July 18, 2026, 11:51 pm
----------- Advertisement -----------
HomeNewsBreaking Newsਮਹਿਲਾ ਟੀ-20 ਵਿਸ਼ਵ ਕੱਪ ਦੇ ਨਵੇਂ ਸ਼ੈਡਿਊਲ ਦਾ ਐਲਾਨ, ਪੜ੍ਹੋ ਵੇਰਵਾ

ਮਹਿਲਾ ਟੀ-20 ਵਿਸ਼ਵ ਕੱਪ ਦੇ ਨਵੇਂ ਸ਼ੈਡਿਊਲ ਦਾ ਐਲਾਨ, ਪੜ੍ਹੋ ਵੇਰਵਾ

Published on

----------- Advertisement -----------

ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਨੇ ਮਹਿਲਾ ਟੀ-20 ਵਿਸ਼ਵ ਕੱਪ ਦੇ ਨਵੇਂ ਸ਼ੈਡਿਊਲ ਦਾ ਐਲਾਨ ਕਰ ਦਿੱਤਾ ਹੈ। ਇਹ ਟੂਰਨਾਮੈਂਟ 3 ਅਕਤੂਬਰ ਤੋਂ ਸ਼ੁਰੂ ਹੋ ਕੇ 20 ਅਕਤੂਬਰ ਤੱਕ ਚੱਲੇਗਾ। ਭਾਰਤ-ਪਾਕਿਸਤਾਨ ਮੈਚ 6 ਅਕਤੂਬਰ ਨੂੰ ਦੁਬਈ ‘ਚ ਹੋਵੇਗਾ। ਫਾਈਨਲ ਵੀ ਇਸੇ ਸਟੇਡੀਅਮ ਵਿੱਚ ਖੇਡਿਆ ਜਾਵੇਗਾ।

ਮਹਿਲਾ ਟੀ-20 ਵਿਸ਼ਵ ਕੱਪ ਪਹਿਲਾਂ ਬੰਗਲਾਦੇਸ਼ ਵਿੱਚ ਖੇਡਿਆ ਜਾਣਾ ਸੀ, ਪਰ ਦੇਸ਼ ਵਿੱਚ ਰਾਜਨੀਤਿਕ ਤਖਤਾਪਲਟ ਤੋਂ ਬਾਅਦ, ਆਈਸੀਸੀ ਨੇ ਟੂਰਨਾਮੈਂਟ ਨੂੰ ਯੂਏਈ ਵਿੱਚ ਤਬਦੀਲ ਕਰ ਦਿੱਤਾ। ਹੁਣ ਟੂਰਨਾਮੈਂਟ ਦੇ ਸਾਰੇ ਮੈਚ ਸ਼ਾਰਜਾਹ ਅਤੇ ਦੁਬਈ ਵਿੱਚ ਹੋਣਗੇ।


ਜ਼ਿਕਰਯੋਗ ਹੈ ਕਿ 3 ਅਕਤੂਬਰ ਨੂੰ ਸ਼ਾਰਜਾਹ ‘ਚ ਬੰਗਲਾਦੇਸ਼ ਅਤੇ ਸਕਾਟਲੈਂਡ ਵਿਚਾਲੇ ਉਦਘਾਟਨੀ ਮੈਚ ਹੋਵੇਗਾ। ਭਾਰਤੀ ਮਹਿਲਾ ਟੀਮ ਆਪਣਾ ਪਹਿਲਾ ਮੈਚ 4 ਅਕਤੂਬਰ ਨੂੰ ਦੁਬਈ ‘ਚ ਨਿਊਜ਼ੀਲੈਂਡ ਖਿਲਾਫ ਖੇਡੇਗੀ। ਟੀਮ ਦਾ ਸਾਹਮਣਾ 6 ਅਕਤੂਬਰ ਨੂੰ ਉਸੇ ਮੈਦਾਨ ‘ਤੇ ਪਾਕਿਸਤਾਨ ਨਾਲ ਹੋਵੇਗਾ। ਪਾਕਿਸਤਾਨ ਆਪਣਾ ਪਹਿਲਾ ਮੈਚ 3 ਅਕਤੂਬਰ ਨੂੰ ਸ਼੍ਰੀਲੰਕਾ ਖਿਲਾਫ ਖੇਡੇਗਾ।

