October 16, 2026, 7:21 pm
----------- Advertisement -----------
HomeNewsBreaking Newsਪੰਜਾਬ 'ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ: ਯੈਲੋ ਅਲਰਟ ਜਾਰੀ

ਪੰਜਾਬ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ: ਯੈਲੋ ਅਲਰਟ ਜਾਰੀ

Published on

----------- Advertisement -----------
  • ਭਾਖੜਾ ਡੈਮ ਦਾ ਪਾਣੀ 37 ਫੁੱਟ ਘਟਿਆ, ਵਧੀ ਚਿੰਤਾ

ਚੰਡੀਗੜ੍ਹ, 28 ਅਗਸਤ 2024 – ਪੰਜਾਬ ਵਿੱਚ ਅੱਜ ਬੁੱਧਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਵਿੱਚ ਅੱਜ ਵੀ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 27 ਅਗਸਤ ਦੀ ਸਵੇਰ ਤੱਕ ਪੰਜਾਬ ਵਿੱਚ 24 ਘੰਟਿਆਂ ਵਿੱਚ ਔਸਤਨ 11.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਮੰਗਲਵਾਰ ਨੂੰ ਹੋਈ ਬਾਰਿਸ਼ ਤੋਂ ਬਾਅਦ ਪੰਜਾਬ ਦੇ ਤਾਪਮਾਨ ‘ਚ 1.8 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਰੂਪਨਗਰ ਵਿੱਚ ਸਭ ਤੋਂ ਵੱਧ ਤਾਪਮਾਨ 37.1 ਡਿਗਰੀ ਦਰਜ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਪੂਰੇ ਸੂਬੇ ਵਿੱਚ 25 ਤੋਂ 50 ਫੀਸਦੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਮੰਗਲਵਾਰ ਸ਼ਾਮ ਤੱਕ ਪੰਜਾਬ ਦੇ ਅੰਮ੍ਰਿਤਸਰ ਵਿੱਚ 3.8, ਬਰਨਾਲਾ ਵਿੱਚ 14.4, ਬਠਿੰਡਾ ਵਿੱਚ 5.7, ਫਤਿਹਗੜ੍ਹ ਸਾਹਿਬ ਵਿੱਚ 27.6, ਗੁਰਦਾਸਪੁਰ ਵਿੱਚ 15.7, ਕਪੂਰਥਲਾ ਵਿੱਚ 22.6, ਲੁਧਿਆਣਾ ਵਿੱਚ 15.1, ਪਠਾਨਕੋਟ ਵਿੱਚ 42.7, ਪਟਿਆਲਾ ਵਿੱਚ 44.5, ਸੰਗਰੂਰ ਵਿੱਚ 19.4 ਮਿ.ਮੀ. ਰਿਕਾਰਡ ਕੀਤਾ ਗਿਆ।

ਪੰਜਾਬ ਅਤੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵਿੱਚ 1 ਜੂਨ ਤੋਂ ਘੱਟ ਬਾਰਿਸ਼ ਨੇ ਚਿੰਤਾ ਵਧਾ ਦਿੱਤੀ ਹੈ। 27 ਅਗਸਤ ਦੀ ਸਵੇਰ ਤੱਕ ਪੰਜਾਬ ਵਿੱਚ ਆਮ ਨਾਲੋਂ 32 ਫੀਸਦੀ ਘੱਟ ਮੀਂਹ ਪਿਆ ਹੈ। ਪੰਜਾਬ ‘ਚ ਇਸ ਸੀਜ਼ਨ ‘ਚ ਹੁਣ ਤੱਕ 349 ਮਿਲੀਮੀਟਰ ਬਾਰਿਸ਼ ਹੋਣੀ ਚਾਹੀਦੀ ਸੀ ਪਰ ਹੁਣ ਤੱਕ ਸਿਰਫ 238.1 ਮਿਲੀਮੀਟਰ ਬਾਰਿਸ਼ ਹੀ ਹੋਈ ਹੈ।

ਜੇਕਰ 1 ਤੋਂ 27 ਅਗਸਤ ਦੀ ਗੱਲ ਕਰੀਏ ਤਾਂ ਇਸ ਮਹੀਨੇ ਵੀ ਆਮ ਨਾਲੋਂ 11 ਫੀਸਦੀ ਘੱਟ ਮੀਂਹ ਪਿਆ ਹੈ। ਆਮ ਤੌਰ ‘ਤੇ ਪੰਜਾਬ ‘ਚ ਇਨ੍ਹਾਂ ਦਿਨਾਂ ‘ਚ 133.1 ਮਿਲੀਮੀਟਰ ਬਾਰਿਸ਼ ਹੋਣੀ ਚਾਹੀਦੀ ਹੈ, ਜਦੋਂ ਕਿ ਹੁਣ ਤੱਕ ਸਿਰਫ 119 ਮਿਲੀਮੀਟਰ ਹੀ ਬਾਰਿਸ਼ ਹੋਈ ਹੈ। ਜਦੋਂਕਿ ਹਿਮਾਚਲ ਵਿੱਚ 1 ਜੂਨ ਤੋਂ ਹੁਣ ਤੱਕ 22 ਫੀਸਦੀ ਘੱਟ ਮੀਂਹ ਪਿਆ ਹੈ।

ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਘੱਟ ਬਾਰਿਸ਼ ਨੇ ਪੰਜਾਬ ਨੂੰ ਸਿੰਚਾਈ ਅਤੇ ਬਿਜਲੀ ਪ੍ਰਦਾਨ ਕਰਨ ਵਾਲੇ ਤਿੰਨ ਡੈਮਾਂ ਨੂੰ ਵੀ ਪ੍ਰਭਾਵਿਤ ਕੀਤਾ ਹੈ। ਪੰਜਾਬ ਦੇ ਵੱਡੇ ਭਾਖੜਾ ਡੈਮ ਦੀ ਸਮਰੱਥਾ 1685 ਫੁੱਟ ਹੈ। ਪਰ 27 ਅਗਸਤ ਦੀ ਸਵੇਰ ਤੱਕ ਡੈਮ ਦੇ ਪਾਣੀ ਦਾ ਪੱਧਰ 1636.46 ਫੁੱਟ ਮਾਪਿਆ ਗਿਆ ਸੀ, ਜਦੋਂ ਕਿ ਪਿਛਲੇ ਸਾਲ ਇਹ ਪਾਣੀ ਦਾ ਪੱਧਰ 1673.89 ਫੁੱਟ ਤੱਕ ਪਹੁੰਚ ਗਿਆ ਸੀ।

ਬਿਆਸ ਦਰਿਆ ‘ਤੇ ਬਣੇ ਪੌਂਗ ਡੈਮ ਦੀ ਸਮਰੱਥਾ 1400 ਫੁੱਟ ਹੈ, ਜਦਕਿ 27 ਅਗਸਤ ਤੱਕ ਇਹ 1359.77 ਫੁੱਟ ‘ਤੇ ਪਾਣੀ ਭਰਿਆ ਹੋਇਆ ਹੈ। ਜਦੋਂ ਕਿ ਪਿਛਲੇ ਸਾਲ ਇਹ ਪੱਧਰ 1390.95 ਫੁੱਟ ਤੱਕ ਪਹੁੰਚ ਗਿਆ ਸੀ। ਇਸੇ ਤਰ੍ਹਾਂ ਰਾਵੀ ਦਰਿਆ ‘ਤੇ ਬਣੇ ਥੀਨ ਡੈਮ ਦੀ ਸਮਰੱਥਾ 1731.98 ਫੁੱਟ ਹੈ। 27 ਅਗਸਤ ਤੱਕ ਇਸ ਦੇ ਪਾਣੀ ਦਾ ਪੱਧਰ 1634.52 ਫੁੱਟ ਸੀ। ਜਦੋਂ ਕਿ ਪਿਛਲੇ ਸਾਲ ਇਸ ਦੇ ਪਾਣੀ ਦਾ ਪੱਧਰ 1708.38 ਫੁੱਟ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...

ਸੁਖਨਾ ਝੀਲ ਨੂੰ ਮਿਲੀ ਰਾਮਸਰ ਸਾਈਟ ਦੀ ਮਾਨਤਾ, ਪ੍ਰਵਾਸੀ ਪੰਛੀਆਂ ਅਤੇ ਦੁਰਲੱਭ ਪ੍ਰਜਾਤੀਆਂ ਦੀ ਸੰਭਾਲ ਨੂੰ ਮਿਲੇਗੀ ਮਜ਼ਬੂਤੀ

ਚੰਡੀਗੜ੍ਹ ਦੀ ਪਛਾਣ ਮੰਨੀ ਜਾਣ ਵਾਲੀ ਸੁਖਨਾ ਝੀਲ ਨੂੰ ਅੰਤਰਰਾਸ਼ਟਰੀ ਮਹੱਤਤਾ ਵਾਲੀ ਆਰਦ੍ਰਭੂਮੀ ਯਾਨੀ...

ਅਮਰੀਕਾ ਦੇ ਬਹੁ-ਕਰੋੜੀ ਫੂਡ ਘੁਟਾਲੇ ਦਾ ਭਗੌੜਾ ਮਨਜੀਤ ਬੇਦੀ ਜਲੰਧਰ ਤੋਂ ਕਾਬੂ, FBI ਦੇ ਕੀਤਾ ਹਵਾਲੇ

ਅਮਰੀਕਾ ਵਿੱਚ ਗ਼ਰੀਬ ਪਰਿਵਾਰਾਂ ਲਈ ਚਲਾਈ ਜਾਂਦੀ ਸਪਲੀਮੈਂਟਲ ਨਿਊਟ੍ਰੀਸ਼ਨ ਅਸਿਸਟੈਂਸ ਪ੍ਰੋਗਰਾਮ (SNAP) ਸਕੀਮ ਤਹਿਤ...

ਡਾ. ਨਵਜੋਤ ਕੌਰ ਸਿੱਧੂ ਨੂੰ ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਸਾਰੀਆਂ ਜ਼ਿੰਮੇਵਾਰੀਆਂ ਤੋਂ ਕੀਤਾ ਮੁਕਤ, ਸਿਹਤ ਸਮੱਸਿਆਵਾਂ ਦਾ ਦਿੱਤਾ ਹਵਾਲਾ

ਡਾ. ਨਵਜੋਤ ਕੌਰ ਸਿੱਧੂ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਭਾਰਤੀ ਰਾਸ਼ਟਰਵਾਦੀ ਪਾਰਟੀ...

ਨ/ਸ਼ਿਆਂ ਖਿਲਾਫ ਅੱਜ CM ਮਾਨ ਨੇ ਸੱਦੀ ਹਾਈਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆ ਦੇ SSP ਤੇ ਡੀਸੀ ਹੋਣਗੇ ਸ਼ਾਮਲ

ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਅੱਜ ਹਾਈ ਲੈਵਲ ਮੀਟਿੰਗ ਸੱਦੀ ਗਈ ਹੈ। ਇਸ...