September 4, 2026, 5:46 am
----------- Advertisement -----------
HomeNewsBreaking Newsਪਾਕਿਸਤਾਨ 'ਚ ਅਣਪਛਾਤੇ ਬੰਦੂਕਧਾਰੀਆਂ ਨੇ ਕੀਤਾ ਹਮਲਾ, 39 ਲੋਕਾਂ ਦੀ ਹੱਤਿਆ

ਪਾਕਿਸਤਾਨ ‘ਚ ਅਣਪਛਾਤੇ ਬੰਦੂਕਧਾਰੀਆਂ ਨੇ ਕੀਤਾ ਹਮਲਾ, 39 ਲੋਕਾਂ ਦੀ ਹੱਤਿਆ

Published on

----------- Advertisement -----------

ਪਾਕਿਸਤਾਨ ‘ਚ ਬੀਤੇ ਐਤਵਾਰ ਦੇਰ ਰਾਤ ਅਣਪਛਾਤੇ ਬੰਦੂਕਧਾਰੀਆਂ ਨੇ 39 ਲੋਕਾਂ ਦੀ ਹੱਤਿਆ ਕਰ ਦਿੱਤੀ। ਪਾਕਿਸਤਾਨੀ ਅਖਬਾਰ ਡਾਨ ਮੁਤਾਬਕ ਬਲੋਚਿਸਤਾਨ ‘ਚ ਹਮਲਾਵਰਾਂ ਨੇ ਪਾਕਿਸਤਾਨ ਅਤੇ ਈਰਾਨ ਵਿਚਾਲੇ ਹਾਈਵੇਅ, ਪੁਲਸ ਸਟੇਸ਼ਨਾਂ ਅਤੇ ਰੇਲਵੇ ਲਾਈਨ ਨੂੰ ਵੀ ਨਿਸ਼ਾਨਾ ਬਣਾਇਆ ਗਿਆ।

ਦੱਸ ਦਈਏ ਹਮਲਾਵਰਾਂ ਨੇ ਸਭ ਤੋਂ ਪਹਿਲਾਂ ਬਲੋਚਿਸਤਾਨ ਦੇ ਮੁਸਾਖੇਲ ਜ਼ਿਲ੍ਹੇ ਵਿੱਚ ਇੱਕ ਹਾਈਵੇਅ ਨੂੰ ਬੰਦ ਕਰ ਦਿੱਤਾ। ਹਮਲਾਵਰਾਂ ਨੇ ਪਛਾਣ ਪੱਤਰ ਚੈੱਕ ਕਰਨ ਦੇ ਨਾਂ ‘ਤੇ ਇਕ-ਇਕ ਕਰਕੇ 23 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮਰਨ ਵਾਲੇ ਸਾਰੇ ਲੋਕ ਯਾਤਰੀ ਸਨ। ਇਸ ਤੋਂ ਬਾਅਦ ਰੇਲਵੇ ਲਾਈਨ ‘ਤੇ ਹੋਏ ਧਮਾਕੇ ‘ਚ 6 ਲੋਕਾਂ ਦੀ ਮੌਤ ਹੋ ਗਈ।

ਇਸਤੋਂ ਇਲਾਵਾ ਪੁਲਿਸ ਥਾਣਿਆਂ ‘ਤੇ ਹਮਲੇ ‘ਚ ਸੁਰੱਖਿਆ ਕਰਮਚਾਰੀਆਂ ਸਮੇਤ 10 ਲੋਕਾਂ ਦੀ ਮੌਤ ਹੋ ਗਈ ਸੀ। ਰਿਪੋਰਟ ਮੁਤਾਬਕ ਅੱਤਵਾਦੀ ਸੰਗਠਨ ਬਲੋਚਿਸਤਾਨ ਲਿਬਰੇਸ਼ਨ ਆਰਮੀ (ਬੀ. ਐੱਲ. ਏ.) ਨੇ ਇਕ ਪੱਤਰਕਾਰ ਨੂੰ ਈ-ਮੇਲ ਕਰਕੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਰੇਡੀਓ ਪਾਕਿਸਤਾਨ ਮੁਤਾਬਕ ਜਵਾਬੀ ਕਾਰਵਾਈ ਵਿੱਚ ਬੀਐਲਏ ਦੇ 12 ਲੜਾਕੇ ਮਾਰੇ ਗਏ ਹਨ।

ਪਾਕਿਸਤਾਨੀ ਅਖਬਾਰ ਡਾਨ ਮੁਤਾਬਕ ਹਾਈਵੇ ‘ਤੇ ਮਾਰੇ ਗਏ 23 ਲੋਕਾਂ ‘ਚੋਂ 20 ਪੰਜਾਬ ਦੇ ਸਨ, ਜਦਕਿ 3 ਬਲੋਚਿਸਤਾਨ ਦੇ ਸਨ  ਮੁਸਾਖੇਲ ਪੁਲਿਸ ਅਧਿਕਾਰੀ ਨਜੀਬ ਕੱਕੜ ਨੇ ਦੱਸਿਆ ਕਿ ਬੰਦੂਕਧਾਰੀਆਂ ਨੇ ਰਾਰਾਸ਼ਾਮ ਇਲਾਕੇ ‘ਚ ਹਾਈਵੇਅ ਬੰਦ ਕਰ ਦਿੱਤਾ ਸੀ ਅਤੇ ਆਉਣ-ਜਾਣ ਵਾਲੇ ਵਾਹਨਾਂ ਤੋਂ ਪੁੱਛਗਿੱਛ ਕਰ ਰਹੇ ਸਨ। ਘਟਨਾ ਤੋਂ ਬਾਅਦ ਉਨ੍ਹਾਂ ਨੇ 12 ਵਾਹਨਾਂ ਨੂੰ ਅੱਗ ਲਗਾ ਦਿੱਤੀ ਅਤੇ ਪਹਾੜੀਆਂ ਰਾਹੀਂ ਫਰਾਰ ਹੋ ਗਏ।

ਮੁਸਾਖੇਲ ਦੇ ਸੀਨੀਅਰ ਐਸਪੀ ਅਯੂਬ ਖੋਸੋ ਨੇ ਦੱਸਿਆ ਕਿ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਹਾਲਾਂਕਿ ਉਸ ਨੇ ਇਸ ਦੀ ਪਛਾਣ ਨਹੀਂ ਦੱਸੀ। ਉਨ੍ਹਾਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਲੋਕਾਂ ਨੂੰ ਉਨ੍ਹਾਂ ਦੀ ਜਾਤੀ ਪਛਾਣ ਜਾਣ ਕੇ ਮਾਰਿਆ ਗਿਆ ਹੈ।

ਨਾਲ ਹੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਲਈ ਜ਼ਿੰਮੇਵਾਰ ਅੱਤਵਾਦੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ। ਦੇਸ਼ ਵਿੱਚ ਕਿਸੇ ਵੀ ਤਰ੍ਹਾਂ ਦੇ ਅੱਤਵਾਦ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਅਤੇ ਬਲੋਚਿਸਤਾਨ ਦੇ ਮੁੱਖ ਮੰਤਰੀ ਸਰਫਰਾਜ਼ ਬੁਗਤੀ ਨੇ ਵੀ ਅੱਤਵਾਦ ਦੀ ਇਸ ਘਟਨਾ ਦੀ ਨਿੰਦਾ ਕੀਤੀ ਹੈ। ਬੁਗਤੀ ਨੇ ਕਿਹਾ ਕਿ ਬਲੋਚਿਸਤਾਨ ਸਰਕਾਰ ਅੱਤਵਾਦੀਆਂ ਦਾ ਪਿੱਛਾ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...