November 13, 2026, 12:12 pm
----------- Advertisement -----------
HomeNewsBreaking Newsਮਨੀਸ਼ ਸਿਸੋਦੀਆ ਅੱਜ ਅੰਮ੍ਰਿਤਸਰ ਦੌਰੇ 'ਤੇ: ਸ਼ਰਾਬ ਘੁਟਾਲੇ 'ਚ ਜ਼ਮਾਨਤ ਮਿਲਣ ਤੋਂ...

ਮਨੀਸ਼ ਸਿਸੋਦੀਆ ਅੱਜ ਅੰਮ੍ਰਿਤਸਰ ਦੌਰੇ ‘ਤੇ: ਸ਼ਰਾਬ ਘੁਟਾਲੇ ‘ਚ ਜ਼ਮਾਨਤ ਮਿਲਣ ਤੋਂ ਬਾਅਦ ਪਹਿਲੀ ਵਾਰ ਆਉਣਗੇ ਪੰਜਾਬ, ਦਰਬਾਰ ਸਾਹਿਬ ‘ਚ ਟੇਕਣਗੇ ਮੱਥਾ

Published on

----------- Advertisement -----------

ਅੰਮ੍ਰਿਤਸਰ, 25 ਅਗਸਤ 2024 – ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅੱਜ ਪੰਜਾਬ ਦੌਰੇ ‘ਤੇ ਆ ਰਹੇ ਹਨ। ਇਹ ਪਹਿਲੀ ਵਾਰ ਹੈ ਜਦੋਂ ਉਹ ਸ਼ਰਾਬ ਘੁਟਾਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਪੰਜਾਬ ਆ ਰਹੇ ਹਨ। ਮਨੀਸ਼ ਸਿਸੋਦੀਆ ਅੱਜ ਅੰਮ੍ਰਿਤਸਰ ਆਉਣਗੇ ਅਤੇ ਫੇਰ ਸਿੱਧੇ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਗੁਰੂਆਂ ਦਾ ਆਸ਼ੀਰਵਾਦ ਪ੍ਰਾਪਤ ਕਰਨਗੇ।

ਮਨੀਸ਼ ਸਿਸੋਦੀਆ ਨੂੰ 17 ਮਹੀਨੇ ਜੇਲ੍ਹ ਕੱਟਣ ਤੋਂ ਬਾਅਦ ਦੋ ਹਫ਼ਤੇ ਪਹਿਲਾਂ ਹੀ ਸ਼ਰਾਬ ਘੁਟਾਲੇ ਵਿੱਚ ਜ਼ਮਾਨਤ ਮਿਲੀ ਸੀ। ਇਸ ਤੋਂ ਬਾਅਦ ਪੰਜਾਬ ਦੇ ਜ਼ਿਆਦਾਤਰ ਆਗੂ ਉਨ੍ਹਾਂ ਨੂੰ ਮਿਲਣ ਲਈ ਦਿੱਲੀ ਪਹੁੰਚ ਗਏ ਸਨ। ਉਨ੍ਹਾਂ ਦਾ ਹਾਲ-ਚਾਲ ਪੁੱਛਣ ਲਈ ਮੁੱਖ ਮੰਤਰੀ ਭਗਵੰਤ ਮਾਨ ਖੁਦ ਦਿੱਲੀ ਪੁੱਜੇ ਅਤੇ ਉਨ੍ਹਾਂ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ। ਅੱਜ ਉਹ ਦਿੱਲੀ ਤੋਂ ਸਿੱਧਾ ਅੰਮ੍ਰਿਤਸਰ ਪਹੁੰਚ ਰਹੇ ਹਨ।

ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ 26 ਫਰਵਰੀ 2023 ਨੂੰ ਅਤੇ ਈਡੀ ਨੇ 9 ਮਾਰਚ 2023 ਨੂੰ ਦਿੱਲੀ ਸ਼ਰਾਬ ਨੀਤੀ ਕੇਸ ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਸੀ। ਸਿਸੋਦੀਆ ਨੇ ਜੇਲ੍ਹ ਜਾਣ ਤੋਂ ਦੋ ਦਿਨ ਬਾਅਦ 28 ਫਰਵਰੀ 2023 ਨੂੰ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। 17 ਮਹੀਨਿਆਂ ਬਾਅਦ 9 ਅਗਸਤ ਨੂੰ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਦੋਵਾਂ ਮਾਮਲਿਆਂ ‘ਚ ਜ਼ਮਾਨਤ ਦੇ ਦਿੱਤੀ ਸੀ।

ਜੇਲ੍ਹ ਤੋਂ ਬਾਹਰ ਆਉਂਦੇ ਹੀ ਸਿਸੋਦੀਆ ਨੇ ਕਿਹਾ ਸੀ ਕਿ ਸੁਪਰੀਮ ਕੋਰਟ ਨੇ ਸੰਵਿਧਾਨ ਦੀ ਵਰਤੋਂ ਕਰਕੇ ਤਾਨਾਸ਼ਾਹੀ ਨੂੰ ਕੁਚਲ ਦਿੱਤਾ। ਕੇਜਰੀਵਾਲ ਵੀ ਜਲਦੀ ਸਾਹਮਣੇ ਆਉਣਗੇ। ਰੱਬ ਦੇ ਘਰ ਵਿੱਚ ਦੇਰ ਹੈ, ਹਨੇਰ ਨਹੀਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...

 ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ; 12 ਨਵੰਬਰ 2026:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ...

ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਤੇ 7 ਕਰੋੜ ਦੀ ਫਿਰੌਤੀ, ਚੀਮਾ ਨੇ ਭਾਜਪਾ ’ਤੇ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ 12 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ...

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...