ਦੱਸ ਦਈਏ ਟੂਰਨਾਮੈਂਟ ਵਿੱਚ 10 ਟੀਮਾਂ ਨੂੰ 2 ਗਰੁੱਪਾਂ ਵਿੱਚ ਵੰਡਿਆ ਗਿਆ ਹੈ  ਗਰੁੱਪ ਗੇੜ ਤੋਂ ਬਾਅਦ ਅੰਕ ਸੂਚੀ ਵਿਚ ਸਿਖਰ ‘ਤੇ ਰਹਿਣ ਵਾਲੀਆਂ ਦੋਵਾਂ ਟੀਮਾਂ ਵਿਚਾਲੇ 17 ਅਤੇ 18 ਅਕਤੂਬਰ ਨੂੰ ਦੋ ਸੈਮੀਫਾਈਨਲ ਹੋਣਗੇ। ਜਦਕਿ ਫਾਈਨਲ 20 ਅਕਤੂਬਰ ਨੂੰ ਦੁਬਈ ‘ਚ ਖੇਡਿਆ ਜਾਵੇਗਾ।

ਸ਼ਾਰਜਾਹ ਅਤੇ ਦੁਬਈ ਵਿੱਚ 18 ਦਿਨਾਂ ਦੇ ਅੰਦਰ 23 ਮੈਚ ਖੇਡੇ ਜਾਣਗੇ। 13 ਦਿਨਾਂ ‘ਚ ਗਰੁੱਪ ਪੜਾਅ ਦੇ 20 ਮੈਚ ਹੋਣਗੇ, ਜਿਨ੍ਹਾਂ ‘ਚੋਂ 7 ਦਿਨ ਡਬਲ ਹੈਡਰ ਦੇ ਹੋਣਗੇ। ਡਬਲ ਹੈਡਰ ਦਾ ਮਤਲਬ ਹੈ ਇੱਕ ਦਿਨ ਵਿੱਚ 2 ਮੈਚ। ਪਿਛਲੇ 5 ਦਿਨਾਂ ‘ਚ 3 ਨਾਕਆਊਟ ਮੈਚ ਖੇਡੇ ਜਾਣਗੇ। ਪਹਿਲਾ ਸੈਮੀਫਾਈਨਲ 17 ਅਕਤੂਬਰ ਨੂੰ ਦੁਬਈ ‘ਚ ਅਤੇ ਦੂਜਾ ਸੈਮੀਫਾਈਨਲ 18 ਅਕਤੂਬਰ ਨੂੰ ਸ਼ਾਰਜਾਹ ‘ਚ ਹੋਵੇਗਾ। ਫਾਈਨਲ 20 ਅਕਤੂਬਰ ਨੂੰ ਦੁਬਈ ਵਿੱਚ ਹੋਣਾ ਹੈ।

ਭਾਰਤ ਨੂੰ ਗਰੁੱਪ-ਏ
ਭਾਰਤ ਦੀ ਮਹਿਲਾ ਟੀਮ ਨੂੰ ਪਾਕਿਸਤਾਨ ਦੇ ਨਾਲ ਗਰੁੱਪ-ਏ ‘ਚ ਰੱਖਿਆ ਗਿਆ ਹੈ। ਇਸ ਗਰੁੱਪ ਵਿੱਚ ਮੌਜੂਦਾ ਚੈਂਪੀਅਨ ਆਸਟਰੇਲੀਆ, ਨਿਊਜ਼ੀਲੈਂਡ ਅਤੇ ਸ੍ਰੀਲੰਕਾ ਵੀ ਸ਼ਾਮਲ ਹਨ। ਟੀਮ ਇੰਡੀਆ 9 ਅਕਤੂਬਰ ਨੂੰ ਦੁਬਈ ‘ਚ ਸ਼੍ਰੀਲੰਕਾ ਅਤੇ 13 ਅਕਤੂਬਰ ਨੂੰ ਸ਼ਾਰਜਾਹ ‘ਚ ਆਸਟ੍ਰੇਲੀਆ ਨਾਲ ਭਿੜੇਗੀ।

