June 17, 2026, 4:03 am
----------- Advertisement -----------
HomeNewsBreaking Newsਪਾਕਿਸਤਾਨ:  ਵੱਖ-ਵੱਖ ਸੜਕ ਹਾਦਸਿਆਂ 'ਚ 11 ਸ਼ਰਧਾਲੂਆਂ ਸਮੇਤ 37 ਲੋਕਾਂ ਦੀ ਮੌਤ

ਪਾਕਿਸਤਾਨ:  ਵੱਖ-ਵੱਖ ਸੜਕ ਹਾਦਸਿਆਂ ‘ਚ 11 ਸ਼ਰਧਾਲੂਆਂ ਸਮੇਤ 37 ਲੋਕਾਂ ਦੀ ਮੌਤ

Published on

----------- Advertisement -----------


ਪਾਕਿਸਤਾਨ ਵਿੱਚ ਦੋ ਵੱਖ-ਵੱਖ ਬੱਸ ਹਾਦਸਿਆਂ ਵਿੱਚ 11 ਸ਼ਰਧਾਲੂਆਂ ਸਮੇਤ 37 ਲੋਕਾਂ ਦੀ ਮੌਤ ਹੋ ਗਈ। ਪਹਿਲਾ ਹਾਦਸਾ ਉਦੋਂ ਵਾਪਰਿਆ ਜਦੋਂ ਇਰਾਨ ਤੋਂ 70 ਸ਼ਰਧਾਲੂਆਂ ਨੂੰ ਲੈ ਕੇ ਪੰਜਾਬ ਸੂਬੇ ਜਾ ਰਹੀ ਬੱਸ ਹਾਈਵੇਅ ਤੋਂ ਫਿਸਲ ਕੇ ਨਾਲੇ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ 11 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਮਕਰਾਨ ਕੋਸਟਲ ਹਾਈਵੇਅ ‘ਤੇ ਵਾਪਰੀ। ਬੱਸ ਵਿੱਚ ਸਵਾਰ ਜ਼ਿਆਦਾਤਰ ਯਾਤਰੀ ਲਾਹੌਰ ਜਾਂ ਗੁਜਰਾਂਵਾਲਾ ਦੇ ਸਨ। ਜ਼ਿਲ੍ਹਾ ਕਮਿਸ਼ਨਰ (ਡੀਸੀ) ਲਾਸਬੇਲਾ ਹੁਮੈਰਾ ਬਲੋਚ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਬਚਾਅ ਮੁਹਿੰਮ ਚਲਾਈ ਗਈ ਹੈ।

ਦੱਸ ਦਈਏ ਇਹ ਹਾਦਸਾ ਉਸ ਸਮੇਂ ਹੋਇਆ ਜਦੋਂ 35 ਲੋਕਾਂ ਨੂੰ ਲੈ ਕੇ ਜਾ ਰਹੀ ਬੱਸ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ‘ਚ ਨਾਲੇ ‘ਚ ਡਿੱਗ ਗਈ। ਇਸ ਹਾਦਸੇ ਵਿੱਚ 26 ਲੋਕਾਂ ਦੀ ਮੌਤ ਹੋ ਗਈ ਸੀ। ਸਭ ਤੋਂ ਵੱਡੀ ਪ੍ਰਾਈਵੇਟ ਐਂਬੂਲੈਂਸ ਸੇਵਾ ਚਲਾਉਣ ਵਾਲੇ ਈਧੀ ਫਾਊਂਡੇਸ਼ਨ ਦੇ ਕਮਰ ਨਦੀਮ ਨੇ ਦੱਸਿਆ ਕਿ ਹੁਣ ਤੱਕ 26 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਤਿੰਨ ਜ਼ਖਮੀ ਹਨ। ਹਾਲਾਂਕਿ ਅਜੇ ਤੱਕ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਸਥਾਨਕ ਲੋਕ ਬੱਸ ‘ਚੋਂ ਲਾਸ਼ਾਂ ਨੂੰ ਕੱਢ ਰਹੇ ਹਨ।

ਇਸਤੋਂ ਇਲਾਵਾ ਪੁਲਿਸ ਅਤੇ ਬਚਾਅ ਦਲ ਘਟਨਾ ਵਾਲੀ ਥਾਂ ‘ਤੇ ਪਹੁੰਚ ਰਹੇ ਹਨ। ਸਧਨੋਤੀ ਦੇ ਡਿਪਟੀ ਕਮਿਸ਼ਨਰ ਉਮਰ ਫਾਰੂਕ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ ਬੱਚੇ, ਔਰਤਾਂ ਅਤੇ ਪੁਰਸ਼ ਸ਼ਾਮਲ ਹਨ। ਇਹ ਸਾਰੇ ਸਾਧਨੋਤੀ ਜ਼ਿਲ੍ਹੇ ਦੇ ਰਹਿਣ ਵਾਲੇ ਸਨ। ਤੁਹਾਨੂੰ ਦੱਸ ਦੇਈਏ ਕਿ ਇਹ ਹਾਦਸਾ ਪਾਕਿਸਤਾਨੀ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਹੋਰ ਬੱਸ ਦੇ ਈਰਾਨ ਵਿੱਚ ਹਾਦਸੇ ਦਾ ਸ਼ਿਕਾਰ ਹੋਣ ਦੇ ਕੁਝ ਦਿਨ ਬਾਅਦ ਵਾਪਰਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...