November 24, 2026, 6:44 pm
----------- Advertisement -----------
HomeUncategorizedਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ...

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਬਰਸੀ ਸਮਾਗਮਾਂ ‘ਚ ਭਰੀ ਹਾਜ਼ਰੀ

Published on

----------- Advertisement -----------

ਦੇ ਪੁੰਜ ਅਤੇ ਵਿਸ਼ਵ ਪ੍ਰਸਿੱਧ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਬਾਨੀ ਸੱਚਖੰਡ ਵਾਸੀ ਧੰਨ ਧੰਨ ਬਾਬਾ ਈਸ਼ਰ ਸਿੰਘ ਜੀ ਦੇ 49ਵੇਂ ਬਰਸੀ ਸਮਾਗਮਾਂ ਮੌਕੇ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਵਿਧਾਨ ਸਭਾ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ  ਨੇ ਐਤਵਾਰ ਨੂੰ ਸ਼ਰਧਾ ਤੇ ਸਤਿਕਾਰ ਸਹਿਤ ਹਾਜ਼ਰੀ ਭਰੀ।

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦਾ ਬਰਸੀ ਸਮਾਗਮਾਂ ਵਿੱਚ ਪਹੁੰਚਣ ਤੇ ਰਾੜਾ ਸਾਹਿਬ ਸੰਪਰਦਾਇ ਵੱਲੋਂ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਹਨਾਂ ਵੱਲੋਂ ਸੰਗਤਾਂ ਵਿੱਚ ਬੈਠ ਕੇ ਕੀਰਤਨ ਵੀ ਸਰਵਣ ਕੀਤਾ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਖਿਆ ਕਿ ਧੰਨ ਧੰਨ ਬਾਬਾ ਈਸ਼ਰ ਸਿੰਘ ਜੀ ਦੀ ਵਰੋਸਾਈ ਧਰਤੀ ਕਰਮਸਰ ਰਾੜਾ ਸਾਹਿਬ ਵਿਖੇ ਨਤਮਸਤਕ ਹੋਏ ਬਹੁਤ ਚੰਗਾ ਲੱਗਿਆ ਅਤੇ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਨੂੰ ਵੇਖਕੇ ਮਨ ਨੂੰ ਸਕੂਨ ਮਿਲਿਆ ਹੈ, ਕਿਉਂਕਿ ਸੰਤ ਬਾਬਾ ਈਸ਼ਰ ਸਿੰਘ ਜੀ ਨੇ ਲੰਮਾ ਸਮਾਂ ਭਗਤੀ ਕਰਕੇ ਵਾਹਿਗੁਰੂ ਦਾ ਗਿਆਨ ਪ੍ਰਾਪਤ ਕੀਤਾ ਅਤੇ ਲੱਖਾਂ-ਕਰੋੜਾਂ ਸੰਗਤਾਂ ਨੂੰ ਮਾਰਗ ਦਰਸ਼ਨ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਇਆ ਹੈ। ਉਹਨਾਂ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਪੰਜਾਬ ਸਰਕਾਰ ਰਾੜਾ ਸਾਹਿਬ ਦੇ ਪ੍ਰਬੰਧਕਾਂ ਅਤੇ ਸਮੁੱਚੀ ਸੰਗਤ ਦੇ ਨਾਲ ਹੈ ਅਤੇ ਹਰ ਪ੍ਰਕਾਰ ਦੀ ਸਹਾਇਤਾ ਲਈ ਉਹ ਵਚਨਬੱਧ ਹਨ।

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦਾ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ 49ਵੇਂ ਬਰਸੀ ਸਮਾਗਮਾਂ ਮੌਕੇ ਸ਼ਾਮਲ ਹੋਣ ਤੇ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 11-04-2025

ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ...

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 09-04-2025

ਸਲੋਕ ਮ:੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ...

