November 17, 2026, 3:50 pm
----------- Advertisement -----------
HomeNewsBreaking Newsਹਰਿਆਣਾ 'ਚ ਬਦਲੀ ਜਾ ਸਕਦੀ ਹੈ ਚੋਣਾਂ ਦੀ ਤਰੀਕ: 1 ਅਕਤੂਬਰ ਦੀ...

ਹਰਿਆਣਾ ‘ਚ ਬਦਲੀ ਜਾ ਸਕਦੀ ਹੈ ਚੋਣਾਂ ਦੀ ਤਰੀਕ: 1 ਅਕਤੂਬਰ ਦੀ ਬਜਾਏ 6 ਦਿਨ ਬਾਅਦ ਵੋਟਿੰਗ ਸੰਭਵ

Published on

----------- Advertisement -----------
  • ਚੋਣ ਕਮਿਸ਼ਨ ਮੰਗਲਵਾਰ ਨੂੰ ਕਰ ਸਕਦਾ ਐਲਾਨ

ਚੰਡੀਗੜ੍ਹ, 26 ਅਗਸਤ 2024 – ਹਰਿਆਣਾ ਵਿੱਚ 1 ਅਕਤੂਬਰ ਨੂੰ ਪ੍ਰਸਤਾਵਿਤ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਤਰੀਕ ਬਦਲ ਸਕਦੀ ਹੈ। ਭਾਜਪਾ ਅਤੇ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਨੇ ਚੋਣ ਕਮਿਸ਼ਨ ਨੂੰ ਪੱਤਰ ਭੇਜ ਕੇ ਬਿਸ਼ਨੋਈ ਭਾਈਚਾਰੇ ਦੀਆਂ ਛੁੱਟੀਆਂ ਅਤੇ ਧਾਰਮਿਕ ਪ੍ਰੋਗਰਾਮਾਂ ਦਾ ਹਵਾਲਾ ਦਿੰਦੇ ਹੋਏ ਮਿਤੀ ਬਦਲਣ ਦੀ ਮੰਗ ਕੀਤੀ ਸੀ, ਜਿਸ ‘ਤੇ ਚੋਣ ਕਮਿਸ਼ਨ ਵੱਲੋਂ ਵਿਚਾਰ ਕੀਤਾ ਜਾ ਰਿਹਾ ਹੈ।

ਸੰਭਾਵਨਾ ਹੈ ਕਿ ਚੋਣ ਕਮਿਸ਼ਨ ਹਰਿਆਣਾ ਵਿੱਚ 1 ਅਕਤੂਬਰ ਦੀ ਬਜਾਏ 7 ਜਾਂ 8 ਅਕਤੂਬਰ ਨੂੰ ਵੋਟਿੰਗ ਕਰਵਾ ਸਕਦਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਜੰਮੂ-ਕਸ਼ਮੀਰ ‘ਚ ਵੋਟਾਂ ਦੀ ਗਿਣਤੀ ਦੀ ਤਰੀਕ ਵੀ ਬਦਲ ਸਕਦੀ ਹੈ। ਇਸ ‘ਤੇ ਜੋ ਵੀ ਫੈਸਲਾ ਹੋਵੇਗਾ, ਚੋਣ ਕਮਿਸ਼ਨ ਮੰਗਲਵਾਰ ਨੂੰ ਇਸ ਦਾ ਐਲਾਨ ਕਰ ਸਕਦਾ ਹੈ।

ਭਾਜਪਾ ਤੋਂ ਇਲਾਵਾ ਇਨੈਲੋ ਅਤੇ ਬਿਸ਼ਨੋਈ ਸਮਾਜ ਨੇ ਵਿਧਾਨ ਸਭਾ ਚੋਣਾਂ ਦੀ ਤਰੀਕ ਬਦਲਣ ਸਬੰਧੀ ਪੱਤਰ ਲਿਖੇ ਹਨ। ਇਸ ਤੋਂ ਬਾਅਦ ਚੋਣ ਕਮਿਸ਼ਨ ਨੇ ਚਿੱਠੀਆਂ ਦਾ ਨੋਟਿਸ ਲਿਆ ਹੈ। ਭਾਜਪਾ ਦੇ ਇੱਕ ਕੇਂਦਰੀ ਲੀਡਰਸ਼ਿਪ ਪੱਧਰ ਦੇ ਨੇਤਾ ਨੇ ਕਿਹਾ ਹੈ ਕਿ ਇਸ ਮਾਮਲੇ ‘ਤੇ ਸੋਮਵਾਰ ਨੂੰ ਚੋਣ ਕਮਿਸ਼ਨ ‘ਚ ਚਰਚਾ ਕੀਤੀ ਜਾਵੇਗੀ। ਇਸ ਤੋਂ ਬਾਅਦ ਮੰਗਲਵਾਰ ਨੂੰ ਸਥਿਤੀ ਸਪੱਸ਼ਟ ਹੋ ਜਾਵੇਗੀ।

ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਨੇ ਚੋਣ ਕਮਿਸ਼ਨ ਨੂੰ ਲਿਖੇ ਪੱਤਰ ਵਿੱਚ ਕਿਹਾ ਸੀ ਕਿ ਜੇਕਰ ਛੁੱਟੀਆਂ ਦੌਰਾਨ ਚੋਣਾਂ ਹੁੰਦੀਆਂ ਹਨ ਤਾਂ ਵੋਟਿੰਗ ਪ੍ਰਤੀਸ਼ਤ ਪ੍ਰਭਾਵਿਤ ਹੋਵੇਗੀ।

ਇਸ ਤੋਂ ਬਾਅਦ ਕਾਂਗਰਸ ਸੰਸਦ ਦੀਪੇਂਦਰ ਸਿੰਘ ਹੁੱਡਾ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਲਿਖਿਆ ਜਿੱਥੇ ਭਾਜਪਾ ਹੈ, ਉੱਥੇ ਇਨੈਲੋ-ਜੇਜੇਪੀ ਹੈ। ਇਸ ਦੌਰਾਨ ਕੁਮਾਰੀ ਸ਼ੈਲਜਾ ਨੇ ਕਿਹਾ, ‘ਛੁੱਟੀ ਹੋਣੀ ਤੈਅ ਹੈ, ਇਸੇ ਲਈ ਉਹ ਛੁੱਟੀ ਦਾ ਬਹਾਨਾ ਬਣਾ ਰਹੇ ਹਨ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...

ਪੰਜਾਬ ਰੋਡਵੇਜ਼ ਡਿਪੂ ਨੰਬਰ 1 ‘ਚ ਲੱਗੀ ਅੱਗ, 40 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਤਾਇਨਾਤ

ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ ਨੰਬਰ 1 ਵਿੱਚ ਰਾਤ 11 ਵਜੇ ਦੇ ਕਰੀਬ ਭਿਆਨਕ...