ਕੋਲਕਾਤਾ ਰੇਪ-ਕਤਲ ਮਾਮਲੇ ਦੇ ਮੁੱਖ ਦੋਸ਼ੀ ਸੰਜੇ ਰਾਏ ਨੇ ਪੋਲੀਗ੍ਰਾਫ ਟੈਸਟ ‘ਚ ਆਪਣਾ ਜੁਰਮ ਕਬੂਲ ਕਰ ਲਿਆ ਹੈ। ਸੰਜੇ ਨੇ ਦੱਸਿਆ ਕਿ ਉਸ ਨੇ ਸਿਖਿਆਰਥੀ ਡਾਕਟਰ ਦਾ ਬਲਾਤਕਾਰ ਕਰਨ ਤੋਂ ਬਾਅਦ ਕਤਲ ਕਰ ਦਿੱਤਾ ਸੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਉਹ ਰੈੱਡ ਲਾਈਟ ਏਰੀਆ ‘ਚ ਗਿਆ ਸੀ। ਰਸਤੇ ‘ਚ ਵੀ ਉਸ ਨੇ ਇਕ ਲੜਕੀ ਨਾਲ ਛੇੜਛਾੜ ਕੀਤੀ ਅਤੇ ਉਸ ਦੀ ਪ੍ਰੇਮਿਕਾ ਤੋਂ ਨਗਨ ਤਸਵੀਰਾਂ ਮੰਗੀਆਂ।
ਦੱਸ ਦਈਏ ਕਿ ਇੰਡੀਆ ਟੂਡੇ ਦੀ ਰਿਪੋਰਟ ਮੁਤਾਬਕ ਸੰਜੇ ਨੇ ਇਹ ਸਾਰੀਆਂ ਗੱਲਾਂ ਇਕ ਦਿਨ ਪਹਿਲਾਂ 25 ਅਗਸਤ ਨੂੰ ਪੋਲੀਗ੍ਰਾਫ ਟੈਸਟ ‘ਚ ਕਹੀਆਂ ਸਨ। ਪੁਲਿਸ ਹਿਰਾਸਤ ਵਿੱਚ ਵੀ ਸੰਜੇ ਨੇ ਬਲਾਤਕਾਰ ਅਤੇ ਕਤਲ ਦੀ ਗੱਲ ਕਬੂਲੀ ਸੀ। ਸੰਜੇ ਦਾ ਇਹ ਕਬੂਲਨਾਮਾ ਕਤਲ ਅਤੇ ਬਲਾਤਕਾਰ ਦੇ 18 ਦਿਨ ਬਾਅਦ ਆਇਆ ਹੈ। 8 ਅਤੇ 9 ਅਗਸਤ ਦੀ ਰਾਤ ਨੂੰ ਆਰਜੀ ਕਾਰ ਮੈਡੀਕਲ ਕਾਲਜ ਵਿੱਚ ਇੱਕ ਸਿਖਿਆਰਥੀ ਡਾਕਟਰ ਦਾ ਬਲਾਤਕਾਰ ਕਰਕੇ ਕਤਲ ਕਰ ਦਿੱਤਾ ਗਿਆ ਸੀ। 9 ਅਗਸਤ ਦੀ ਸਵੇਰ ਨੂੰ ਮੈਡੀਕਲ ਕਾਲਜ ਦੇ ਸੈਮੀਨਾਰ ਹਾਲ ‘ਚ ਲੜਕੀ ਦੀ ਅਰਧ ਨਗਨ ਲਾਸ਼ ਮਿਲੀ ਸੀ।











