November 7, 2026, 9:12 pm
----------- Advertisement -----------
HomeNewsBreaking Newsਫਿਲਮ ਦੇ ਸੈੱਟ 'ਤੇ ਅਭਿਨੇਤਾ ਰਵੀ ਤੇਜਾ ਹੋਇਆ ਜ਼ਖਮੀ: ਸਰਜਰੀ ਕਰਾਉਣੀ ਪਈ,...

ਫਿਲਮ ਦੇ ਸੈੱਟ ‘ਤੇ ਅਭਿਨੇਤਾ ਰਵੀ ਤੇਜਾ ਹੋਇਆ ਜ਼ਖਮੀ: ਸਰਜਰੀ ਕਰਾਉਣੀ ਪਈ, ਡਾਕਟਰ ਨੇ 6 ਹਫਤੇ ਬੈੱਡ ਰੈਸਟ ਦੀ ਦਿੱਤੀ ਸਲਾਹ

Published on

----------- Advertisement -----------
  • ਅਦਾਕਾਰ ਨੇ ਕਿਹਾ- ਜਲਦੀ ਹੀ ਕੰਮ ‘ਤੇ ਵਾਪਸੀ ਕਰਾਂਗਾ

ਮੁੰਬਈ, 25 ਅਗਸਤ 2024 – ਅਭਿਨੇਤਾ ਰਵੀ ਤੇਜਾ ਹਾਲ ਹੀ ‘ਚ ਆਉਣ ਵਾਲੀ ਫਿਲਮ #RT75 ਦੀ ਸ਼ੂਟਿੰਗ ਦੌਰਾਨ ਸੈੱਟ ‘ਤੇ ਜ਼ਖਮੀ ਹੋ ਗਏ ਸਨ। ਸੱਟ ਡੂੰਘੀ ਸੀ ਇਸ ਲਈ ਪਿਛਲੇ ਵੀਰਵਾਰ ਨੂੰ ਉਸ ਦੇ ਸੱਜੇ ਹੱਥ ਦੀਆਂ ਮਾਸਪੇਸ਼ੀਆਂ ਦੀ ਸਰਜਰੀ ਕਰਨੀ ਪਈ। ਡਾਕਟਰਾਂ ਨੇ ਉਨ੍ਹਾਂ ਨੂੰ 6 ਹਫ਼ਤਿਆਂ ਤੱਕ ਬੈੱਡ ਰੈਸਟ ਕਰਨ ਦੀ ਸਲਾਹ ਦਿੱਤੀ ਹੈ।

ਹੁਣ ਅਦਾਕਾਰ ਨੇ ਖੁਦ ਆਪਣੀ ਸਿਹਤ ਬਾਰੇ ਅਪਡੇਟ ਦਿੱਤੀ ਹੈ। ਰਵੀ ਨੇ ਐਕਸ ‘ਤੇ ਟਵੀਟ ਕੀਤਾ ਅਤੇ ਲਿਖਿਆ- ਉਸ ਨੂੰ ਸਰਜਰੀ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਹੁਣ ਮੈਂ ਠੀਕ ਮਹਿਸੂਸ ਕਰ ਰਿਹਾ ਹਾਂ। ਤੁਹਾਡੀਆਂ ਸਾਰੀਆਂ ਅਸ਼ੀਰਵਾਦਾਂ ਅਤੇ ਸਮਰਥਨ ਲਈ ਧੰਨਵਾਦੀ ਹਾਂ। ਮੈਂ ਵੀ ਜਲਦੀ ਹੀ ਸੈੱਟ ‘ਤੇ ਵਾਪਸੀ ਲਈ ਉਤਸ਼ਾਹਿਤ ਹਾਂ।

ਮੀਡੀਆ ਰਿਪੋਰਟਾਂ ਮੁਤਾਬਕ ਫਿਲਮ ਦੀ ਸ਼ੂਟਿੰਗ ਦੌਰਾਨ ਅਦਾਕਾਰ ਦੇ ਸੱਜੇ ਹੱਥ ਦੀਆਂ ਮਾਸਪੇਸ਼ੀਆਂ ‘ਚ ਸੱਟ ਲੱਗ ਗਈ ਸੀ। ਹਾਲਾਂਕਿ ਉਸ ਨੇ ਇਸ ਵੱਲ ਧਿਆਨ ਨਹੀਂ ਦਿੱਤਾ ਅਤੇ ਸ਼ੂਟਿੰਗ ਜਾਰੀ ਰੱਖੀ। ਨਤੀਜੇ ਵਜੋਂ ਉਸ ਦੀ ਹਾਲਤ ਵਿਗੜ ਗਈ ਅਤੇ ਉਸ ਨੂੰ ਸਰਜਰੀ ਕਰਵਾਉਣੀ ਪਈ। ਉਨ੍ਹਾਂ ਨੂੰ ਸਰਜਰੀ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਡਾਕਟਰਾਂ ਨੇ ਉਨ੍ਹਾਂ ਨੂੰ 6 ਹਫ਼ਤਿਆਂ ਤੱਕ ਬੈੱਡ ਰੈਸਟ ਕਰਨ ਦੀ ਸਲਾਹ ਦਿੱਤੀ ਹੈ।

ਰਵੀ ਤੇਜਾ ਦੇ ਇਸ ਟਵੀਟ ‘ਤੇ ਪ੍ਰਸ਼ੰਸਕ ਤਰ੍ਹਾਂ-ਤਰ੍ਹਾਂ ਦੇ ਕਮੈਂਟ ਕਰ ਰਹੇ ਹਨ। ਰਵੀ ਤੇਜਾ ਨੂੰ ਆਖਰੀ ਵਾਰ ਅਜੇ ਦੇਵਗਨ ਸਟਾਰਰ ਰੇਡ ਦੀ ਤੇਲਗੂ ਰੀਮੇਕ ਫਿਲਮ ਮਿਸਟਰ ਬੱਚਨ ਵਿੱਚ ਦੇਖਿਆ ਗਿਆ ਸੀ। ਇਸ ਦੇ ਨਾਲ ਹੀ ਆਉਣ ਵਾਲੇ ਸਮੇਂ ‘ਚ ਅਭਿਨੇਤਾ ਭਾਨੂ ਬੋਗਾਵਰਪੂ ਦੇ ਨਿਰਦੇਸ਼ਨ ‘ਚ ਬਣ ਰਹੀ ਫਿਲਮ ‘ਚ ਨਜ਼ਰ ਆਉਣਗੇ। ਇਸ ਫਿਲਮ ਦਾ ਟਾਈਟਲ ਅਜੇ ਤੈਅ ਨਹੀਂ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...