ਮਾਘੀ ਮੇਲੇ ‘ਤੇ ਸ੍ਰੀ ਮੁਕਤਸਰ ਸਾਹਿਬ ਜਾਣ ਵਾਲਿਆਂ ਲਈ ਅਹਿਮ ਖ਼ਬਰ, ਰੂਟ ਪਲਾਨ ਜਾਰੀ

ਲੋਹੜੀ ਤੋਂ ਇੱਕ ਦਿਨ ਬਾਅਦ ਮਾਘੀ ਦਾ ਤਿਓਹਾਰ ਮਨਾਇਆ ਜਾਂਦਾ ਹੈ। ਇਸ ਤਿਓਹਾਰ ਦਾ ਆਪਣਾ...

ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ  ਦੇ ਜੁੜੇ ਸੁਖਜਿੰਦਰ ਰੰਧਾਵਾ ਨਾਲ ਤਾਰ,ਮਜੀਠੀਆ ਲੈ ਆਏ ਸਬੂਤ

ਸੁਖਬੀਰ ਬਾਦਲ ‘ਤੇ ਗੋਲੀਬਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ, ਪੰਜਾਬ ਪੁਲਿਸ ਅਤੇ ‘ਆਪ’...

ਸੁਖਬੀਰ ਬਾਦਲ ਤੇ ਹੋਏ ਹਮਲੇ ਤੇ ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ, ਕਹੀ ਵੱਡੀ ਗੱਲ

ਦਿਨ ਚੜ੍ਹਦੇ ਹੀ ਸ੍ਰੀ ਦਰਬਾਰ ਸਾਹਿਬ ਵਿੱਚ ਸੇਵਾ ਤੇ ਬੈਠੇ ਪੰਜਾਬ ਦੇ ਉਪਮੁਖਮੰਤਰੀ ਸੁਖਬੀਰ...

ਸ਼੍ਰੋਮਣੀ ਅਕਾਲੀ ਦਲ ਦੇ ਥਿੰਕ ਟੈਂਕ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਦਾ ਹੋਇਆ ਦੇਹਾਂਤ

ਸ਼੍ਰੋਮਣੀ ਅਕਾਲੀ ਦਲ ਦੇ ਥਿੰਕ ਟੈਂਕ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਦਾ ਦੇਹਾਂਤ ਹੋ ਗਿਆ...

ਘਰ ‘ਤੇ ਗੋਲੀਬਾਰੀ ਤੋਂ ਬਾਅਦ ਏਪੀ ਢਿੱਲੋਂ ਦਾ ਪਹਿਲਾ ਬਿਆਨ: ਕਿਹਾ – ‘ਮੈਂ ਸੁਰੱਖਿਅਤ ਹਾਂ’

ਚੰਡੀਗੜ੍ਹ, 3 ਸਤੰਬਰ 2024 - ਕੈਨੇਡਾ ਵਿੱਚ ਪੰਜਾਬ ਦੇ ਮਸ਼ਹੂਰ ਗਾਇਕ ਅੰਮ੍ਰਿਤਪਾਲ ਸਿੰਘ ਢਿੱਲੋਂ...

ਅਜੀਬੋ-ਗਰੀਬ ਮਾਮਲਾ ਆਇਆ ਸਾਹਮਣੇ: ਪਤੀ ਨੇ ਫਰੈਂਚ ਫਰਾਈਜ਼ ਖਾਣ ਤੋਂ ਰੋਕਿਆ, ਪਤਨੀ ਨੇ ਦਰਜ ਕਰਵਾਈ ਬੇਰਹਿਮੀ ਦੀ ਰਿਪੋਰਟ

ਬੈਂਗਲੁਰੂ 'ਚ ਪਤੀ ਲਈ ਪਤਨੀ ਨੂੰ ਫਰੈਂਚ ਫਰਾਈਜ਼ ਖਾਣ ਤੋਂ ਰੋਕਣਾ ਮਹਿੰਗਾ ਪੈ ਗਿਆ।...