August 16, 2026, 2:27 pm
----------- Advertisement -----------
HomeNewsLatest NewsSGPC ਨੇ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ: ਸਰਕਾਰੀ ਮੁਲਾਜ਼ਮਾਂ ਨੂੰ ਛੋਟ ਦੇਣ...

SGPC ਨੇ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ: ਸਰਕਾਰੀ ਮੁਲਾਜ਼ਮਾਂ ਨੂੰ ਛੋਟ ਦੇਣ ਦੀ ਮੰਗ

Published on

----------- Advertisement -----------

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਵਿਦੇਸ਼ ਛੁੱਟੀ ਤੋਂ ਛੋਟ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸਕੱਤਰ ਪ੍ਰਸੋਨਲ ਵਿਭਾਗ ਨੂੰ ਲਿਖੇ ਪੱਤਰ ਵਿਚ ਕਿਹਾ ਗਿਆ ਹੈ ਕਿ ਪ੍ਰਸੋਨਲ ਵਿਭਾਗ ਦੇ ਪੱਤਰ ਨੰਬਰ 176 ਮਿਤੀ 8-11-2019 ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਜਾਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਵਿਦੇਸ਼ ਛੁੱਟੀ ਤੋਂ ਛੋਟ ਦਿੱਤੀ ਹੋਈ ਸੀ, ਜਿਸ ਨੂੰ ਹੁਣ ਪੰਜਾਬ ਸਰਕਾਰ ਨੇ ਅੱਗੇ ਨਹੀਂ ਵਧਾਇਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪ੍ਰਤੀ ਸਿੱਖ ਸੰਗਤਾਂ ਦੀ ਵੱਡੀ ਆਸਥਾ ਹੈ। ਉਨ੍ਹਾਂ ਕਿਹਾ ਕਿ ਸਿੱਖ ਪੰਥ ਵੱਲੋਂ ਲੰਬੇ ਯਤਨਾਂ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਭਾਰਤ-ਪਾਕਿਸਤਾਨ ਸਰਕਾਰਾਂ ਵੱਲੋਂ ਸੰਗਤਾਂ ਲਈ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਿਆ ਗਿਆ ਸੀ, ਜਿਸ ਰਾਹੀਂ ਸੰਗਤਾਂ ਸਵੇਰੇ ਦਰਸ਼ਨਾਂ ਲਈ ਜਾਂਦੀਆਂ ਹਨ ਅਤੇ ਉਸੇ ਦਿਨ ਸ਼ਾਮ ਨੂੰ ਵਾਪਸ ਆ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਪੱਤਰ ਭੇਜੇ ਹਨ ਕਿ ਉਨ੍ਹਾਂ ਨੂੰ ਸ੍ਰੀ ਕਰਤਾਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਸਮੇਂ ਵੱਡੀਆਂ ਮੁਸ਼ਕਲਾਂ ਆ ਰਹੀਆਂ ਹਨ। ਪੰਜਾਬ ਸਰਕਾਰ ਦੇ ਜੋ ਅਧਿਕਾਰੀ/ਕਰਮਚਾਰੀ ਦਰਸ਼ਨਾਂ ਲਈ ਜਾਣਾ ਚਾਹੁੰਦੇ ਹਨ, ਉਨ੍ਹਾਂ ਨੂੰ ਵਿਦੇਸ਼ ਛੁੱਟੀ ਦੀ ਲੰਬੀ ਪ੍ਰਕਿਰਿਆ ਵਿੱਚੋਂ ਗੁਜਰਨਾ ਪੈਂਦਾ ਹੈ। ਪ੍ਰਤਾਪ ਸਿੰਘ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਸਰਕਾਰ ਦੇ ਸਮੂਹ ਅਧਿਕਾਰੀ/ਕਰਮਚਾਰੀਆਂ ਨੂੰ ਵਿਦੇਸ਼ ਛੁੱਟੀ ਦੀ ਪ੍ਰਕਿਰਿਆ ਤੋਂ ਪੱਕੇ ਤੌਰ ’ਤੇ ਛੋਟ ਦਿੱਤੀ ਜਾਵੇ, ਤਾਂ ਜੋ ਉਹ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰ ਸਕਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...