September 19, 2026, 1:41 am
----------- Advertisement -----------
HomeNewsBreaking Newsਰਵਨੀਤ ਸਿੰਘ ਬਿੱਟੂ ਰਾਜਸਥਾਨ ਤੋਂ ਚੁਣੇ ਗਏ ਰਾਜ ਸਭਾ ਮੈਂਬਰ

ਰਵਨੀਤ ਸਿੰਘ ਬਿੱਟੂ ਰਾਜਸਥਾਨ ਤੋਂ ਚੁਣੇ ਗਏ ਰਾਜ ਸਭਾ ਮੈਂਬਰ

Published on

----------- Advertisement -----------

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਬਣ ਗਏ ਹਨ। ਅੱਜ ਮੰਗਲਵਾਰ ਨੂੰ ਉਨ੍ਹਾਂ ਦੀ ਜਿੱਤ ‘ਤੇ ਮੋਹਰ ਲੱਗ ਗਈ। ਦਰਅਸਲ, ਰਾਜ ਸਭਾ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦੀ ਅੱਜ ਆਖਰੀ ਤਰੀਕ ਸੀ ਅਤੇ ਬਾਅਦ ਦੁਪਹਿਰ 3 ਵਜੇ ਤੋਂ ਬਾਅਦ ਨਤੀਜੇ ਐਲਾਨ ਦਿੱਤੇ ਗਏ ਹਨ। ਕਾਂਗਰਸ ਵੱਲੋਂ ਇਨ੍ਹਾਂ ਜ਼ਿਮਨੀ ਚੋਣਾਂ ਵਿੱਚ ਕੋਈ ਉਮੀਦਵਾਰ ਨਾ ਖੜ੍ਹੇ ਕਰਨ ਦੇ ਫੈਸਲੇ ਕਾਰਨ ਬਿੱਟੂ ਦੀ ਪਹਿਲਾਂ ਹੀ ਇੱਕਤਰਫਾ ਜਿੱਤ ਮੰਨੀ ਜਾ ਰਹੀ ਸੀ।
ਇਨ੍ਹਾਂ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਵੱਲੋਂ ਉਮੀਦਵਾਰ ਨਾ ਉਤਾਰੇ ਜਾਣ ਤੋਂ ਬਾਅਦ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਵਾਲਿਆਂ ਵਿੱਚ ਸਿਰਫ਼ 3 ਉਮੀਦਵਾਰ ਹੀ ਰਹਿ ਗਏ ਸਨ। ਰਾਜ ਸਭਾ ਸੀਟ ਨੂੰ ਲੈ ਕੇ ਕਾਂਗਰਸ ਨੇ ਪਹਿਲਾਂ ਹੀ ਐਲਾਨ ਕਰ ਦਿੱਤਾ ਸੀ ਕਿ ਪਾਰਟੀ ਇਸ ਵਾਰ ਰਾਜ ਸਭਾ ਸੀਟ ਚੋਣ ਲਈ ਕੋਈ ਉਮੀਦਵਾਰ ਨਹੀਂ ਉਤਾਰੇਗੀ। ਇਸ ਤੋਂ ਇਲਾਵਾ ਆਜ਼ਾਦ ਉਮੀਦਵਾਰ ਬਬੀਤਾ ਵਾਧਵਾਨੀ ਦਾ ਵੀ ਨਾਮਜ਼ਦਗੀ ਪੱਤਰ ਸੀ, ਜਿਸ ਨੂੰ ਜਾਂਚ ਮਗਰੋਂ ਰੱਦ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਸਿਰਫ ਬਿੱਟੂ ਹੀ ਮੈਦਾਨ ‘ਚ ਰਹਿ ਗਏ।
ਦੱਸ ਦਈਏ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 27 ਅਗਸਤ ਸੀ। ਇਸ ਤੋਂ ਬਾਅਦ ਨਤੀਜਾ ਐਲਾਨਿਆ ਗਿਆ। ਜੇਕਰ ਲੋੜ ਪੈਂਦੀ ਜਾਂ ਕੋਈ ਵਿਰੋਧ ਸਾਹਮਣੇ ਆਉਂਦਾ ਤਾਂ 3 ਸਤੰਬਰ ਨੂੰ ਵੋਟਿੰਗ ਹੋਣੀ ਸੀ। ਇਸ ਤੋਂ ਬਾਅਦ ਸ਼ਾਮ 5 ਵਜੇ ਗਿਣਤੀ ਵੀ ਹੋਣੀ ਸੀ। ਪਰ ਅੱਜ ਕਿਸੇ ਵੱਲੋਂ ਵੀ ਕੋਈ ਵਿਰੋਧ ਦਰਜ ਨਹੀਂ ਕਰਵਾਇਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...