November 13, 2026, 11:23 am
----------- Advertisement -----------
HomeNewsLatest News"ਖੇਡਾਂ ਵਤਨ ਪੰਜਾਬ ਦੀਆਂ- 2024 ਸੀਜ਼ਨ 3: ਬਲਾਕ ਪੱਧਰੀ ਖੇਡ ਮੁਕਾਬਲਿਆਂ ਦਾ...

“ਖੇਡਾਂ ਵਤਨ ਪੰਜਾਬ ਦੀਆਂ- 2024 ਸੀਜ਼ਨ 3: ਬਲਾਕ ਪੱਧਰੀ ਖੇਡ ਮੁਕਾਬਲਿਆਂ ਦਾ ਆਗਾਜ਼ 2 ਸਤੰਬਰ ਤੋਂ

Published on

----------- Advertisement -----------

ਸ੍ਰੀ ਮੁਕਤਸਰ ਸਾਹਿਬ, 26 ਅਗਸਤ- ਪੰਜਾਬ ਸਰਕਾਰ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ, ਪ੍ਰਤਿਭਾ ਅਤੇ ਹੁਨਰ ਦੀ ਭਾਲ ਕਰਨਾ, ਭਾਈਚਾਰਾ ਅਤੇ ਸਦਭਾਵਨਾ ਪੈਦਾ ਕਰਨਾ, ਵੱਧ ਤੋਂ ਵੱਧ ਲੋਕਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਕਰਨ ਲਈ ਹਰ ਤਰ੍ਹਾਂ ਦੇ ਭਰਪੂਰ ਯਤਨ ਕਰ ਰਹੀ ਹੈ, ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫ਼ਸਰ, ਅਨਿੰਦਰਵੀਰ ਕੌਰ ਬਰਾੜ ਵੱਲੋਂ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ 2024 (ਸੀਜ਼ਨ 3) ਦਾ ਆਯੋਜਨ 02 ਸਤੰਬਰ 2024 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਮੁੱਖ ਮੰਤਵ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਸ਼ੁਰੂ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਲੜੀ ਦੇ ਤਹਿਤ ਬਲਾਕ ਪੱਧਰੀ ਖੇਡ ਮੁਕਾਬਲੇ 02 ਸਤੰਬਰ 2024 ਤੋਂ 11 ਸਤੰਬਰ 2024 ਤੱਕ ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਦੌਰਾਨ ਫੁੱਟਬਾਲ, ਕਬੱਡੀ (ਨ.ਸ) ਕਬੱਡੀ (ਸ.ਸ), ਖੋਹ ਖੋਹ, ਅਥਲੈਟਿਕਸ, ਵਾਲੀਬਾਲ (ਸਮੈਸ਼ਿੰਗ), ਵਾਲੀਬਾਲ (ਸ਼ੂਟਿੰਗ) ਖੇਡਾਂ ਵੱਖ-ਵੱਖ ਉਮਰ ਵਰਗ ਵਿੱਚ ਆਯੋਜਿਤ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਗਿੱਦੜਬਾਹਾ ਦੇ ਖੇਡ ਮੁਕਾਬਲੇ 02 ਸਤੰਬਰ ਤੋਂ 03 ਸਤੰਬਰ ਤੱਕ ਖੇਡ ਸਟੇਡੀਅਮ ਕੋਟਭਾਈ, ਬਲਾਕ ਲੰਬੀ ਦੇ ਖੇਡ ਮੁਕਾਬਲੇ 04 ਸਤੰਬਰ ਤੋਂ 05 ਸਤੰਬਰ ਤੱਕ ਗੁਰੂ ਗੋਬਿੰਦ ਸਿੰਘ ਸਟੇਡੀਅਮ, ਪਿੰਡ ਬਾਦਲ, ਬਲਾਕ ਮਲੋਟ ਦੇ ਖੇਡ ਮੁਕਾਬਲੇ 06 ਸਤੰਬਰ ਤੋਂ 08 ਸਤੰਬਰ ਤੱਕ ਨਿਉਟਨ ਵਰਲਡ ਸਕੂਲ ਮਲੋਟ ਅਤੇ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਖੇਡ ਮੁਕਾਬਲੇ 09 ਸਤੰਬਰ ਤੋਂ 11 ਸਤੰਬਰ ਤੱਕ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਯੋਜਿਤ ਕਰਵਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਖਿਡਾਰੀਆਂ ਦੀ ਆਨਲਾਈਨ ਰਜਿਸਟ੍ਰੇਸ਼ਨ www.eservices.punjab.gov.in ਤੇ ਕੀਤੀ ਜਾਵੇਗੀ। ਉਨ੍ਹਾਂ ਸਮੂਹ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਨਰੋਏ ਸਮਾਜ ਦੀ ਸਿਰਜਣਾ ਕਰਨ ਲਈ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ ਅਤੇ ਹੋਣ ਵਾਲੀਆਂ ਇਨ੍ਹਾਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...

 ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ; 12 ਨਵੰਬਰ 2026:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ...

ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਤੇ 7 ਕਰੋੜ ਦੀ ਫਿਰੌਤੀ, ਚੀਮਾ ਨੇ ਭਾਜਪਾ ’ਤੇ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ 12 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ...

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...