ਗਰੁੱਪ ਗੇੜ ਦਾ ਆਖਰੀ ਮੈਚ 15 ਅਕਤੂਬਰ ਨੂੰ ਇੰਗਲੈਂਡ ਅਤੇ ਵੈਸਟਇੰਡੀਜ਼ ਵਿਚਾਲੇ ਹੋਵੇਗਾ। ਦੋਵੇਂ ਟੀਮਾਂ ਗਰੁੱਪ-ਬੀ ਵਿੱਚ ਹਨ। ਬੰਗਲਾਦੇਸ਼, ਸਕਾਟਲੈਂਡ ਅਤੇ ਦੱਖਣੀ ਅਫਰੀਕਾ ਵੀ ਇਸ ਗਰੁੱਪ ਵਿੱਚ ਹਨ। ਪਿਛਲੀ ਉਪ ਜੇਤੂ ਦੱਖਣੀ ਅਫਰੀਕਾ ਨੂੰ ਉਸ ਦੇ ਹੀ ਘਰੇਲੂ ਮੈਦਾਨ ‘ਤੇ ਆਸਟਰੇਲੀਆ ਨੇ ਹਰਾਇਆ ਸੀ।

ਮਹਿਲਾ ਟੀ-20 ਵਿਸ਼ਵ ਕੱਪ 2009 ਵਿੱਚ ਸ਼ੁਰੂ ਹੋਇਆ ਸੀ, ਜਦੋਂ ਇੰਗਲੈਂਡ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਖ਼ਿਤਾਬ ਜਿੱਤਿਆ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਇਹ ਟੂਰਨਾਮੈਂਟ 8 ਵਾਰ ਖੇਡਿਆ ਜਾ ਚੁੱਕਾ ਹੈ, ਜਿਸ ਵਿਚ ਆਸਟ੍ਰੇਲੀਆ ਨੇ 6 ਵਾਰ ਅਤੇ ਵੈਸਟਇੰਡੀਜ਼ ਨੇ ਇਕ ਵਾਰ ਜਿੱਤ ਦਰਜ ਕੀਤੀ ਹੈ। ਭਾਰਤ ਇਕ ਵਾਰ ਵੀ ਟੂਰਨਾਮੈਂਟ ਨਹੀਂ ਜਿੱਤ ਸਕਿਆ। ਟੀਮ 2020 ‘ਚ ਸਿਰਫ ਇਕ ਵਾਰ ਫਾਈਨਲ ‘ਚ ਪਹੁੰਚੀ ਸੀ ਪਰ ਆਸਟ੍ਰੇਲੀਆ ਤੋਂ ਹਾਰ ਕੇ ਖਿਤਾਬ ਜਿੱਤਣ ਤੋਂ ਖੁੰਝ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਮੁਲਤਵੀ: ਅੜਿੱਕਾ ਬਣੀ ਹੜਤਾਲ; 3 ਅਗਸਤ ਨੂੰ ਬਠਿੰਡਾ ਕੋਰਟ’ਚ ਹੋਵੇਗੀ ਬਹਿਸ

ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਬਠਿੰਡਾ ਵਿੱਚ ਮਾਣਹਾਨੀ ਦੇ ਮਾਮਲੇ ਦੀ...

ਕਿਰਾਏ ਦੇ ਪੈਸੇ ਮੰਗਣੇ ਪਏ ਮਹਿੰਗੇ, ਰੇਪੀਡੋ ਡਰਾਈਵਰ ‘ਤੇ ਛੇੜਛਾੜ ਦੇ ਦੋਸ਼ ਲਾ ਕੇ ਕੀਤਾ ਹਮਲਾ

ਲੁਧਿਆਣਾ ਵਿਚ ਇਕ ਰੇਪੀਡੋ ਡਰਾਈਵਰ ਨਾਲ ਕਥਿਤ ਤੌਰ 'ਤੇ ਮਾਰਕੁੱਟ ਅਤੇ ਝੂਠੇ ਦੋਸ਼ ਲਗਾਉਣ...

ਜਲੰਧਰ ਨੂੰ ਮਿਲੇ ਦੋ ਨਵੇਂ ਭਾਜਪਾ ਜ਼ਿਲ੍ਹਾ ਪ੍ਰਧਾਨ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਪੰਜਾਬ...

ਅੱਤ ਦੀ ਗਰਮੀ ਕਾਰਨ ਸੂਬੇ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਹੀ ਪਾਰ

ਅੱਤ ਦੀ ਗਰਮੀ ਕਾਰਨ ਸੂਬੇ ਭਰ ਵਿਚ ਬਿਜਲੀ ਦੀ ਮੰਗ 17216.62 ਹਜ਼ਾਰ ਮੈਗਾਵਾਟ ਤੋਂ...

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...