮਾਫੀਆ ਨਾਲ ਜੁੜਿਆ ਹੋਵੇ ਜਾਂ ਮਾਫੀਆ ਦਾ ਹਿੱਸੇਦਾਰ ਹੋਵੇ ਤਾਂ ਉਹ ਸਖ਼ਤ ਫ਼ੈਸਲੇ ਕਿਵੇਂ ਲੈ ਸਕੇਗਾ?” ਦੂਜੇ ਪਾਸੇ ਕਾਂਗਰਸ ਸਮੇਤ ਆਮ ਲੋਕ ਵੀ ਮਨਮਤੀਏ ਆਗੂ ਨੂੰ ਵੀ ਸਰਕਾਰ ਤੋਂ ਦੂਰ ਰੱਖਣਾ ਚਾਹੁੰਦੇ ਹਨ, ਜੋ ਸਿਰਫ਼ ਬੋਲਣਾ ਜਾਣਦਾ ਹੈ। ਪਰ ਸੱਤਾ ਦੀ ਕੁਰਸੀ ‘ਤੇ ਬੈਠਕੇ ਮਾਫੀਆ ਰਾਜ, ਭ੍ਰਿਸ਼ਟਾਚਾਰ ਅਤੇ ਗੁੰਡਾਗਰਦੀ ਬਾਰੇ ਚੁੱਪ ਧਾਰ ਲੈਂਦਾ ਹੈ।

ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਮੁੱਖ ਮੰਤਰੀ ਚਿਹਰੇ ਦੀ ਲੜਾਈ ਸਾਰੀਆਂ ਹੱਦਾਂ ਬੰਨੇ ਟੱਪ ਚੁੱਕੀ ਹੈ, ਜਿਸ ਕਰਕੇ ੳਸ ਨੂੰ 6 ਫਰਵਰੀ ਦਾ ਦਿਨ ਚੁਣਨਾ ਪਿਆ ਹੈ, ਕਿਉਂਕਿ 4 ਫਰਵਰੀ ਉਮੀਦਵਾਰਾਂ ਵੱਲੋਂ ਨਾਂਅ ਵਾਪਸ ਲੈਣ ਦੀ ਆਖ਼ਰੀ ਤਰੀਕ ਸੀ। ਜੇ ਕਾਂਗਰਸ ਪਾਰਟੀ ਨਾਂਅ ਵਾਪਸੀ ਤੋਂ ਪਹਿਲਾਂ ਮੁੱਖ ਮੰਤਰੀ ਦਾ ਉਮੀਦਵਾਰ ਐਲਾਨ ਕਰਦੀ ਤਾਂ ਮਨਮਤੀਏ ਵੱਲੋਂ ਕਾਂਗਰਸੀ ਕੁਨਬੇ ਵਿੱਚ ਬਗਾਵਤ ਕੀਤੀ ਜਾਣੀ ਨਿਸ਼ਚਿਤ ਸੀ। ਉਨਾਂ ਕਿਹਾ ਕਿ ਜਿਵੇਂ ਕਾਂਗਰਸ ਪਾਰਟੀ ਦੇ ਆਗੂਆਂ ਵੱਲੋਂ ਮਾਫੀਆ ਰਾਜ ਦੀ ਸਰਪ੍ਰਸਤੀ ਕਰਨ ਦੇ ਸਬੂਤ ਸਾਹਮਣੇ ਆ ਰਹੇ ਹਨ ਤਾਂ ਸਵਾਲ ਉਠਦਾ ਹੈ ਕਿ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਅੰਕਾਂ ਗਾਂਧੀ ਮਾਫੀਆ ਨਾਲ ਸੰਬੰਧ ਰੱਖਣ ਵਾਲੇ ਆਗੂਆਂ ਖਿਲਾਫ਼ ਕਾਰਵਾਈ ਕਿਉਂ ਨਹੀਂ ਕਰ ਰਹੇ ? ਕੀ ਗਾਂਧੀ ਪਰਿਵਾਰ ਨੂੰ ਵੀ ਮਾਫੀਆ ਦੀ ਲੁੱਟ- ਖਸੁੱਟ ਵਿਚੋਂ ਹਿੱਸਾ ਮਿਲਦਾ ਹੈ ? ਗਾਂਧੀ ਪਰਿਵਾਰ ਨੂੰ ਮਾਫੀਆ ਸਰਪ੍ਰਸਤਾਂ ਨਾਲ ਆਪਣੇ ਰਿਸਤਿਆਂ ਬਾਰੇ ਦੇਸ਼ ਅੱਗੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...