June 16, 2026, 9:12 am
----------- Advertisement -----------
HomeNewsBreaking Newsਤਾਮਿਲਨਾਡੂ ਜਾ ਰਹੇ ਕਿਸਾਨਾਂ ਨੂੰ ਦਿੱਲੀ ਹਵਾਈ ਅੱਡੇ 'ਤੇ ਰੋਕਿਆ

ਤਾਮਿਲਨਾਡੂ ਜਾ ਰਹੇ ਕਿਸਾਨਾਂ ਨੂੰ ਦਿੱਲੀ ਹਵਾਈ ਅੱਡੇ ‘ਤੇ ਰੋਕਿਆ

Published on

----------- Advertisement -----------

ਤਾਮਿਲਨਾਡੂ ਦੇ ਤਿਰੂਚਿਰਾਪੱਲੀ ਅਤੇ ਪੁਡੂਚੇਰੀ ‘ਚ ਆਯੋਜਿਤ ਕਿਸਾਨ ਮਹਾਪੰਚਾਇਤਾਂ ‘ਚ ਜਾਣ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਹਵਾਈ ਅੱਡੇ ‘ਤੇ ਰੋਕ ਦਿੱਤਾ ਗਿਆ। ਕਿਸਾਨਾਂ ਨੂੰ ਕਿਰਪਾਨ ਦੇ ਨਾਲ ਜਹਾਜ਼ ‘ਤੇ ਚੜ੍ਹਨ ਦੀ ਇਜਾਜ਼ਤ ਨਹੀਂ ਮਿਲੀ। ਕਿਸਾਨਾਂ ਦਾ ਦੋਸ਼ ਹੈ ਕਿ ਕਿਰਪਾਨ ਨੂੰ ਸਿਰਫ਼ ਬਹਾਨੇ ਬਣਾਇਆ ਗਿਆ ਹੈ, ਜਦਕਿ ਸਰਕਾਰ ਉੱਤਰੀ ਭਾਰਤ ਵਿੱਚ ਕਿਸਾਨ ਅੰਦੋਲਨ ਦੇ ਪਸਾਰ ਤੋਂ ਡਰੀ ਹੋਈ ਹੈ।
ਦੱਸ ਦਈਏ ਕਿ ਕਿਸਾਨ ਅੱਜ ਐੱਮਐੱਸਪੀ ਗਾਰੰਟੀ ਕਾਨੂੰਨ ਦੇ ਮੁੱਦੇ ‘ਤੇ ਤਾਮਿਲਨਾਡੂ ਦੇ ਤਿਰੂਚਿਰਾਪੱਲੀ ਅਤੇ ਪੁਡੂਚੇਰੀ ‘ਚ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਵੱਲੋਂ ਆਯੋਜਿਤ ਮਹਾਪੰਚਾਇਤਾਂ ‘ਚ ਹਿੱਸਾ ਲੈਣ ਲਈ ਰਵਾਨਾ ਹੋ ਰਹੇ ਸਨ। ਇਨ੍ਹਾਂ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ ਅਤੇ ਸੁਖਦੇਵ ਸਿੰਘ ਭੋਜਰਾਜ ਨੂੰ ਦਿੱਲੀ ਹਵਾਈ ਅੱਡੇ ’ਤੇ ਜਹਾਜ਼ ਵਿੱਚ ਚੜ੍ਹਨ ਤੋਂ ਰੋਕ ਦਿੱਤਾ ਗਿਆ।
ਦੱਸਿਆ ਜਾ ਰਿਹਾ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਬਲਦੇਵ ਸਿੰਘ ਸਿਰਸਾ ਕਿਰਪਾਨ ਨਾਲ ਅੱਜ ਤੋਂ ਪਹਿਲਾਂ ਵੀ ਕਈ ਵਾਰ ਹਵਾਈ ਯਾਤਰਾਵਾਂ ਕਰ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...