August 16, 2026, 2:27 pm
----------- Advertisement -----------
HomeNewsLatest Newsਜਲੰਧਰ 'ਚ ਭਿਆਨਕ ਸੜਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ...

ਜਲੰਧਰ ‘ਚ ਭਿਆਨਕ ਸੜਕ ਹਾਦਸੇ ‘ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ

Published on

----------- Advertisement -----------

ਪੰਜਾਬ ਦੇ ਗਦਈਪੁਰ ਦੇ ਨਾਲ ਲੱਗਦੇ ਸੰਜੇ ਗਾਂਧੀ ਨਗਰ ਨੇੜੇ ਟਰੱਕ ਦੀ ਅਚਾਨਕ ਬ੍ਰੇਕ ਲੱਗਣ ਕਾਰਨ ਪਿੱਛੇ ਤੋਂ ਆ ਰਹੀ ਐਕਟਿਵਾ ਹਾਦਸੇ ਦਾ ਸ਼ਿਕਾਰ ਹੋ ਗਈ। ਐਕਟਿਵਾ ਨੂੰ ਇਕ 13 ਸਾਲਾ ਨਾਬਾਲਗ ਚਲਾ ਰਿਹਾ ਸੀ, ਜਿਸ ਦੀ ਟਰੱਕ ਦੇ ਪਿੱਛੇ ਵੱਜਣ ਨਾਲ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਵੀ ਮਲਹੋਤਰਾ ਪੁੱਤਰ ਰਾਕੇਸ਼ ਮਲਹੋਤਰਾ ਵਾਸੀ ਭਗਤ ਸਿੰਘ ਕਲੋਨੀ ਵਜੋਂ ਹੋਈ ਹੈ। ਜਿਸ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਜਲੰਧਰ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਜਾਣਕਾਰੀ ਮੁਤਾਬਕ 13 ਸਾਲਾ ਅਵੀ ਮਲਹੋਤਰਾ ਐਕਟਿਵਾ ‘ਤੇ ਸਵਾਰ ਹੋ ਕੇ ਆਪਣੇ ਗੁਆਂਢੀ ਨੂੰ ਰੋਟੀ ਦੇਣ ਗਿਆ ਸੀ। ਜਦੋਂ ਉਹ ਰੋਟੀ ਦੇ ਕੇ ਵਾਪਸ ਪਰਤ ਰਿਹਾ ਸੀ ਤਾਂ ਸੰਜੇ ਗਾਂਧੀ ਨਗਰ ਨੇੜੇ ਇਕ ਟਰੱਕ ਨੇ ਅਚਾਨਕ ਬ੍ਰੇਕ ਲਗਾ ਦਿੱਤੀ ਤਾਂ ਅਵੀ ਦੀ ਐਕਟਿਵਾ ਬੇਕਾਬੂ ਹੋ ਗਈ ਅਤੇ ਉਹ ਪਿੱਛੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ। ਅਵੀ ਦੀ ਮੌਤ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਘਟਨਾ ਦੀ ਜਾਂਚ ਲਈ ਮੌਕੇ ’ਤੇ ਪੁੱਜੀ।

ਘਟਨਾ ‘ਚ ਮਾਰੇ ਗਏ 13 ਸਾਲਾ ਅਵੀ ਦਾ ਪਰਿਵਾਰ ਤੁਰੰਤ ਮੌਕੇ ‘ਤੇ ਪਹੁੰਚ ਗਿਆ। ਜਿਸ ਤੋਂ ਬਾਅਦ ਮੌਕੇ ‘ਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਅਵੀ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਜਿਸ ਦੀ ਹਾਦਸੇ ਵਿੱਚ ਮੌਤ ਹੋ ਗਈ। ਅਵੀ ਦੀ ਮੌਤ ਨਾਲ ਪੂਰਾ ਪਰਿਵਾਰ ਸਦਮੇ ‘ਚ ਹੈ। ਸੂਚਨਾ ਮਿਲਣ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਜਾਂਚ ਲਈ ਮੌਕੇ ’ਤੇ ਪੁੱਜੀ। ਇਸ ਦੇ ਨਾਲ ਹੀ ਏਸੀਪੀ ਨਾਰਥ ਸ਼ੀਤਲ ਵੀ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਤੁਰੰਤ ਟਰੱਕ ਨੂੰ ਕਬਜ਼ੇ ‘ਚ ਲੈ ਕੇ ਬੱਚੇ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਏਸੀਪੀ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਟਰੱਕ ਡਰਾਈਵਰ ਫਰਾਰ ਹੋ ਗਿਆ ਸੀ। ਪੁਲਿਸ ਸੀਸੀਟੀਵੀ ਦੀ ਜਾਂਚ ਕਰ ਰਹੀ ਹੈ, ਜਿਸ ਦੇ ਆਧਾਰ ’ਤੇ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। ਫਿਲਹਾਲ ਪੁਲਿਸ ਨੇ ਮਾਮਲੇ ਸਬੰਧੀ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...