September 25, 2026, 6:08 pm
----------- Advertisement -----------
HomeNewsBreaking Newsਜੰਮੂ-ਕਸ਼ਮੀਰ ਚੋਣਾਂ- ਕਾਂਗਰਸ ਨੇ ਪਹਿਲੀ ਸੂਚੀ ਕੀਤੀ ਜਾਰੀ, 9 ਉਮੀਦਵਾਰਾਂ ਦਾ ਐਲਾਨ

ਜੰਮੂ-ਕਸ਼ਮੀਰ ਚੋਣਾਂ- ਕਾਂਗਰਸ ਨੇ ਪਹਿਲੀ ਸੂਚੀ ਕੀਤੀ ਜਾਰੀ, 9 ਉਮੀਦਵਾਰਾਂ ਦਾ ਐਲਾਨ

Published on

----------- Advertisement -----------

ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਅਤੇ ਨੈਸ਼ਨਲ ਕਾਨਫਰੰਸ ਇਕੱਠੇ ਲੜ ਰਹੇ ਹਨ। ਕਾਂਗਰਸ ਨੇ ਸੋਮਵਾਰ ਦੇਰ ਰਾਤ 9 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ। ਨੈਸ਼ਨਲ ਕਾਨਫਰੰਸ ਨੇ ਵੀ 19 ਉਮੀਦਵਾਰਾਂ ਦਾ ਐਲਾਨ ਕੀਤਾ ਹੈ।

ਦੋਵਾਂ ਪਾਰਟੀਆਂ ਵਿਚਾਲੇ ਸੀਟ ਵੰਡ ਫਾਰਮੂਲੇ ਨੂੰ 26 ਅਗਸਤ ਨੂੰ ਅੰਤਿਮ ਰੂਪ ਦਿੱਤਾ ਗਿਆ ਸੀ। ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ 90 ਸੀਟਾਂ ‘ਚੋਂ ਨੈਸ਼ਨਲ ਕਾਨਫਰੰਸ 51 ਸੀਟਾਂ ‘ਤੇ ਅਤੇ ਕਾਂਗਰਸ 32 ਸੀਟਾਂ ‘ਤੇ ਚੋਣ ਲੜੇਗੀ। 5 ਸੀਟਾਂ ‘ਤੇ ਦੋਸਤਾਨਾ ਮੁਕਾਬਲਾ ਹੋਵੇਗਾ। ਸੀਪੀਆਈ (ਐਮ) ਅਤੇ ਪੈਂਥਰਜ਼ ਪਾਰਟੀ ਨੂੰ 2 ਸੀਟਾਂ ਮਿਲੀਆਂ ਹਨ।

ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਸਲਮਾਨ ਖੁਰਸ਼ੀਦ ਅਤੇ ਸੂਬਾ ਕਾਂਗਰਸ ਪ੍ਰਧਾਨ ਹਮੀਦ ਕਾਰਾ ਸੋਮਵਾਰ ਨੂੰ ਸ਼੍ਰੀਨਗਰ ਵਿੱਚ ਨੈਸ਼ਨਲ ਕਾਨਫਰੰਸ ਦੇ ਸੁਪਰੀਮੋ ਫਾਰੂਕ ਅਬਦੁੱਲਾ ਦੇ ਘਰ ਗਏ। ਆਗੂਆਂ ਵਿਚਾਲੇ ਇਕ ਘੰਟਾ ਚੱਲੀ ਮੀਟਿੰਗ ਤੋਂ ਬਾਅਦ ਸੀਟਾਂ ਦੀ ਵੰਡ ਦਾ ਮੁੱਦਾ ਵਿਚਾਰਿਆ ਗਿਆ।

ਚੋਣ ਕਮਿਸ਼ਨ ਨੇ 16 ਅਗਸਤ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਸੀ। ਸੂਬੇ ‘ਚ ਤਿੰਨ ਪੜਾਵਾਂ ‘ਚ ਵੋਟਿੰਗ ਹੋਵੇਗੀ। ਇੱਥੇ ਕੁੱਲ 90 ਵਿਧਾਨ ਸਭਾ ਸੀਟਾਂ ਹਨ। ਬਹੁਮਤ ਦਾ ਅੰਕੜਾ 46 ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...